November 15, 2026
ਪੰਜਾਬ ਪੁਲੀਸ ਦੀ ਵੱਡੀ ਕਾਰਵਾਈ, ਸੰਗਠਿਤ ਅਪਰਾਧਿਕ ਨੈੱਟਵਰਕ ਦੇ 5 ਕਾਰਕੁਨ ਗ੍ਰਿਫ਼ਤਾਰ; 11 ਨਾਜਾਇਜ਼ ਪਿਸਤੌਲ ਤੇ 191 ਕਾਰਤੂਸ ਬਰਾਮਦ
Prabhsimran Singh / Tarn Taran
ਪੰਜਾਬ ਪੁਲੀਸ ਨੇ ਸੰਗਠਿਤ ਅਪਰਾਧਿਕ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 11 ਨਾਜਾਇਜ਼ ਪਿਸਤੌਲ ਅਤੇ 191 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਤਰਨ ਤਾਰਨ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਇਨ੍ਹਾਂ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲੀਸ ਦੀ ਮੁੱਢਲੀ ਜਾਂਚ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਇਨ੍ਹਾਂ ਵਿੱਚ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵੀ ਸ਼ਾਮਲ ਹਨ।ਡੀਜੀਪੀ ਨੇ ਅੱਗੇ ਦੱਸਿਆ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ ’ਤੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਿੱਚ ਵੀ ਸ਼ਾਮਲ ਸਨ। ਵਿਦੇਸ਼ੀ ਹੈਂਡਲਰਾਂ ਵੱਲੋਂ ਇਨ੍ਹਾਂ ਨੂੰ ਪੰਜਾਬ ਵਿੱਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਪੂਰੇ ਅਪਰਾਧਿਕ ਨੈੱਟਵਰਕ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
Punjab Police Gaurav Yadav Tarn Taran Police Anti Gangster Task Force Agtf Organized Crime Network Arrested Illegal Weapons Arms Smuggling 11 Pistols 191 Live Cartridges Punjab Crime Extortion Firing Crime News