October 6, 2026
Cec ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੇ Sir ਵਿਰੁੱਧ India ਗਠਜੋੜ ਦਾ ਪ੍ਰਦਰਸ਼ਨ, Eci ਦਫ਼ਤਰ ਨੇੜੇ ਧਰਨਾ
Prabhsimran Singh / Delhi
ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਪ੍ਰਕਿਰਿਆ ਵਿਰੁੱਧ INDIA ਗਠਜੋੜ ਨੇ ਅੱਜ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ। ਸੰਸਦ ਭਵਨ ਦੇ ਮਕਰ ਦੁਆਰ ਤੋਂ ‘Save Democracy’ ਬੈਨਰ ਹੇਠ ਸ਼ੁਰੂ ਹੋਇਆ ਮਾਰਚ ECI ਦਫ਼ਤਰ ਤੋਂ ਕਰੀਬ 150-200 ਮੀਟਰ ਪਹਿਲਾਂ ਪੁਲੀਸ ਬੈਰੀਕੇਡਿੰਗ ਕਾਰਨ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਸੜਕ ’ਤੇ ਹੀ ਧਰਨੇ ’ਤੇ ਬੈਠ ਗਏ। ਪ੍ਰਦਰਸ਼ਨ ਵਿੱਚ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਵਾਡਰਾ, ਅਖਿਲੇਸ਼ ਯਾਦਵ ਅਤੇ ਸੁਪ੍ਰੀਆ ਸੁਲੇ ਸਮੇਤ ਕਈ ਆਗੂ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰੇ ਲਾਏ। ਰਾਹੁਲ ਗਾਂਧੀ ਨੇ ਕਿਹਾ ਕਿ ਚੋਣ ਕਮਿਸ਼ਨਰ ਦਾ ਸਮਾਂ ਪੂਰਾ ਹੋ ਚੁੱਕਾ ਹੈ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਵਿਰੋਧੀ ਧਿਰ ਨੇ SIR ਰੱਦ ਕਰਨ, ਹਟਾਏ ਗਏ ਵੋਟਰਾਂ ਦੇ ਨਾਂ ਬਹਾਲ ਕਰਨ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਹਾਲਾਂਕਿ, ਚੋਣ ਕਮਿਸ਼ਨ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਪ੍ਰਕਿਰਿਆ ਕਾਨੂੰਨੀ ਨਿਯਮਾਂ ਤਹਿਤ ਚਲਾਈ ਜਾ ਰਹੀ ਹੈ। ਇਸ ਦੌਰਾਨ AAP ਅਤੇ DMK ਪ੍ਰਦਰਸ਼ਨ ਵਿੱਚ ਸ਼ਾਮਲ ਨਹੀਂ ਹੋਈਆਂ। ਇਲਾਕੇ ਵਿੱਚ ਦਿੱਲੀ ਪੁਲੀਸ ਅਤੇ CAPF ਦੀ ਭਾਰੀ ਤੈਨਾਤੀ ਕੀਤੀ ਗਈ ਸੀ।
Cec Gyanesh Kumar India Alliance Sir Election Commission Rahul Gandhi Save Democracy Voter List Delhi Protest Congress Election Commission Protest