*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਬਾਲ ਘਰ 'ਚ ਰਹਿ ਰਹੀ ਬੱਚੀ ਦੇ ਪਰਿਵਾਰ ਦਾ ਪਤਾ ਲਗਾਉਣ ਲਈ ਜਨਤਕ ਸੂਚਨਾ ਜਾਰੀ
July 13, 2026
Latest-Update-Breaking-News

Dharaledar Bureau / Punjab

ਪਟਿਆਲਾ, 13 ਜੁਲਾਈ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੀ ਪਿੰਕੀ, ਉਮਰ ਤਕਰੀਬਨ 15 ਸਾਲ, ਰੰਗ ਸਾਵਲਾ ਪਿੰਡ ਮਾਛੀਵਾੜਾ ਮੰਡ, ਜ਼ਿਲ੍ਹਾ ਲੁਧਿਆਣਾ ਵਿਖੇ ਲਾਵਾਰਿਸ ਹਾਲਤ ਵਿੱਚ ਮਿਲੀ ਸੀ। ਉਕਤ ਬੱਚੀ ਨੂੰ ਕਿਸੇ ਵਿਅਕਤੀ ਵੱਲੋਂ ਮਿਤੀ 2 ਜੂਨ 2013 ਨੂੰ ਆਲ ਇੰਡੀਆ ਪਿੰਗਲਾ ਆਸ਼ਰਮ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਮੌਜੂਦਾ ਸਮੇਂ ਇਹ ਬੱਚੀ ਬਾਲ ਭਲਾਈ ਕਮੇਟੀ, ਪਟਿਆਲਾ ਦੇ ਮਿਤੀ 28 ਸਤੰਬਰ 2018 ਦੇ ਆਦੇਸ਼ਾਂ ਅਧੀਨ 06 ਅਕਤੂਬਰ 2018 ਤੋਂ ਬਾਲ ਘਰ ਵਿੱਚ ਰਹਿ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚੀ ਦੇ ਪਰਿਵਾਰ ਜਾਂ ਸਰਪ੍ਰਸਤ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਇਸ ਲਈ ਜੇਕਰ ਕਿਸੇ ਵਿਅਕਤੀ ਨੂੰ ਇਸ ਬੱਚੀ ਜਾਂ ਉਸ ਦੇ ਪਰਿਵਾਰ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਮਿਤੀ 10 ਅਗਸਤ 2026 ਤੱਕ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ, ਕਮਰਾ ਨੰਬਰ 150, ਬਲਾਕ-ਸੀ ਐਕਸਟੈਂਸ਼ਨ, ਮਿਨੀ ਸਕੱਤਰੇਤ, ਪਟਿਆਲਾ ਨਾਲ ਸੰਪਰਕ ਕਰ ਸਕਦਾ ਹੈ। ਸੰਪਰਕ ਲਈ ਫ਼ੋਨ ਨੰਬਰ 0175-2353523, ਈ-ਮੇਲ dcpo.patiala@gmail.com ਜਾਂ 1098 ਚਾਈਲਡ ਹੈਲਪਲਾਈਨ 'ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ।

Latest Update Breaking News


Recommended Posts