ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ    ਨੰਗਲ ਖਾਦ ਫੈਕਟਰੀ ਦੇ ਆਧੁਨਿਕੀਕਰਨ ਨੂੰ ਕੇਂਦਰ ਦੀ ਮਨਜ਼ੂਰੀ, ਸਾਲਾਨਾ ਉਤਪਾਦਨ ਸਮਰੱਥਾ 4.8 ਤੋਂ ਵਧ ਕੇ 12.7 ਲੱਖ ਮੀਟ੍ਰਿਕ ਟਨ ਹੋਵੇਗੀ    ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ   
ਦਿੱਲੀ ਯੂਨੀਵਰਸਿਟੀ ’ਚ ਔਰਤਾਂ ਦੀ ਸੁਰੱਖਿਆ ਲਈ ਆਡਿਟ ਦੇ ਹੁਕਮ, 12 ਅਕਤੂਬਰ ਤੱਕ ਰਿਪੋਰਟ ਮੰਗੀ
October 9, 2026
Delhi-University-Du-Women-Safety

ਦਿੱਲੀ ਯੂਨੀਵਰਸਿਟੀ ’ਚ ਔਰਤਾਂ ਦੀ ਸੁਰੱਖਿਆ ਲਈ ਆਡਿਟ ਦੇ ਹੁਕਮ, 12 ਅਕਤੂਬਰ ਤੱਕ ਰਿਪੋਰਟ ਮੰਗੀ

Prabhsimran Singh / Delhi

ਦਿੱਲੀ ਯੂਨੀਵਰਸਿਟੀ (DU) ਨੇ ਆਪਣੇ ਸਾਰੇ ਕਾਲਜਾਂ, ਵਿਭਾਗਾਂ ਅਤੇ ਹੋਸਟਲਾਂ ਵਿੱਚ ਔਰਤਾਂ ਦੀ ਸੁਰੱਖਿਆ ਸਬੰਧੀ ਆਡਿਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਬੰਧਤ ਅਧਿਕਾਰੀਆਂ ਨੂੰ ਸੁਰੱਖਿਆ ਨਾਲ ਜੁੜੀਆਂ ਸਮੱਸਿਆਵਾਂ ਦੀ ਰਿਪੋਰਟ 12 ਅਕਤੂਬਰ ਤੱਕ ਸੌਂਪਣ ਲਈ ਕਿਹਾ ਗਿਆ ਹੈ। ਯੂਨੀਵਰਸਿਟੀ ਦੇ ਪ੍ਰੋਕਟਰ ਵੱਲੋਂ ਬੁਲਾਈ ਗਈ ਜ਼ਰੂਰੀ ਆਨਲਾਈਨ ਮੀਟਿੰਗ ਵਿੱਚ ਹਨੇਰੇ ਵਾਲੀਆਂ ਥਾਵਾਂ ਦੀ ਪਛਾਣ ਕਰਨ, ਖ਼ਰਾਬ ਲਾਈਟਾਂ ਠੀਕ ਕਰਨ, ਨਵੀਆਂ ਸਟਰੀਟ ਲਾਈਟਾਂ ਅਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ, ਦਿੱਲੀ ਪੁਲੀਸ ਦੇ ਸਹਿਯੋਗ ਨਾਲ ਵਿਦਿਆਰਥਣਾਂ ਲਈ ਸੱਤ ਦਿਨਾਂ ਦਾ ਆਤਮ-ਰੱਖਿਆ ਕੋਰਸ ਕਰਵਾਇਆ ਜਾਵੇਗਾ। ਹੈਲਪਲਾਈਨ ਨੰਬਰ 1091 ਅਤੇ 112 ਦੇ ਬੋਰਡ ਲਗਾਉਣ, ਕਾਲਜਾਂ ਤੇ ਹੋਸਟਲਾਂ ਦੇ ਬਾਹਰ ਪੁਲੀਸ ਗਸ਼ਤ ਵਧਾਉਣ, ਪਿੰਕ ਬੂਥ ਬਣਾਉਣ ਅਤੇ ਇਮਾਰਤਾਂ ਦੀ ਮੁਰੰਮਤ ਕਰਵਾਉਣ ਦਾ ਫੈਸਲਾ ਵੀ ਲਿਆ ਗਿਆ।

Delhi University Du Women Safety Campus Security Delhi Police Self Defence Training Cctv Cameras Pink Booths Student Safety Delhi News


Recommended Posts