ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ    ਨੰਗਲ ਖਾਦ ਫੈਕਟਰੀ ਦੇ ਆਧੁਨਿਕੀਕਰਨ ਨੂੰ ਕੇਂਦਰ ਦੀ ਮਨਜ਼ੂਰੀ, ਸਾਲਾਨਾ ਉਤਪਾਦਨ ਸਮਰੱਥਾ 4.8 ਤੋਂ ਵਧ ਕੇ 12.7 ਲੱਖ ਮੀਟ੍ਰਿਕ ਟਨ ਹੋਵੇਗੀ    ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ   
ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ
November 25, 2026
Diljit-Dosanjh-Ahmedabad-Concert

ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ

Prabhsimran Singh / Gujarat

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਵਿੱਚ ਹੋਏ ਸੰਗੀਤ ਸਮਾਰੋਹ ਦੌਰਾਨ ਮੋਬਾਈਲ ਫੋਨ ਚੋਰੀ ਕਰਨ ਦੇ ਦੋਸ਼ ਹੇਠ ਦਿੱਲੀ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਰੀਬ 4.3 ਲੱਖ ਰੁਪਏ ਮੁੱਲ ਦੇ 11 ਮੋਬਾਈਲ ਫੋਨ ਬਰਾਮਦ ਕੀਤੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ 24 ਹਜ਼ਾਰ ਰੁਪਏ ਖਰਚ ਕੇ ਸਮਾਰੋਹ ਦੀਆਂ ਟਿਕਟਾਂ ਖਰੀਦ ਕੇ ਉੱਥੇ ਪਹੁੰਚੇ ਸਨ ਅਤੇ ਕਥਿਤ ਤੌਰ ’ਤੇ ਮੋਬਾਈਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਇਹ ਸੰਗੀਤ ਸਮਾਰੋਹ 21 ਨਵੰਬਰ ਨੂੰ ਅਹਿਮਦਾਬਾਦ ਦੇ ਮੋਟੇਰਾ ਇਲਾਕੇ ਵਿੱਚ ਸਥਿਤ ਨਰਿੰਦਰ ਮੋਦੀ ਸਟੇਡੀਅਮ ਵਿੱਚ ਕਰਵਾਇਆ ਗਿਆ ਸੀ। ਪੁਲੀਸ ਅਨੁਸਾਰ ਗੁਪਤ ਸੂਚਨਾ ਮਿਲਣ ਮਗਰੋਂ ਸਥਾਨਕ ਅਪਰਾਧ ਸ਼ਾਖਾ ਦੀ ਟੀਮ ਨੇ ਸਟੇਡੀਅਮ ਦੇ ਇੱਕ ਗੇਟ ਨੇੜੇ ਨਿਗਰਾਨੀ ਸ਼ੁਰੂ ਕੀਤੀ ਅਤੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ।ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਮੁਹੰਮਦ ਅਸਦ ਮੁਹੰਮਦ ਗੁਲਜ਼ਾਰ (36) ਅਤੇ ਅਸ਼ਰਫ ਹੁਸੈਨ ਨੂਰ ਹੁਸੈਨ ਇਦਰੀਸੀ (24) ਵਜੋਂ ਕੀਤੀ ਹੈ। ਮੋਟੇਰਾ ਥਾਣੇ ਦੇ ਇੰਸਪੈਕਟਰ ਆਰ. ਵੀ. ਵਿੰਛੀ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਟੈਕਸੀ ਰਾਹੀਂ ਦਿੱਲੀ ਤੋਂ ਅਹਿਮਦਾਬਾਦ ਪਹੁੰਚੇ ਸਨ। ਉਨ੍ਹਾਂ ਨੇ 6,000 ਰੁਪਏ ਪ੍ਰਤੀ ਟਿਕਟ ਦੇ ਹਿਸਾਬ ਨਾਲ ਸਮਾਰੋਹ ਦੀਆਂ ਚਾਰ ਟਿਕਟਾਂ ਖਰੀਦੀਆਂ ਸਨ, ਜਿਸ ਦੀ ਕੁੱਲ ਕੀਮਤ 24 ਹਜ਼ਾਰ ਰੁਪਏ ਬਣਦੀ ਹੈ। ਪੁਲੀਸ ਅਨੁਸਾਰ ਇਸ ਵਾਰਦਾਤ ਵਿੱਚ ਦੋ ਹੋਰ ਕਥਿਤ ਸਾਥੀ ਵੀ ਸ਼ਾਮਲ ਸਨ। ਉਹ ਉਸੇ ਟੈਕਸੀ ਰਾਹੀਂ ਦਿੱਲੀ ਵਾਪਸ ਚਲੇ ਗਏ। ਫਿਲਹਾਲ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲੀਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।ਪੁਲੀਸ ਨੇ ਦੋਵਾਂ ਮੁਲਜ਼ਮਾਂ ਕੋਲੋਂ ਚੋਰੀ ਕੀਤੇ 11 ਮੋਬਾਈਲ ਫੋਨ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਕੁੱਲ ਕੀਮਤ ਲਗਪਗ 4.3 ਲੱਖ ਰੁਪਏ ਦੱਸੀ ਜਾ ਰਹੀ ਹੈ। ਬਰਾਮਦ ਕੀਤੇ ਗਏ ਫੋਨਾਂ ਵਿੱਚ ਸੈਮਸੰਗ ਗਲੈਕਸੀ ਜ਼ੈੱਡ ਫੋਲਡ 8 ਅਲਟਰਾ, ਆਈਫੋਨ 17 ਪ੍ਰੋ ਮੈਕਸ ਅਤੇ ਆਈਫੋਨ 16 ਵਰਗੇ ਮਹਿੰਗੇ ਮਾਡਲ ਸ਼ਾਮਲ ਹਨ। ਪੁਲੀਸ ਮੁਤਾਬਕ ਹੁਣ ਤੱਕ ਮੋਬਾਈਲ ਫੋਨ ਚੋਰੀ ਹੋਣ ਸਬੰਧੀ 10 ਸ਼ਿਕਾਇਤਾਂ ਦਰਜ ਹੋ ਚੁੱਕੀਆਂ ਹਨ। ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਸ਼ੁੱਕਰਵਾਰ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Diljit Dosanjh Ahmedabad Concert Mobile Phone Theft Ahmedabad Police Delhi Arrests Narendra Modi Stadium Crime News Iphone 17 Pro Max Gujarat News


Recommended Posts