ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ   
ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ
November 11, 2026
Mother-Dairy-Milk-Price-Hike-Mil

ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ

Prabhsimran Singh / Delhi

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ ਸਾਹਮਣਾ ਕਰਨਾ ਪਵੇਗਾ। ਮਦਰ ਡੇਅਰੀ ਨੇ ਦੁੱਧ ਦੀਆਂ ਵੱਖ-ਵੱਖ ਕਿਸਮਾਂ ਦੀਆਂ ਕੀਮਤਾਂ ਵਿੱਚ 2 ਤੋਂ 4 ਰੁਪਏ ਪ੍ਰਤੀ ਲਿਟਰ ਤੱਕ ਵਾਧਾ ਕਰ ਦਿੱਤਾ ਹੈ। ਕੰਪਨੀ ਵੱਲੋਂ ਵਧਾਈਆਂ ਗਈਆਂ ਨਵੀਆਂ ਕੀਮਤਾਂ ਵੀਰਵਾਰ ਤੋਂ ਲਾਗੂ ਹੋਣਗੀਆਂ। ਇਸ ਵਾਧੇ ਨਾਲ ਦਿੱਲੀ-ਐੱਨਸੀਆਰ ਦੇ ਖਪਤਕਾਰਾਂ ਦੀ ਜੇਬ 'ਤੇ ਵਾਧੂ ਬੋਝ ਪਵੇਗਾ। ਕੰਪਨੀ ਵੱਲੋਂ ਜਾਰੀ ਨਵੀਆਂ ਕੀਮਤਾਂ ਅਨੁਸਾਰ ਦਿੱਲੀ-ਐੱਨਸੀਆਰ ਵਿੱਚ ਟੋਕਨ ਰਾਹੀਂ ਵਿਕਣ ਵਾਲੇ ਟੋਨਡ ਦੁੱਧ ਦੀ ਕੀਮਤ 58 ਰੁਪਏ ਤੋਂ ਵਧਾ ਕੇ 60 ਰੁਪਏ ਪ੍ਰਤੀ ਲਿਟਰ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਪਾਊਚ ਵਾਲੇ ਫੁੱਲ ਕਰੀਮ ਦੁੱਧ ਦੀ ਕੀਮਤ 72 ਰੁਪਏ ਤੋਂ ਵਧਾ ਕੇ 76 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਪਾਊਚ ਵਾਲੇ ਟੋਨਡ ਦੁੱਧ ਦੀ ਕੀਮਤ ਵਿੱਚ 2 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਹੁਣ ਇਹ 60 ਰੁਪਏ ਦੀ ਬਜਾਏ 62 ਰੁਪਏ ਪ੍ਰਤੀ ਲਿਟਰ ਮਿਲੇਗਾ।ਇਸ ਤੋਂ ਇਲਾਵਾ ਡਬਲ ਟੋਨਡ ਦੁੱਧ ਦੀ ਕੀਮਤ 54 ਰੁਪਏ ਤੋਂ ਵਧਾ ਕੇ 56 ਰੁਪਏ ਪ੍ਰਤੀ ਲਿਟਰ ਕਰ ਦਿੱਤੀ ਗਈ ਹੈ, ਜਦਕਿ ਗਾਂ ਦੇ ਦੁੱਧ ਦੀ ਕੀਮਤ 62 ਰੁਪਏ ਤੋਂ ਵਧ ਕੇ 65 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਮਦਰ ਡੇਅਰੀ ਦਿੱਲੀ-ਐੱਨਸੀਆਰ ਵਿੱਚ ਦੁੱਧ ਦੀਆਂ ਪ੍ਰਮੁੱਖ ਸਪਲਾਇਰ ਕੰਪਨੀਆਂ ਵਿੱਚੋਂ ਇੱਕ ਹੈ। ਕੰਪਨੀ ਆਪਣੇ ਵਿਕਰੀ ਕੇਂਦਰਾਂ, ਆਮ ਦੁਕਾਨਾਂ ਅਤੇ ਆਨਲਾਈਨ ਮੰਚਾਂ ਰਾਹੀਂ ਇਸ ਖੇਤਰ ਵਿੱਚ ਰੋਜ਼ਾਨਾ ਲਗਪਗ 35 ਲੱਖ ਲਿਟਰ ਦੁੱਧ ਵੇਚਦੀ ਹੈ। ਦੇਸ਼ ਭਰ ਵਿੱਚ ਕੰਪਨੀ ਦੀ ਰੋਜ਼ਾਨਾ ਦੁੱਧ ਵਿਕਰੀ 50 ਲੱਖ ਲਿਟਰ ਤੋਂ ਵੱਧ ਹੈ। ਕੰਪਨੀ ਆਪਣੀ ਦੁੱਧ ਦੀ ਵਿਕਰੀ ਤੋਂ ਹੋਣ ਵਾਲੀ ਆਮਦਨ ਦਾ ਲਗਪਗ 75 ਤੋਂ 80 ਫ਼ੀਸਦੀ ਹਿੱਸਾ ਕਿਸਾਨਾਂ ਨੂੰ ਅਦਾ ਕਰਦੀ ਹੈ। ਇਸ ਤਰ੍ਹਾਂ ਦੁੱਧ ਦੀ ਖ਼ਰੀਦ ਅਤੇ ਉਤਪਾਦਨ ਨਾਲ ਜੁੜੀਆਂ ਲਾਗਤਾਂ ਦਾ ਕੰਪਨੀ ਦੇ ਕਾਰੋਬਾਰ 'ਤੇ ਸਿੱਧਾ ਅਸਰ ਪੈਂਦਾ ਹੈ।ਮਦਰ ਡੇਅਰੀ ਨੇ ਪਿਛਲੇ ਵਿੱਤੀ ਸਾਲ ਦੌਰਾਨ ਦੁੱਧ ਉਤਪਾਦਾਂ ਅਤੇ ਖਾਣ ਵਾਲੇ ਤੇਲ ਦੀ ਮੰਗ ਵਿੱਚ ਵਾਧੇ ਕਾਰਨ ਆਪਣੇ ਕਾਰੋਬਾਰ ਵਿੱਚ 17 ਫ਼ੀਸਦੀ ਵਾਧਾ ਦਰਜ ਕੀਤਾ ਸੀ। ਇਸ ਨਾਲ ਕੰਪਨੀ ਦਾ ਕੁੱਲ ਕਾਰੋਬਾਰ ਵਧ ਕੇ 20,300 ਕਰੋੜ ਰੁਪਏ ਤੱਕ ਪਹੁੰਚ ਗਿਆ ਸੀ। ਸਾਲ 1974 ਵਿੱਚ ਸ਼ੁਰੂ ਹੋਈ ਮਦਰ ਡੇਅਰੀ ਕੌਮੀ ਡੇਅਰੀ ਵਿਕਾਸ ਬੋਰਡ (NDDB) ਦੀ ਪੂਰੀ ਮਾਲਕੀ ਵਾਲੀ ਸਹਾਇਕ ਕੰਪਨੀ ਹੈ। ਕੰਪਨੀ ਮਦਰ ਡੇਅਰੀ ਬ੍ਰਾਂਡ ਹੇਠ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਵੇਚਦੀ ਹੈ। ਇਸ ਤੋਂ ਇਲਾਵਾ ਖਾਣ ਵਾਲਾ ਤੇਲ ਧਾਰਾ ਅਤੇ ਫਲ-ਸਬਜ਼ੀਆਂ ਸਮੇਤ ਹੋਰ ਉਤਪਾਦ ਸਫ਼ਲ ਬ੍ਰਾਂਡ ਹੇਠ ਵੇਚੇ ਜਾਂਦੇ ਹਨ। ਕੰਪਨੀ ਕੋਲ ਦੁੱਧ ਦੀ ਪ੍ਰੋਸੈਸਿੰਗ ਲਈ ਨੌਂ ਪਲਾਂਟ ਅਤੇ ਬਾਗਬਾਨੀ ਉਤਪਾਦਾਂ ਦੀ ਪ੍ਰੋਸੈਸਿੰਗ ਲਈ ਚਾਰ ਪਲਾਂਟ ਹਨ। ਇਸ ਤੋਂ ਇਲਾਵਾ ਖਾਣ ਵਾਲੇ ਤੇਲ ਦਾ ਕਾਰੋਬਾਰ 16 ਸਹਿਯੋਗੀ ਪਲਾਂਟਾਂ ਰਾਹੀਂ ਚਲਾਇਆ ਜਾਂਦਾ ਹੈ।ਜ਼ਿਕਰਯੋਗ ਹੈ ਕਿ ਮਦਰ ਡੇਅਰੀ ਨੇ ਇਸ ਤੋਂ ਪਹਿਲਾਂ ਮਈ 2026 ਵਿੱਚ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਉਸ ਸਮੇਂ ਦਿੱਲੀ-ਐੱਨਸੀਆਰ ਵਿੱਚ ਟੋਕਨ ਵਾਲੇ ਦੁੱਧ ਦੀ ਕੀਮਤ 56 ਰੁਪਏ ਤੋਂ ਵਧਾ ਕੇ 58 ਰੁਪਏ ਪ੍ਰਤੀ ਲਿਟਰ ਕਰ ਦਿੱਤੀ ਗਈ ਸੀ। ਪਾਊਚ ਵਾਲੇ ਫੁੱਲ ਕਰੀਮ ਦੁੱਧ ਦਾ ਭਾਅ 70 ਰੁਪਏ ਤੋਂ ਵਧ ਕੇ 72 ਰੁਪਏ ਹੋ ਗਿਆ ਸੀ। ਇਸੇ ਤਰ੍ਹਾਂ ਪਾਊਚ ਵਾਲੇ ਟੋਨਡ ਦੁੱਧ ਦੀ ਕੀਮਤ 58 ਤੋਂ ਵਧਾ ਕੇ 60 ਰੁਪਏ, ਡਬਲ ਟੋਨਡ ਦੁੱਧ ਦੀ ਕੀਮਤ 52 ਤੋਂ ਵਧਾ ਕੇ 54 ਰੁਪਏ ਅਤੇ ਗਾਂ ਦੇ ਦੁੱਧ ਦੀ ਕੀਮਤ 60 ਤੋਂ ਵਧਾ ਕੇ 62 ਰੁਪਏ ਪ੍ਰਤੀ ਲਿਟਰ ਕੀਤੀ ਗਈ ਸੀ। ਪ੍ਰੋ ਮਿਲਕ ਦੀ ਕੀਮਤ ਵੀ 70 ਤੋਂ ਵਧਾ ਕੇ 72 ਰੁਪਏ ਪ੍ਰਤੀ ਲਿਟਰ ਕਰ ਦਿੱਤੀ ਗਈ ਸੀ। ਉਸ ਸਮੇਂ ਕੰਪਨੀ ਨੇ ਕੀਮਤਾਂ ਵਿੱਚ ਵਾਧੇ ਦਾ ਕਾਰਨ ਕਿਸਾਨਾਂ ਤੋਂ ਦੁੱਧ ਖ਼ਰੀਦਣ ਦੀ ਲਾਗਤ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੱਸਿਆ ਸੀ। ਕੰਪਨੀ ਮੁਤਾਬਕ ਪਿਛਲੇ ਇੱਕ ਸਾਲ ਦੌਰਾਨ ਕਿਸਾਨਾਂ ਤੋਂ ਦੁੱਧ ਦੀ ਖ਼ਰੀਦ ਕੀਮਤ ਵਿੱਚ ਲਗਪਗ 6 ਫ਼ੀਸਦੀ ਵਾਧਾ ਹੋਇਆ ਸੀ।

Mother Dairy Milk Price Hike Milk Price Increase Dairy Products Inflation Delhi Ncr Full Cream Milk Toned Milk Double Toned Milk Cow Milk Milk Rates Consumer News India News Dairy Industry


Recommended Posts