ਏਸ਼ਿਆਈ ਖੇਡਾਂ ਦੇ ਫਾਈਨਲ ’ਚ ਭਾਰਤ ਦਾ ਜਲਵਾ, ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਜਿੱਤਿਆ ਸੋਨ ਤਗ਼ਮਾ    Ai ਨਾਲ ਬਣਾਈ ਆਡੀਓ ਵਾਇਰਲ ਕਰਕੇ ਸਾਖ ਢਾਹੁਣ ਦੀ ਕੋਸ਼ਿਸ਼’, ਵਲਟੋਹਾ ਦਾ ਪੰਜਾਬ ਸਰਕਾਰ ’ਤੇ ਦੋਸ਼    ਨਾਇਰਾ ਐਨਰਜੀ ਨੇ ਵਧਾਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨਾ ਹੋਇਆ ਵਾਧਾ    ਸਾਬਕਾ Ias ਅਧਿਕਾਰੀ ਦਾ ਬੇਰਹਿਮ ਕਤਲ! ਪੰਜਾਬ ਨਾਲ ਜੁੜਿਆ ‘ਕੇਅਰਟੇਕਰ’ ਐਂਗਲ, ਪਟਿਆਲਾ ਤੱਕ ਪਹੁੰਚੀ ਜਾਂਚ    ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਮਾਮਲਾ: ਬਾਬਾ ਲੱਖਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪਸ਼ਟੀਕਰਨ    ਗਿਆਨੇਸ਼ ਕੁਮਾਰ ਨੇ ਅਸਤੀਫ਼ਾ ਨਾ ਦਿੱਤਾ ਤਾਂ 10 ਅਕਤੂਬਰ ਨੂੰ ਦਿੱਲੀ ’ਚ Cjp ਦਾ ਵੱਡਾ ਪ੍ਰਦਰਸ਼ਨ    ਓਹਾਇਓ ਦੇ ਹਿੰਦੂ ਮੰਦਰ 'ਤੇ ਇੱਟਾਂ ਨਾਲ ਹਮਲਾ, ਖਿੜਕੀਆਂ ਟੁੱਟੀਆਂ; Haf ਨੇ ਦੱਸਿਆ ਸੰਭਾਵਿਤ ਹੇਟ ਕ੍ਰਾਈਮ    ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, 2027 ਚੋਣਾਂ ਲਈ ਟੀਮ ਦੀ ਕਪਤਾਨੀ ਕਰਨ ਦਾ ਐਲਾਨ    ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ   
ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ
August 1, 2026
Sri-Guru-Ravi-Das-Ji-Jivan-Di-Si

Dharaledar Bureau / Punjab

ਸੰਗਰੂਰ/ਸੁਨਾਮ, 1 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਮਹਾਨ ਯੋਗਦਾਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਗਈ। ਇਸ ਮੌਕੇ ਪਿੰਡ ਦੇ ਸਰਪੰਚ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਸਮਾਜ ਨੂੰ ਬਰਾਬਰੀ, ਆਪਸੀ ਭਾਈਚਾਰੇ, ਸੱਚ, ਮਿਹਨਤ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਉੱਚੇ ਆਦਰਸ਼ਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸਮਾਜ ਵਿੱਚ ਸਮਾਨਤਾ, ਸਮਾਜਿਕ ਸਦਭਾਵਨਾ ਅਤੇ ਆਪਸੀ ਏਕਤਾ ਦਾ ਸੰਦੇਸ਼ ਹੋਰ ਮਜ਼ਬੂਤ ਹੋਵੇਗਾ। ਡਾਕੂਮੈਂਟਰੀ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਪ੍ਰੇਰਣਾ ਪ੍ਰਾਪਤ ਕੀਤੀ।

Sri Guru Ravi Das Ji Jivan Di Sikhya


Recommended Posts