October 5, 2026
ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ, ਸ਼ਾਮ 4 ਵਜੇ ਤੈਅ ਹੋਈ ਮੀਟਿੰਗ
Prabhsimran Singh / Delhi
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਸ਼ਾਮ 4 ਵਜੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਪੰਜਾਬ ਕਾਂਗਰਸ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਰਾਹੁਲ ਗਾਂਧੀ ਨਾਲ ਇਹ ਉਨ੍ਹਾਂ ਦੀ ਪਹਿਲੀ ਰਸਮੀ ਮੁਲਾਕਾਤ ਹੋਵੇਗੀ। ਇਸ ਤੋਂ ਪਹਿਲਾਂ ਪਰਗਟ ਸਿੰਘ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕਰਕੇ ਪਾਰਟੀ ਮਾਮਲਿਆਂ ਬਾਰੇ ਚਰਚਾ ਕੀਤੀ। ਪਰਗਟ ਸਿੰਘ ਨੇ ਖੁਦ ਰਾਹੁਲ ਗਾਂਧੀ ਨਾਲ ਸ਼ਾਮ 4 ਵਜੇ ਮੀਟਿੰਗ ਹੋਣ ਦੀ ਪੁਸ਼ਟੀ ਕੀਤੀ ਹੈ। ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਸਬੰਧੀ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਕਾਂਗਰਸ ’ਤੇ ਤਨਜ਼ ਕਰਦਿਆਂ ਕਿਹਾ ਸੀ ਕਿ ਰਾਹੁਲ ਗਾਂਧੀ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਨੂੰ ਮਿਲਣ ਲਈ ਸਮਾਂ ਨਹੀਂ ਦੇ ਰਹੇ। ਹੁਣ ਸ਼ਾਮ ਦੀ ਇਹ ਮੁਲਾਕਾਤ ਇਨ੍ਹਾਂ ਸਿਆਸੀ ਟਿੱਪਣੀਆਂ ਨੂੰ ਵੀ ਜਵਾਬ ਦੇਵੇਗੀ।
Punjab Congress Pargat Singh Rahul Gandhi Congress Punjab Politics Political News Aap Punjab Aman Arora Mallikarjun Kharge Punjab News