ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ   
ਦਿੱਲੀ-ਐੱਨ.ਸੀ.ਆਰ. ਬੱਸ ਜਬਰ ਜਨਾਹ ਮਾਮਲੇ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਪ੍ਰਣਾਲੀਗਤ ਅਸਫਲਤਾ’
September 28, 2026
Supreme-Court-Delhi-Ncr-Delhi-Cr

ਦਿੱਲੀ-ਐੱਨ.ਸੀ.ਆਰ. ਬੱਸ ਜਬਰ ਜਨਾਹ ਮਾਮਲੇ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਪ੍ਰਣਾਲੀਗਤ ਅਸਫਲਤਾ’

Prabhsimran Singh / New Delhi

ਸੁਪਰੀਮ ਕੋਰਟ ਨੇ ਦਿੱਲੀ-ਐੱਨ.ਸੀ.ਆਰ. ਵਿੱਚ ਚਲਦੀ ਸਲੀਪਰ ਬੱਸ ’ਚ 16 ਸਾਲਾ ਨਾਬਾਲਗ ਨਾਲ ਕਥਿਤ ਸਮੂਹਿਕ ਜਬਰ ਜਨਾਹ ਦੇ ਮਾਮਲੇ ਦਾ ਸੋਮਵਾਰ ਨੂੰ ਖ਼ੁਦ ਨੋਟਿਸ ਲਿਆ। ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਕੇ. ਵਿਨੋਦ ਚੰਦਰਨ ਦੀ ਬੈਂਚ ਨੇ ਕਿਹਾ ਕਿ ਅਜਿਹੇ ਮਾਮਲੇ ਕਾਨੂੰਨ ਲਾਗੂ ਕਰਨ ਵਾਲੀਆਂ ਅਤੇ ਜਨਤਕ ਪ੍ਰਸ਼ਾਸਨਿਕ ਅਥਾਰਟੀਆਂ ਵੱਲੋਂ ਬੁਨਿਆਦੀ ਜਨਤਕ ਸੁਰੱਖਿਆ ਯਕੀਨੀ ਬਣਾਉਣ ਵਿੱਚ ‘ਪ੍ਰਣਾਲੀਗਤ ਅਸਫਲਤਾ’ ਨੂੰ ਉਜਾਗਰ ਕਰਦੇ ਹਨ। ਅਦਾਲਤ ਨੇ ਕਿਹਾ ਕਿ ਰੋਸ਼ਨੀ ਦੀ ਘਾਟ, ਮਾੜੀ ਨਿਗਰਾਨੀ ਅਤੇ ਪ੍ਰਸ਼ਾਸਨਿਕ ਸਹੂਲਤਾਂ ਦੀ ਕਮੀ ਕਾਰਨ ਪਾਰਕਾਂ ਅਤੇ ਬੱਸਾਂ ਵਰਗੀਆਂ ਜਨਤਕ ਥਾਵਾਂ ਨੂੰ ਉੱਚ ਜੋਖਮ ਵਾਲੇ ਖੇਤਰ ਨਹੀਂ ਬਣਨ ਦਿੱਤਾ ਜਾ ਸਕਦਾ। ਬੈਂਚ ਨੇ ਇਸ ਮਾਮਲੇ ਦੀ ਤੁਲਨਾ 2012 ਦੇ ਨਿਰਭਿਆ ਕਾਂਡ ਨਾਲ ਕੀਤੀ। ਮਾਮਲੇ ਮੁਤਾਬਕ, 4 ਅਗਸਤ ਨੂੰ ਗ੍ਰੇਟਰ ਨੋਇਡਾ ਤੋਂ ਸਲੀਪਰ ਬੱਸ ਵਿੱਚ ਸਵਾਰ ਹੋਈ 16 ਸਾਲਾ ਲੜਕੀ ਨਾਲ ਕਥਿਤ ਤੌਰ ’ਤੇ ਬੱਸ ਦੇ ਕੰਡਕਟਰ ਅਤੇ ਡਰਾਈਵਰ ਨੇ ਸਮੂਹਿਕ ਜਬਰ ਜਨਾਹ ਕੀਤਾ ਅਤੇ ਉਸ ਨੂੰ ਪੁਰਾਣੀ ਦਿੱਲੀ ਦੇ ਕਸ਼ਮੀਰੀ ਗੇਟ ਤੋਂ 40 ਕਿਲੋਮੀਟਰ ਤੋਂ ਵੱਧ ਦੂਰ ਛੱਡ ਦਿੱਤਾ। ਦੋਵੇਂ ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

Supreme Court Delhi Ncr Delhi Crime Rape Case Minor Girl Bus Rape Case Nirbhaya Case Delhi Police Public Safety Crime News India News


Recommended Posts