October 10, 2026
ਰਾਹੁਲ ਗਾਂਧੀ ਦਾ ਬਿਆਨ: ‘ਗਿਆਨੇਸ਼ ਕੁਮਾਰ ਜਾਣਗੇ, ਫਿਰ ਲੋਕਤੰਤਰ ਦੀ ਮੁਰੰਮਤ ਸ਼ੁਰੂ ਹੋਵੇਗੀ’
Prabhsimran Singh / Delhi
ਰਾਹੁਲ ਗਾਂਧੀ ਦਾ ਬਿਆਨ: ‘ਗਿਆਨੇਸ਼ ਕੁਮਾਰ ਜਾਣਗੇ, ਫਿਰ ਲੋਕਤੰਤਰ ਦੀ ਮੁਰੰਮਤ ਸ਼ੁਰੂ ਹੋਵੇਗੀ’ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਲਈ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਮੁਲਾਕਾਤ ਕਰਨ ਤੋਂ ਇੱਕ ਦਿਨ ਬਾਅਦ, ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਗਿਆਨੇਸ਼ ਕੁਮਾਰ ਦੇ ਜਾਣ ਤੋਂ ਬਾਅਦ ਭਾਰਤੀ ਲੋਕਤੰਤਰ ਦੀ ਮੁਰੰਮਤ ਸ਼ੁਰੂ ਹੋਵੇਗੀ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਕਿ ਦਿੱਲੀ ਨੂੰ ਕਿਲ੍ਹੇ ਵਿੱਚ ਬਦਲ ਦਿੱਤਾ ਗਿਆ ਹੈ ਅਤੇ ਹਥਿਆਰਬੰਦ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਤੋਂ ਘਬਰਾਈ ਹੋਈ ਹੈ। ਜੈਰਾਮ ਰਮੇਸ਼ ਨੇ ਦਸੰਬਰ 2023 ਵਿੱਚ ਮੁੱਖ ਚੋਣ ਕਮਿਸ਼ਨਰ ਨੂੰ ਉਮਰ ਭਰ ਦੀ ਛੋਟ ਦੇਣ ਵਾਲਾ ਕਾਨੂੰਨ ਸੰਸਦ ਵਿੱਚ ਪਾਸ ਕੀਤੇ ਜਾਣ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਨੂੰ ਨੈਤਿਕ ਲੋੜ ਦੱਸਦਿਆਂ ਚੋਣ ਪ੍ਰਕਿਰਿਆ ਵਿੱਚ ਸੁਧਾਰ ਦੀ ਮੰਗ ਕੀਤੀ। ਉਨ੍ਹਾਂ ਐੱਸ.ਆਈ.ਆਰ. (SIR) ਨੂੰ ਮੁਅੱਤਲ ਕਰਨ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਇਸ ਕਾਰਨ ਲਗਪਗ 14 ਕਰੋੜ ਭਾਰਤੀ ਵੋਟ ਦੇ ਅਧਿਕਾਰ ਤੋਂ ਵਾਂਝੇ ਹੋਏ ਹਨ।
Rahul Gandhi Gyanesh Kumar Chief Election Commissioner Congress Jairam Ramesh Droupadi Murmu Sir Election Commission Of India Indian Democracy Voter Rights