ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ   
ਮਲੋਟ-ਅਬੋਹਰ ਕੌਮੀ ਮਾਰਗ ’ਤੇ ਹਾਦਸਾ, ਪੰਜਾਬ ਪੁਲੀਸ ਦੇ ਸੀਨੀਅਰ ਕਾਂਸਟੇਬਲ ਦੀ ਮੌਤ
October 24, 2026
Punjab-Police-Malout-Abohar-High

ਮਲੋਟ-ਅਬੋਹਰ ਕੌਮੀ ਮਾਰਗ ’ਤੇ ਹਾਦਸਾ, ਪੰਜਾਬ ਪੁਲੀਸ ਦੇ ਸੀਨੀਅਰ ਕਾਂਸਟੇਬਲ ਦੀ ਮੌਤ

Prabhsimran Singh / Punjab

ਮਲੋਟ-ਅਬੋਹਰ ਕੌਮੀ ਮਾਰਗ ’ਤੇ ਪਿੰਡ ਪੱਕੀ ਟਿੱਬੀ ਨੇੜੇ ਅੰਤਰ-ਜ਼ਿਲ੍ਹਾ ਨਾਕੇ ’ਤੇ ਤਾਇਨਾਤ ਪੰਜਾਬ ਪੁਲੀਸ ਦੇ ਸੀਨੀਅਰ ਕਾਂਸਟੇਬਲ ਦੀ ਤੇਜ਼ ਰਫ਼ਤਾਰ ਪਿੱਕਅੱਪ ਗੱਡੀ ਦੀ ਟੱਕਰ ਵੱਜਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 36 ਸਾਲਾ ਚੰਦਨ ਪਾਂਡੇ ਵਜੋਂ ਹੋਈ ਹੈ, ਜੋ ਥਾਣਾ ਕਬਰਵਾਲਾ ਵਿਖੇ ਤਾਇਨਾਤ ਸੀ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 10 ਵਜੇ ਸੀਨੀਅਰ ਕਾਂਸਟੇਬਲ ਚੰਦਨ ਪਾਂਡੇ ਆਪਣੇ ਸਾਥੀ ਮੁਲਾਜ਼ਮਾਂ ਨਾਲ ਨਾਕੇ ’ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਮਲੋਟ ਵੱਲੋਂ ਆ ਰਹੀ ਇੱਕ ਬੇਕਾਬੂ ਪਿੱਕਅੱਪ ਗੱਡੀ ਬੈਰੀਕੇਡ ਪਾਰ ਕਰਕੇ ਸਿੱਧੀ ਉਨ੍ਹਾਂ ਵਿੱਚ ਜਾ ਵੱਜੀ। ਟੱਕਰ ਮਾਰਨ ਤੋਂ ਬਾਅਦ ਗੱਡੀ ਦਾ ਚਾਲਕ ਕੁਝ ਦੂਰੀ ’ਤੇ ਵਾਹਨ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਚੰਦਨ ਪਾਂਡੇ ਨੂੰ ਪਹਿਲਾਂ ਸਿਵਲ ਹਸਪਤਾਲ ਮਲੋਟ ਲਿਜਾਇਆ ਗਿਆ ਅਤੇ ਬਾਅਦ ਵਿੱਚ ਆਦੇਸ਼ ਹਸਪਤਾਲ, ਭੁੱਚੋ ਵਿਖੇ ਦਾਖ਼ਲ ਕਰਵਾਇਆ ਗਿਆ। ਉੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਚੰਦਨ ਪਾਂਡੇ ਆਪਣੇ ਪਿੱਛੇ ਮਾਤਾ, ਪਤਨੀ, ਦੋ ਬੱਚੇ ਅਤੇ ਭਰਾ ਛੱਡ ਗਏ ਹਨ। ਇਸ ਘਟਨਾ ਤੋਂ ਬਾਅਦ ਪੁਲੀਸ ਅਮਲੇ ਵਿੱਚ ਸੋਗ ਦੀ ਲਹਿਰ ਹੈ। ਲੰਬੀ ਦੇ ਡੀਐੱਸਪੀ ਹਰਬੰਸ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਸ਼ਾਮਲ ਪਿੱਕਅੱਪ ਗੱਡੀ ਬਰਾਮਦ ਕਰ ਲਈ ਗਈ ਹੈ। ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਚਾਲਕ ਦੀ ਭਾਲ ਜਾਰੀ ਹੈ।

Punjab Police Malout Abohar Highway Chandan Pandey Road Accident Senior Constable Death Pickup Vehicle Accident Pakki Tibbi Lambi Police Hit And Run Punjab News


Recommended Posts