October 6, 2026
ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: Eci ਦਫ਼ਤਰ ਵੱਲ ਮਾਰਚ ਕਰ ਰਹੇ India ਗਠਜੋੜ ਦੇ ਆਗੂ ਹਿਰਾਸਤ ’ਚ
Prabhsimran Singh / Delhi
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰ ਰਹੇ ‘ਇੰਡੀਆ’ ਗਠਜੋੜ ਦੇ ਕਈ ਪ੍ਰਮੁੱਖ ਆਗੂਆਂ ਨੂੰ ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਟੀਐੱਮਸੀ ਆਗੂ ਅਭਿਸ਼ੇਕ ਬੈਨਰਜੀ ਅਤੇ ਡੇਰੇਕ ਓ’ਬ੍ਰਾਇਨ ਸ਼ਾਮਲ ਹਨ। ਸੰਸਦ ਦੇ ਮਕਰ ਦੁਆਰ ਤੋਂ ECI ਦਫ਼ਤਰ ਵੱਲ ਵਧ ਰਹੇ ਮਾਰਚ ਨੂੰ ਪੁਲੀਸ ਨੇ ਬੈਰੀਕੇਡ ਲਗਾ ਕੇ ਰੋਕ ਦਿੱਤਾ ਅਤੇ ਆਗੂਆਂ ਨੂੰ ਬੱਸਾਂ ਵਿੱਚ ਬਿਠਾ ਕੇ ਲੈ ਗਈ। ਇਸ ਤੋਂ ਬਾਅਦ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕੇ.ਸੀ. ਵੇਣੂਗੋਪਾਲ, ਚਰਨਜੀਤ ਸਿੰਘ ਚੰਨੀ ਅਤੇ ਦੀਪੇਂਦਰ ਹੁੱਡਾ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਆਕਾਸ਼ਵਾਣੀ ਭਵਨ ਨੇੜੇ ਧਰਨਾ ਲਗਾਇਆ। ਇਸ ਤੋਂ ਪਹਿਲਾਂ ਪਾਰਲੀਮੈਂਟ ਸਟ੍ਰੀਟ/ਨੀਤੀ ਆਯੋਗ ਨੇੜੇ ਮਾਰਚ ਰੋਕੇ ਜਾਣ ਦੌਰਾਨ ਰਾਹੁਲ ਗਾਂਧੀ ਅਤੇ ਅਭਿਸ਼ੇਕ ਬੈਨਰਜੀ ਪੁਲੀਸ ਬੈਰੀਕੇਡਾਂ ’ਤੇ ਚੜ੍ਹ ਗਏ। ਵਿਰੋਧੀ ਆਗੂਆਂ ਨੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰਾਹੁਲ ਗਾਂਧੀ ਨੇ ਬੈਰੀਕੇਡ ਤੋਂ ਤਿਰੰਗਾ ਵੀ ਲਹਿਰਾਇਆ। ਪ੍ਰਦਰਸ਼ਨਕਾਰੀ ECI ਦਫ਼ਤਰ ਤੋਂ ਕਰੀਬ 250-300 ਮੀਟਰ ਦੀ ਦੂਰੀ ਤੱਕ ਪਹੁੰਚ ਗਏ ਸਨ। ਇਸ ਦੌਰਾਨ ਰਾਹੁਲ ਗਾਂਧੀ ਨੇ ਮੱਲਿਕਾਰਜੁਨ ਖੜਗੇ, ਪ੍ਰਿਅੰਕਾ ਗਾਂਧੀ, ਅਖਿਲੇਸ਼ ਯਾਦਵ ਅਤੇ ਸੁਪ੍ਰਿਆ ਸੁਲੇ ਸਮੇਤ ਹੋਰ ਆਗੂਆਂ ਨਾਲ ਮਿਲ ਕੇ CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਰਾਹੁਲ ਗਾਂਧੀ ਨੇ ਕਿਹਾ, “ਗਿਆਨੇਸ਼, ਹੁਣ ਬਹੁਤ ਹੋ ਗਿਆ। ਅਸਤੀਫ਼ਾ ਦੇਣ ਦਾ ਸਮਾਂ ਆ ਗਿਆ ਹੈ।”
Election Commission Gyanesh Kumar Rahul Gandhi Akhilesh Yadav Abhishek Banerjee India Alliance Delhi Police Election Commission Protest Indian Politics Delhi News