ਮੈਡ ਸੰਧੂ ਕਤਲ ਕੇਸ ਸੁਲਝਿਆ, ਛੇ ਮੁਲਜ਼ਮ ਗ੍ਰਿਫ਼ਤਾਰ; ਮੁੱਖ ਸ਼ੂਟਰ ਗੁਜਰਾਤ ਤੋਂ ਕਾਬੂ    ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਲੰਗਰ ਹਾਲ ’ਤੇ ਹਮਲਾ, ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪ੍ਰਗਟ ਸਿੰਘ ਤੇ ਸਚਿਨ ਪਾਇਲਟ, 2027 ਲਈ ਏਕਤਾ ਦਾ ਦਿੱਤਾ ਸੁਨੇਹਾ    ਸਲੀਪਰ ਬੱਸ ’ਚ ਨਾਬਾਲਗ ਨਾਲ ਜਬਰ-ਜ਼ਨਾਹ ਮਾਮਲਾ: ਡਰਾਈਵਰ ਤੇ ਕੰਡਕਟਰ ਖ਼ਿਲਾਫ਼ ਦੋਸ਼ ਤੈਅ    ਪੰਜਾਬ ਸਰਕਾਰ ਦੀ Slp ’ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ, ਹੁਣ ਕੱਲ੍ਹ ਹੋਵੇਗੀ ਸੁਣਵਾਈ    ਮੈਡ ਸੰਧੂ ਕਤਲ ਮਾਮਲੇ ’ਚ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇੱਕ ਵਿਅਕਤੀ ਕੀਤਾ ਗ੍ਰਿਫ਼ਤਾਰ    Yps ਪਟਿਆਲਾ ਦੇ ਵਿਦਿਆਰਥੀ ਕਬੀਰ ਸਿੰਘ ਸ਼ੇਰਗਿੱਲ ਨੇ Global Essay Prize ’ਚ ਜਿੱਤਿਆ ਤੀਜਾ ਸਥਾਨ    ਦਿੱਲੀ ਪੁਲੀਸ ਨੇ ਪ੍ਰਦਰਸ਼ਨ ਮਾਮਲੇ ’ਚ 3 ਹੋਰ Fir ਦਰਜ    ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ’ਚ ਦੇਹਾਂਤ, 45 ਮਿੰਟ ਤੱਕ Cpr ਦੇ ਬਾਵਜੂਦ ਨਹੀਂ ਬਚੀ ਜਾਨ    Cbi ਨੇ Osd ਰਾਜਬੀਰ ਸਿੰਘ ਘੁੰਮਣ ਸਮੇਤ 6 ਖ਼ਿਲਾਫ਼ Fir ਦਰਜ, ਦਿੱਲੀ ’ਚ ਕੇਸ ਰਜਿਸਟਰ   
ਦਿੱਲੀ ਪੁਲੀਸ ਨੇ ਪ੍ਰਦਰਸ਼ਨ ਮਾਮਲੇ ’ਚ 3 ਹੋਰ Fir ਦਰਜ
October 8, 2026
Delhi-Police-Rahul-Gandhi-Priyan

ਦਿੱਲੀ ਪੁਲੀਸ ਨੇ ਪ੍ਰਦਰਸ਼ਨ ਮਾਮਲੇ ’ਚ 3 ਹੋਰ Fir ਦਰਜ

Prabhsimran Singh / Delhi

ਦਿੱਲੀ ਪੁਲੀਸ ਨੇ ਬੁੱਧਵਾਰ ਦੇ ਵਿਰੋਧ ਪ੍ਰਦਰਸ਼ਨ ਦੇ ਸਬੰਧ ਵਿੱਚ ਤਿੰਨ ਹੋਰ ਐੱਫ.ਆਈ.ਆਰ. ਦਰਜ ਕੀਤੀਆਂ ਹਨ। ਅਧਿਕਾਰੀਆਂ ਮੁਤਾਬਕ ਮਾਮਲੇ ਪੁਲੀਸ ਮੁਲਾਜ਼ਮਾਂ ਨਾਲ ਕਥਿਤ ਹੱਥੋਪਾਈ, ਸਰਕਾਰੀ ਕੰਮ ਵਿੱਚ ਅੜਿੱਕਾ ਪਾਉਣ, ਧੱਕਾ-ਮੁੱਕੀ ਅਤੇ ਬਦਸਲੂਕੀ ਨਾਲ ਸਬੰਧਤ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ। ਹੋਰ ਕੇਸ ਵੀ ਦਰਜ ਕੀਤੇ ਜਾ ਰਹੇ ਹਨ। ਹੁਣ ਤੱਕ ਦਰਜ ਐੱਫ.ਆਈ.ਆਰ. ਦੇ ਵੇਰਵਿਆਂ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਦੇ ਨਾਮ ਵੀ ਸ਼ਾਮਲ ਹਨ। ਇਹ ਕਾਰਵਾਈ ਉਸ ਸਮੇਂ ਹੋਈ ਜਦੋਂ INDIA ਗਠਜੋੜ ਦੇ ਸੰਸਦ ਮੈਂਬਰ ਚੋਣ SIR ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ CEC ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ ਲਈ ਜੰਤਰ-ਮੰਤਰ ਵੱਲ ਜਾ ਰਹੇ ਸਨ। ਪੁਲੀਸ ਨੇ ਕਈ ਸੰਸਦ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਸੀ, ਜਿਨ੍ਹਾਂ ਵਿੱਚ ਰਾਹੁਲ ਗਾਂਧੀ ਵੀ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਬਾਰਾਖੰਬਾ ਰੋਡ ਪੁਲੀਸ ਸਟੇਸ਼ਨ ਲਿਜਾਇਆ ਗਿਆ ਸੀ। ਇਸ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਆਕਾਸ਼ਵਾਣੀ ਭਵਨ ਦੇ ਪਰਿਸਰ ਵਿੱਚ ਬਿਨਾਂ ਇਜਾਜ਼ਤ ਦਾਖਲ ਹੋਣ ਦੇ ਮਾਮਲੇ ਵਿੱਚ ਵੀ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਹੋਰ INDIA ਗਠਜੋੜ ਦੇ ਸੰਸਦ ਮੈਂਬਰਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਸੀ।

Delhi Police Rahul Gandhi Priyanka Gandhi India Alliance Sir Election Commission Gyanesh Kumar Protest News Delhi News Congress News


Recommended Posts