October 9, 2026
ਦਿੱਲੀ ਪੁਲੀਸ ਵੱਲੋਂ Cjp ਦੇ ਧਰਨੇ ਨੂੰ ਇਜਾਜ਼ਤ ਦੇਣ ਤੋਂ ਇਨਕਾਰ, ਨਵੀਂ ਦਿੱਲੀ ’ਚ ਰੋਕੂ ਹੁਕਮ ਲਾਗੂ
Prabhsimran Singh / Delhi
ਦਿੱਲੀ ਪੁਲੀਸ ਨੇ ‘ਕੌਕਰੋਚ ਜਨਤਾ ਪਾਰਟੀ’ (CJP) ਨੂੰ 10 ਅਕਤੂਬਰ ਨੂੰ ਜੰਤਰ-ਮੰਤਰ ’ਤੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਧਰਨਾ ਦੇਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੁਲੀਸ ਮੁਤਾਬਕ ਪਾਰਟੀ ਨੇ 7 ਅਕਤੂਬਰ ਨੂੰ ਅਰਜ਼ੀ ਦਿੱਤੀ ਸੀ, ਜਦਕਿ ਨਿਯਮਾਂ ਅਨੁਸਾਰ ਘੱਟੋ-ਘੱਟ 10 ਦਿਨ ਪਹਿਲਾਂ ਅਰਜ਼ੀ ਦੇਣੀ ਲਾਜ਼ਮੀ ਹੈ। ਪੁਲੀਸ ਨੇ ਪਹਿਲਾਂ ਨਿਯਮਾਂ ਦੀ ਉਲੰਘਣਾ ਦਾ ਹਵਾਲਾ ਵੀ ਦਿੱਤਾ ਹੈ। ਇਸ ਦੇ ਨਾਲ ਹੀ ਨਵੀਂ ਦਿੱਲੀ ਖੇਤਰ ਵਿੱਚ ਸ਼ਨੀਵਾਰ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 ਤਹਿਤ ਰੋਕੂ ਹੁਕਮ ਲਾਗੂ ਕੀਤੇ ਗਏ ਹਨ। ਪੁਲੀਸ ਨੇ ਨਿਯਮ ਤੋੜਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਮੈਟਰੋ ਦੇ 57 ਸਟੇਸ਼ਨ ਬੰਦ ਕਰਨ ਲਈ ਲਿਖਿਆ ਹੈ। ਇਸ ਤੋਂ ਇਲਾਵਾ ਦਿੱਲੀ ਆਉਣ ਵਾਲੇ ਕਈ ਰੇਲ ਮਾਰਗਾਂ ’ਤੇ ਵੀ ਪਾਬੰਦੀਆਂ ਲਗਾਏ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।
Delhi Police Cjp Cockroach Janata Party Jantar Mantar Chief Election Commissioner Delhi Protest Section 163 Bnss Delhi Metro New Delhi Railway Restrictions