October 16, 2026
ਮਨਪ੍ਰੀਤ ਬਾਦਲ ਨੇ ਪਰਿਵਾਰ ਸਮੇਤ Pm ਮੋਦੀ ਨਾਲ ਕੀਤੀ ਮੁਲਾਕਾਤ, ਧੀ ਦੇ ਵਿਆਹ ਦਾ ਦਿੱਤਾ ਸੱਦਾ ਪੱਤਰ
Prabhsimran Singh / Delhi
ਭਾਜਪਾ ਦੇ ਕੌਮੀ ਉਪ-ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਦਿੱਲੀ ਸਥਿਤ ਪ੍ਰਧਾਨ ਮੰਤਰੀ ਨਿਵਾਸ 7 ਲੋਕ ਕਲਿਆਣ ਮਾਰਗ ਵਿਖੇ ਹੋਈ, ਜਿੱਥੇ ਮਨਪ੍ਰੀਤ ਬਾਦਲ ਨੇ ਆਪਣੀ ਧੀ ਰੀਆ ਬਾਦਲ ਦੇ ਵਿਆਹ ਦਾ ਸੱਦਾ ਪੱਤਰ ਦਿੱਤਾ। ਰੀਆ ਬਾਦਲ ਦਾ ਵਿਆਹ ਕਾਂਗਰਸ ਦੇ ਸੀਨੀਅਰ ਆਗੂ ਡਾ. ਕਰਨ ਸਿੰਘ ਦੇ ਪੋਤੇ ਆਰ. ਕੇ. ਮਾਰਤੰਡ ਸਿੰਘ ਨਾਲ ਹੋਣ ਜਾ ਰਿਹਾ ਹੈ। ਮਾਰਤੰਡ ਸਿੰਘ, ਵਿਕਰਮਾਦਿੱਤਿਆ ਸਿੰਘ ਦੇ ਪੁੱਤਰ ਹਨ। ਇਸ ਵਿਆਹ ਰਾਹੀਂ ਦੇਸ਼ ਦੇ ਦੋ ਪ੍ਰਮੁੱਖ ਪਰਿਵਾਰ ਆਪਸ ਵਿੱਚ ਜੁੜਨਗੇ। ਇਸ ਮੁਲਾਕਾਤ ਦੌਰਾਨ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਧੀ ਰੀਆ ਬਾਦਲ ਵੀ ਮੌਜੂਦ ਸਨ। ਵਿਆਹ ਸਮਾਗਮਾਂ ਦੀ ਸ਼ੁਰੂਆਤ 28 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਡਿਨਰ ਅਤੇ ਰਿਸੈਪਸ਼ਨ ਨਾਲ ਹੋਵੇਗੀ। ਇਸ ਤੋਂ ਬਾਅਦ 1 ਨਵੰਬਰ ਨੂੰ ਦਿੱਲੀ ਵਿੱਚ ਸੰਗੀਤ ਸਮਾਰੋਹ ਕਰਵਾਇਆ ਜਾਵੇਗਾ। ਰੀਆ ਬਾਦਲ ਅਤੇ ਆਰ. ਕੇ. ਮਾਰਤੰਡ ਸਿੰਘ ਦਾ ਵਿਆਹ 3 ਨਵੰਬਰ ਨੂੰ ਦਿੱਲੀ ਵਿਖੇ ਹੋਵੇਗਾ, ਜਦਕਿ 4 ਨਵੰਬਰ ਨੂੰ ਦਿੱਲੀ ਵਿੱਚ ਅਨੰਦ ਕਾਰਜ ਦੀ ਰਸਮ ਨਿਭਾਈ ਜਾਵੇਗੀ।
Manpreet Singh Badal Narendra Modi Rhea Badal Rk Martand Singh Dr Karan Singh Bjp Punjab Politics Prime Minister Narendra Modi Wedding Invitation Chandigarh New Delhi