October 7, 2026
ਚੋਣ ਕਮਿਸ਼ਨ ਖ਼ਿਲਾਫ਼ ਮਾਰਚ: ਰਾਹੁਲ-ਪ੍ਰਿਅੰਕਾ ਸਮੇਤ ਕਾਂਗਰਸ ਆਗੂਆਂ ਖ਼ਿਲਾਫ਼ Fir
Prabhsimran Singh / Delhi
ਦਿੱਲੀ ਪੁਲੀਸ ਨੇ ਚੋਣ ਕਮਿਸ਼ਨ ਵਿਰੁੱਧ ਰੋਸ ਮਾਰਚ ਦੌਰਾਨ ਬਿਨਾਂ ਇਜਾਜ਼ਤ ਆਕਾਸ਼ਵਾਣੀ ਭਵਨ ਦੇ ਕੰਪਲੈਕਸ ਵਿੱਚ ਦਾਖ਼ਲ ਹੋਣ ਦੇ ਦੋਸ਼ ਹੇਠ ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਹੋਰ ਵਿਰੋਧੀ ਧਿਰ ਦੇ ਆਗੂਆਂ ਤੇ ਸਮਰਥਕਾਂ ਖ਼ਿਲਾਫ਼ FIR ਦਰਜ ਕੀਤੀ ਹੈ। ‘ਇੰਡੀਆ’ ਗਠਜੋੜ ਦੇ ਸੰਸਦ ਮੈਂਬਰ ਸੰਸਦ ਭਵਨ ਤੋਂ ‘ਨਿਰਵਾਚਨ ਸਦਨ’ ਵੱਲ ਮਾਰਚ ਕਰ ਰਹੇ ਸਨ। ਪੁਲੀਸ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਪਾਰ ਕੀਤੇ ਅਤੇ BNSS ਦੀ ਧਾਰਾ 163 ਲਾਗੂ ਹੋਣ ਦੇ ਬਾਵਜੂਦ ਪਿੱਛੇ ਹਟਣ ਤੋਂ ਇਨਕਾਰ ਕੀਤਾ। ਇਸ ਦੌਰਾਨ 10 ਸੰਸਦ ਮੈਂਬਰਾਂ ਸਮੇਤ ਕਰੀਬ 260 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਬਾਅਦ ਵਿੱਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪਵਨ ਖੇੜਾ ਅਤੇ ਹੋਰ ਆਗੂ ਕਰੀਬ 50-60 ਸਮਰਥਕਾਂ ਨਾਲ ਆਕਾਸ਼ਵਾਣੀ ਭਵਨ ਅੰਦਰ ਧਰਨੇ ’ਤੇ ਬੈਠ ਗਏ। ਪੁਲੀਸ ਵੱਲੋਂ ਜਗ੍ਹਾ ਖਾਲੀ ਕਰਨ ਦੀ ਅਪੀਲ ਦੇ ਬਾਵਜੂਦ ਉਹ ਉੱਥੇ ਰਹੇ। ਪੁਲੀਸ ਨੇ ਕਿਹਾ ਕਿ ਕਾਨੂੰਨ ਤੇ ਵਿਵਸਥਾ ਅਤੇ ਕਾਨੂੰਨੀ ਹੁਕਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ।
Delhi Police Rahul Gandhi Priyanka Gandhi Vadra Election Commission Congress India Alliance Protest March Fir Akashvani Bhavan Delhi News Political News India News