October 30, 2026
ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ
Prabhsimran Singh / Delhi
ਦੋਵਾਂ ਮਾਮਲਿਆਂ ਵਿੱਚ ਮੁੱਢਲੀ ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਦੀ ਪੁਸ਼ਟੀ ਹੋਣ ਤੋਂ ਬਾਅਦ NDPS ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਦੋਵਾਂ ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸੇ ਦੌਰਾਨ 26 ਅਕਤੂਬਰ ਨੂੰ ਸੋਨੇ ਦੀ ਤਸਕਰੀ ਦਾ ਮਾਮਲਾ ਵੀ ਸਾਹਮਣੇ ਆਇਆ। ਸ਼ਾਰਜਾਹ ਤੋਂ ਆਏ ਦੋ ਯਾਤਰੀਆਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰੀਨ ਚੈਨਲ ਪਾਰ ਕਰਨ ਤੋਂ ਬਾਅਦ ਰੋਕਿਆ ਗਿਆ। ਉਨ੍ਹਾਂ ਦੇ ਬੈਗਾਂ ਦੀ ਤਲਾਸ਼ੀ ਦੌਰਾਨ ਕੁਝ ਵੀ ਬਰਾਮਦ ਨਹੀਂ ਹੋਇਆ, ਪਰ ਮੈਟਲ ਡਿਟੈਕਟਰ ਦੀ ਬੀਪ ਵੱਜਣ ਤੋਂ ਬਾਅਦ ਕੀਤੀ ਗਈ ਸਰੀਰਕ ਜਾਂਚ ਦੌਰਾਨ ਉਨ੍ਹਾਂ ਦੇ ਅੰਡਰਗਾਰਮੈਂਟਸ ਵਿੱਚ ਲੁਕਾਈਆਂ ਦੋ ਸੋਨੇ ਦੀਆਂ ਚੇਨਾਂ ਬਰਾਮਦ ਹੋਈਆਂ। ਕਸਟਮ ਅਧਿਕਾਰੀਆਂ ਮੁਤਾਬਕ, 999 ਸ਼ੁੱਧਤਾ ਵਾਲੇ ਇਨ੍ਹਾਂ ਸੋਨੇ ਦੇ ਗਹਿਣਿਆਂ ਦਾ ਕੁੱਲ ਵਜ਼ਨ 332 ਗ੍ਰਾਮ ਹੈ ਅਤੇ ਕੀਮਤ 47.38 ਲੱਖ ਰੁਪਏ ਹੈ। ਸੋਨੇ ਦੀਆਂ ਚੇਨਾਂ ਨੂੰ ਕਾਲੀ ਟੇਪ ਅਤੇ ਕਾਰਬਨ ਪੇਪਰ ਵਿੱਚ ਲਪੇਟ ਕੇ ਲੁਕਾਇਆ ਗਿਆ ਸੀ। ਇਸ ਨੂੰ ਕਸਟਮਜ਼ ਐਕਟ ਤਹਿਤ ਜ਼ਬਤ ਕਰ ਲਿਆ ਗਿਆ ਹੈ। ਵਿਭਾਗ ਵੱਲੋਂ ਤਿੰਨਾਂ ਮਾਮਲਿਆਂ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Delhi Airport Igi Airport Customs Department Gold Smuggling Marijuana Smuggling Drug Trafficking Bangkok Sharjah Ndps Act Gold Seizure Drug Seizure New Delhi