October 3, 2026
ਗਿਆਨੇਸ਼ ਕੁਮਾਰ ਨੇ ਅਸਤੀਫ਼ਾ ਨਾ ਦਿੱਤਾ ਤਾਂ 10 ਅਕਤੂਬਰ ਨੂੰ ਦਿੱਲੀ ’ਚ Cjp ਦਾ ਵੱਡਾ ਪ੍ਰਦਰਸ਼ਨ
Prabhsimran Singh / Delhi
ਕੌਕਰੋਚ ਜਨਤਾ ਪਾਰਟੀ (CJP) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 10 ਅਕਤੂਬਰ ਨੂੰ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੰਸਥਾਪਕ ਅਤੇ ਕਨਵੀਨਰ ਅਭਿਜੀਤ ਦੀਪਕੇ ਨੇ ਕਿਹਾ ਕਿ ਇਹ ਪ੍ਰਦਰਸ਼ਨ ਸ਼ਾਂਤਮਈ ਅਤੇ ਅਹਿੰਸਕ ਹੋਵੇਗਾ। CJP ਦਾ ਦੋਸ਼ ਹੈ ਕਿ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਦੀ Special Intensive Revision (SIR) ਵਿੱਚ ਕਥਿਤ ਬੇਨਿਯਮੀਆਂ ਹੋਈਆਂ ਹਨ। ਦੀਪਕੇ ਨੇ ਕਿਹਾ ਕਿ ਜੇ ਗਿਆਨੇਸ਼ ਕੁਮਾਰ ਅਹੁਦੇ ਤੋਂ ਨਹੀਂ ਹਟਦੇ ਤਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਦਿੱਲੀ ਪਹੁੰਚ ਕੇ ਜੰਤਰ-ਮੰਤਰ ’ਤੇ ਅੰਦੋਲਨ ਕਰਨਗੇ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਰੋਕੇ ਜਾਣ ਦੀ ਸਥਿਤੀ ਵਿੱਚ ਜਿੱਥੇ ਰੋਕਿਆ ਜਾਵੇਗਾ, ਉੱਥੇ ਹੀ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਐਲਾਨ 2 ਅਕਤੂਬਰ ਨੂੰ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਹੋਏ CJP ਦੇ ਪ੍ਰਦਰਸ਼ਨ ਤੋਂ ਬਾਅਦ ਕੀਤਾ ਗਿਆ ਹੈ, ਜਿੱਥੇ CJP ਨੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ।
Cjp Gyanesh Kumar Abhijeet Dipke Election Commission Sir Voter List Delhi Protest Jantar Mantar Election News Political News India News Protest News