October 4, 2026
ਜੰਤਰ-ਮੰਤਰ ’ਤੇ ਮਹਿਲਾ ਪੱਤਰਕਾਰਾਂ ਦੇ ਦੋਸ਼, ਸ਼ਿਕਾਇਤਾਂ ਕਰਾਈਮ ਬਰਾਂਚ ਨੂੰ ਟਰਾਂਸਫਰ
Prabhsimran Singh / Delhi
ਦਿੱਲੀ ਦੇ ਜੰਤਰ-ਮੰਤਰ ’ਤੇ 3 ਅਕਤੂਬਰ ਨੂੰ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਤਿੰਨ ਮਹਿਲਾ ਪੱਤਰਕਾਰਾਂ ਵੱਲੋਂ ਡਿਊਟੀ ’ਤੇ ਤੈਨਾਤ ਪੁਲੀਸ ਕਰਮਚਾਰੀਆਂ ’ਤੇ ਯੌਨ ਉਤਪੀੜਨ ਅਤੇ ਬਦਸਲੂਕੀ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਨਵੀਂ ਦਿੱਲੀ ਜ਼ਿਲ੍ਹਾ ਪੁਲੀਸ ਨੇ ਨਿਰਪੱਖ ਜਾਂਚ ਲਈ ਇਹ ਸ਼ਿਕਾਇਤਾਂ ਦਿੱਲੀ ਪੁਲੀਸ ਦੀ ਕਰਾਈਮ ਬਰਾਂਚ ਨੂੰ ਸੌਂਪ ਦਿੱਤੀਆਂ ਹਨ। ਇੱਕ ਸੀਨੀਅਰ ਪੁਲੀਸ ਅਧਿਕਾਰੀ ਮੁਤਾਬਕ ਕਰਾਈਮ ਬਰਾਂਚ ਸ਼ਿਕਾਇਤਕਰਤਾ ਮਹਿਲਾ ਪੱਤਰਕਾਰਾਂ ਅਤੇ ਹੋਰ ਸਬੰਧਤ ਵਿਅਕਤੀਆਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕਰੇਗੀ। ਉੱਥੇ ਹੀ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਘਟਨਾ ਦੀ ਨਿੰਦਾ ਕਰਦਿਆਂ ਦੋਸ਼ ਲਾਇਆ ਕਿ ਪ੍ਰਦਰਸ਼ਨਕਾਰੀ ਮਹਿਲਾਵਾਂ ਨਾਲ ਦੁਰਵਿਹਾਰ ਕੀਤਾ ਗਿਆ, ਕੈਮਰੇ ਖੋਹੇ ਗਏ ਅਤੇ ਪੱਤਰਕਾਰਾਂ ਨੂੰ ਧੂਹਿਆ ਗਿਆ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਮਾਮਲੇ ’ਤੇ ਜਵਾਬ ਮੰਗਿਆ। ਪ੍ਰੈੱਸ ਕਲੱਬ ਆਫ਼ ਇੰਡੀਆ ਨੇ ਵੀ ਪੁਲੀਸ ਕਾਰਵਾਈ ਅਤੇ ਜੰਤਰ-ਮੰਤਰ ਦੇ ਆਸ-ਪਾਸ ਇੰਟਰਨੈੱਟ ਸੇਵਾਵਾਂ ਬੰਦ ਕਰਨ ’ਤੇ ਚਿੰਤਾ ਜਤਾਉਂਦਿਆਂ ਮਹਿਲਾ ਪੱਤਰਕਾਰ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਅਤੇ ਮੀਡੀਆਕਰਮੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
Delhi News Jantar Mantar Delhi Police Crime Branch Women Journalists Sexual Harassment Rahul Gandhi Press Club Of India Protest News Journalist Safety