ਪੰਜਾਬ ਦੀ ਅੰਤਿਮ ਵੋਟਰ ਸੂਚੀ ਜਾਰੀ, ਸੂਬੇ ’ਚ 2.01 ਕਰੋੜ ਵੋਟਰ ਦਰਜ    ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਰਾਹਤ, Cbi ਦੀ ਜ਼ਬਰੀ ਕਾਰਵਾਈ ’ਤੇ ਰੋਕ    ਪੰਜਾਬ ਦੇ 7.5 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ Da ਬਕਾਏ ਦਾ ਮਾਮਲਾ: ਹਾਈ ਕੋਰਟ ਵੱਲੋਂ ਸਰਕਾਰ ਨੂੰ ਅਪਰਾਧਿਕ ਮਾਣਹਾਨੀ ਦਾ ਨੋਟਿਸ    ਗੁਰਦੁਆਰਾ ਬੰਗਲਾ ਸਾਹਿਬ ਮਾਮਲੇ ’ਚ ਕੇਜਰੀਵਾਲ ਤੇ ‘ਆਪ’ ਆਗੂਆਂ ਖ਼ਿਲਾਫ਼ Fir ਦਰਜ    ਪੰਜਾਬ ਦੇ ਪਾਰਕ ਹਸਪਤਾਲਾਂ ’ਤੇ Ed ਦੀ ਛਾਪੇਮਾਰੀ, ਆਯੁਸ਼ਮਾਨ ਭਾਰਤ ਯੋਜਨਾ ’ਚ ਗੜਬੜੀਆਂ ਦੀ ਜਾਂਚ    ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦੇਹਾਂਤ, 84 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ    ਹਾਰਟ ਅਟੈਕ ਪਰੌਂਠੇ ਵਾਲੇ’ ਦੀ ਦੁਕਾਨ ’ਤੇ ਹਮਲੇ ਦੀ ਕੋਸ਼ਿਸ਼, ਦੁਕਾਨਦਾਰ ਨੇ ਲਗਾਏ ਗੰਭੀਰ ਦੋਸ਼    ਬੰਗਲਾ ਸਾਹਿਬ ਵਿਵਾਦ ’ਤੇ ਹਰਸਿਮਰਤ ਬਾਦਲ ਤੇ ਐੱਚ.ਐੱਸ. ਫੂਲਕਾ ਆਹਮੋ-ਸਾਹਮਣੇ, ਹਰਸਿਮਰਤ ਨੇ ਹਟਾਈ ਪੋਸਟ    ਪਟਿਆਲਾ ਦੀ ਪੱਤਰਕਾਰੀ ਵਿਰਾਸਤ ਨੂੰ ਸੰਭਾਲਣ ਦਾ ਉਪਰਾਲਾ: ਸ. ਉਜਾਗਰ ਸਿੰਘ ਦੀ ਪੁਸਤਕ ‘ਪਟਿਆਲਵੀ ਪੱਤਰਕਾਰ’ ਰਿਲੀਜ਼    ਸਾਹਨੀ ਦੀ ਅਪੀਲ ’ਤੇ ਦਿਲਜੀਤ ਦੋਸਾਂਝ ਨੇ ਬਦਲੀ ਦਿੱਲੀ ਕੰਸਰਟ ਦੀ ਤਾਰੀਖ, ਹੁਣ 30 ਅਕਤੂਬਰ ਨੂੰ ਹੋਵੇਗਾ ਸ਼ੋਅ   
ਗੁਰਦੁਆਰਾ ਬੰਗਲਾ ਸਾਹਿਬ ਮਾਮਲੇ ’ਚ ਕੇਜਰੀਵਾਲ ਤੇ ‘ਆਪ’ ਆਗੂਆਂ ਖ਼ਿਲਾਫ਼ Fir ਦਰਜ
October 12, 2026
Arvind-Kejriwal-Aam-Aadmi-Party-

ਗੁਰਦੁਆਰਾ ਬੰਗਲਾ ਸਾਹਿਬ ਮਾਮਲੇ ’ਚ ਕੇਜਰੀਵਾਲ ਤੇ ‘ਆਪ’ ਆਗੂਆਂ ਖ਼ਿਲਾਫ਼ Fir ਦਰਜ

Prabhsimran Singh / Delhi

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਪੁਲੀਸ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪਾਰਟੀ ਵਿਧਾਇਕਾਂ ਅਤੇ ਹੋਰ ਆਗੂਆਂ ਖ਼ਿਲਾਫ਼ FIR ਦਰਜ ਕੀਤੀ ਹੈ। ‘ਆਪ’ ਆਗੂਆਂ ’ਤੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੀ ਮਰਿਆਦਾ ਭੰਗ ਕਰਨ, ਹੰਗਾਮਾ ਕਰਨ ਅਤੇ ਸੋਸ਼ਲ ਮੀਡੀਆ ’ਤੇ ਕਥਿਤ ਤੌਰ ’ਤੇ ਭਰਮਾਊ ਵੀਡੀਓ ਤੇ ਪੋਸਟਾਂ ਵਾਇਰਲ ਕਰਨ ਦੇ ਦੋਸ਼ ਲਗਾਏ ਗਏ ਹਨ। DSGMC ਨੇ ਪੁਲੀਸ ਕਮਿਸ਼ਨਰ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ‘ਆਪ’ ਵਰਕਰਾਂ ਅਤੇ ਸਮਰਥਕਾਂ ਨੇ ਯੋਜਨਾਬੱਧ ਤਰੀਕੇ ਨਾਲ ਗੁਰਦੁਆਰਾ ਬੰਗਲਾ ਸਾਹਿਬ ਦੀ ਪਰਿਕਰਮਾ ਅਤੇ ਕੰਪਲੈਕਸ ਵਿੱਚ ਦਾਖ਼ਲ ਹੋ ਕੇ ਸਿਆਸੀ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਿਆਸੀ ਨਾਅਰੇਬਾਜ਼ੀ ਅਤੇ ਹੁੱਲੜਬਾਜ਼ੀ ਕਾਰਨ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਪ੍ਰਭਾਵਿਤ ਹੋਣ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਦੋਸ਼ ਲਗਾਏ ਗਏ ਹਨ। ਕਮੇਟੀ ਨੇ ਮੰਗ ਕੀਤੀ ਹੈ ਕਿ ਹੰਗਾਮੇ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਸਬੰਧਤ ਸਬੂਤਾਂ ਤੇ CCTV ਫੁਟੇਜ ਨੂੰ ਸੁਰੱਖਿਅਤ ਰੱਖਿਆ ਜਾਵੇ। ਇਸ ਦੇ ਨਾਲ ਹੀ ਪ੍ਰਦਰਸ਼ਨ ਦੀ ਯੋਜਨਾ ਬਣਾਉਣ ਵਾਲਿਆਂ ਅਤੇ ਇਸ ਨੂੰ ਕਥਿਤ ਤੌਰ ’ਤੇ ਨਿਰਦੇਸ਼ ਦੇਣ ਵਾਲਿਆਂ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਦਿੱਲੀ ਪੁਲੀਸ ਮੁਤਾਬਕ ਸ਼ਿਕਾਇਤ ਦੇ ਨਾਲ ਸੌਂਪੀ ਗਈ ਵੀਡੀਓ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਪੁਲੀਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Arvind Kejriwal Aam Aadmi Party Aap Dsgmc Delhi Police Bangla Sahib Gurudwara Fir Registered Delhi News Sikh Community Gurudwara Controversy Political News Cctv Footage


Recommended Posts