ਪੰਜਾਬ ’ਚ ਵਧੇਗੀ ਠੰਢ, 13 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦਾ ਅਲਰਟ    ਮੋਹਨ ਭਾਗਵਤ ਨਾਲ ਸਟੇਜ ’ਤੇ ਨਜ਼ਰ ਆਏ ਜੇ.ਐੱਸ. ਖੇਹਰ    ਲੁਧਿਆਣਾ ’ਚ ਭਿਆਨਕ ਹਾਦਸਾ, 3 ਦੀ ਮੌਤ ਤੇ 5 ਜ਼ਖ਼ਮੀ    ਸਾਈਬਰ ਠੱਗਾਂ ’ਤੇ ਸਰਕਾਰ ਦਾ ਡਿਜੀਟਲ ਸ਼ਿਕੰਜਾ    ਮੁੱਖ ਮੰਤਰੀ ਦੀ ਲੋਕ-ਮਿਲਣੀ ਤੋਂ ਪਹਿਲਾਂ ਪੁਲੀਸ ਦੀ ਕਾਰਵਾਈ    ਨਸ਼ਾਖੋਰੀ ਨੌਜਵਾਨਾਂ ਦੇ ਸੁਫ਼ਨਿਆਂ ਲਈ ਵੱਡੀ ਚੁਣੌਤੀ: Pm ਮੋਦੀ    Bsf ਜਵਾਨ ਦੀ ਹਿਰਾਸਤ ’ਚ ਮੌਤ ਦਾ ਮਾਮਲਾ    ਬਰੈਂਪਟਨ ਗੋਲ਼ੀਬਾਰੀ ਮਾਮਲੇ ’ਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ    ਕੈਲੀਫੋਰਨੀਆ ’ਚ 5.0 ਤੀਬਰਤਾ ਦਾ ਭੂਚਾਲ, Lax ’ਤੇ ਲੈਂਡਿੰਗ ਕਰ ਰਿਹਾ ਜਹਾਜ਼ ਮੁੜ ਹਵਾ ’ਚ ਚੁੱਕਿਆ; 40 ਤੋਂ ਵੱਧ ਆਫ਼ਟਰਸ਼ੌਕਸ ਦਰਜ    ਹਲਕਾਬੰਦੀ ਬਿੱਲ ’ਤੇ ਸਿਆਸੀ ਹਲਚਲ ਤੇਜ਼: ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਅੱਜ ਸਟਾਲਿਨ ਅਤੇ ਸ਼ਰਦ ਪਵਾਰ ਨਾਲ ਕਰਨਗੇ ਮੁਲਾਕਾਤ   
ਬੂਟਾ ਮੰਡੀ ’ਚ ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ, ਪੁੱਤਰ ਨਾਲ ਐਕਟੀਵਾ ’ਤੇ ਘਰ ਪਰਤਦੇ ਸਮੇਂ ਕੀਤਾ ਹਮਲਾ
November 28, 2026
Jalandhar-Boota-Mandi-Murder-Cas

ਬੂਟਾ ਮੰਡੀ ’ਚ ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ, ਪੁੱਤਰ ਨਾਲ ਐਕਟੀਵਾ ’ਤੇ ਘਰ ਪਰਤਦੇ ਸਮੇਂ ਕੀਤਾ ਹਮਲਾ

Prabhsimran Singh / Jalandhar

ਇੱਥੋਂ ਦੇ ਬੂਟਾ ਮੰਡੀ ਇਲਾਕੇ ਵਿੱਚ ਸ਼ੁੱਕਰਵਾਰ ਰਾਤ ਨੂੰ ਦੋ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸਤਪਾਲ ਵਜੋਂ ਹੋਈ ਹੈ। ਹਮਲਾਵਰਾਂ ਨੇ ਉਸ ਦੀ ਗਰਦਨ ਸਮੇਤ ਸਰੀਰ ਦੇ ਹੋਰ ਹਿੱਸਿਆਂ ’ਤੇ ਚਾਕੂ ਨਾਲ ਕਈ ਵਾਰ ਕੀਤੇ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਅਨੁਸਾਰ, ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਸਤਪਾਲ ਆਪਣੇ ਪੁੱਤਰ ਰੋਹਨਪ੍ਰੀਤ ਨਾਲ ਐਕਟੀਵਾ ਸਕੂਟਰੀ ’ਤੇ ਸਵਾਰ ਹੋ ਕੇ ਘਰ ਵਾਪਸ ਜਾ ਰਿਹਾ ਸੀ। ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਰੋਹਨਪ੍ਰੀਤ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੇ ਸੜਕ ’ਤੇ ਯੂ-ਟਰਨ ਲਿਆ, ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਦੋ ਵਿਅਕਤੀਆਂ ਨੇ ਉਸ ਦੇ ਪਿਤਾ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਸਤਪਾਲ ਦੀ ਗਰਦਨ ਸਮੇਤ ਸਰੀਰ ਦੇ ਹੋਰ ਹਿੱਸਿਆਂ ’ਤੇ ਕਈ ਡੂੰਘੇ ਵਾਰ ਕੀਤੇ। ਇਸ ਦੌਰਾਨ ਉਹ ਲਹੂ-ਲੁਹਾਣ ਹੋ ਕੇ ਗੰਭੀਰ ਜ਼ਖ਼ਮੀ ਹੋ ਗਿਆ। ਰੋਹਨਪ੍ਰੀਤ ਨੇ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ ਰੌਲਾ ਪਾਉਣ ਦੇ ਬਾਵਜੂਦ ਮੌਕੇ ’ਤੇ ਕੋਈ ਵੀ ਵਿਅਕਤੀ ਮਦਦ ਲਈ ਅੱਗੇ ਨਹੀਂ ਆਇਆ। ਗੰਭੀਰ ਸੱਟਾਂ ਕਾਰਨ ਸਤਪਾਲ ਦੀ ਮੌਤ ਹੋ ਗਈ।ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਸੀ ਅਤੇ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਸਤਪਾਲ ਦਾ ਕਤਲ ਕਿਉਂ ਕੀਤਾ ਗਿਆ। ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਲੀਸ ’ਤੇ ਦੋਸ਼ ਲਾਇਆ ਕਿ ਪਹਿਲਾਂ ਵੀ ਦਿੱਤੀਆਂ ਗਈਆਂ ਸ਼ਿਕਾਇਤਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਹਮਲਾਵਰਾਂ ਦੇ ਹੌਸਲੇ ਬੁਲੰਦ ਹੋਏ।ਦੂਜੇ ਪਾਸੇ, ਥਾਣਾ ਡਿਵੀਜ਼ਨ ਨੰਬਰ 6 ਦੇ ਐੱਸ.ਐੱਚ.ਓ. ਰਵੀ ਨੇ ਦੱਸਿਆ ਕਿ ਪੁਲੀਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਚਾਕੂ ਮੌਕੇ ਤੋਂ ਬਰਾਮਦ ਕਰ ਲਿਆ ਹੈ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਪੂਰੀ ਜਾਣਕਾਰੀ ਹਾਸਲ ਕਰਨ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਤੱਕ ਪਹੁੰਚਿਆ ਜਾ ਸਕੇ।

Jalandhar Boota Mandi Murder Case Punjab Crime Satpal Murder Knife Attack Crime News Punjab Police Cctv Investigation Jalandhar News


Recommended Posts