ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਦਿੱਲੀ ਹਵਾਈ ਅੱਡੇ ’ਤੇ 3.21 ਕਰੋੜ ਰੁਪਏ ਦਾ ਸੋਨਾ ਬਰਾਮਦ, ਸਰੀਰ ’ਤੇ ਪੇਸਟ ਬਣਾ ਕੇ ਲੁਕਾਇਆ ਸੀ ਸੋਨਾ; ਦੋ ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ
November 15, 2026
Delhi-Customs-Igi-Airport-Gold-S

ਦਿੱਲੀ ਹਵਾਈ ਅੱਡੇ ’ਤੇ 3.21 ਕਰੋੜ ਰੁਪਏ ਦਾ ਸੋਨਾ ਬਰਾਮਦ, ਸਰੀਰ ’ਤੇ ਪੇਸਟ ਬਣਾ ਕੇ ਲੁਕਾਇਆ ਸੀ ਸੋਨਾ; ਦੋ ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ

Prabhsimran Singh / Delhi

ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ (ਆਈਜੀਆਈ) ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ ਦੇ ਇੱਕ ਮਾਮਲੇ ਦਾ ਪਰਦਾਫਾਸ਼ ਕਰਦਿਆਂ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਯਾਤਰੀਆਂ ਕੋਲੋਂ ਸਰੀਰ ’ਤੇ ਪੇਸਟ ਦੇ ਰੂਪ ਵਿੱਚ ਲੁਕਾਇਆ ਗਿਆ ਲਗਪਗ 3.21 ਕਰੋੜ ਰੁਪਏ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਇਹ ਕਾਰਵਾਈ 12 ਨਵੰਬਰ ਨੂੰ ਹਵਾਈ ਅੱਡੇ ਦੇ ਟਰਮੀਨਲ-3 ’ਤੇ ਕੀਤੀ ਗਈ। ਕਸਟਮ ਅਧਿਕਾਰੀਆਂ ਨੇ ਅਲਮਾਟੀ ਰਾਹੀਂ ਬਿਸ਼ਕੇਕ ਤੋਂ ਆਏ ਦੋ ਯਾਤਰੀਆਂ ਨੂੰ ਖੁਫ਼ੀਆ ਜਾਣਕਾਰੀ ਅਤੇ ਪ੍ਰੋਫਾਈਲਿੰਗ ਦੇ ਆਧਾਰ ’ਤੇ ਗ੍ਰੀਨ ਚੈਨਲ ਪਾਰ ਕਰਦੇ ਸਮੇਂ ਰੋਕਿਆ। ਇਸ ਤੋਂ ਬਾਅਦ ਅਧਿਕਾਰੀਆਂ ਵੱਲੋਂ ਯਾਤਰੀਆਂ ਦੇ ਸਾਮਾਨ ਦੀ ਬਾਰੀਕੀ ਨਾਲ ਜਾਂਚ ਅਤੇ ਨਿੱਜੀ ਤਲਾਸ਼ੀ ਲਈ ਗਈ। ਇਸ ਦੌਰਾਨ ਦੋਵਾਂ ਦੇ ਸਰੀਰ ’ਤੇ ਲੁਕਾਈਆਂ ਗਈਆਂ ਸੋਨੇ ਦੇ ਪੇਸਟ ਵਾਲੀਆਂ ਅੱਠ ਅੰਡਾਕਾਰ ਪੁੜੀਆਂ (ਪਾਊਚ) ਬਰਾਮਦ ਹੋਈਆਂ। ਪੈਕਿੰਗ ਲਈ ਵਰਤੀ ਗਈ ਚਿਪਕਣ ਵਾਲੀ ਟੇਪ ਸਮੇਤ ਇਨ੍ਹਾਂ ਪੁੜੀਆਂ ਦਾ ਕੁੱਲ ਵਜ਼ਨ 2,835 ਗ੍ਰਾਮ ਸੀ।ਕਸਟਮ ਅਧਿਕਾਰੀਆਂ ਨੇ ਸੋਨੇ ਦੇ ਪੇਸਟ ਦੀ ਪ੍ਰੋਸੈਸਿੰਗ ਕੀਤੀ ਤਾਂ ਇਸ ਵਿੱਚੋਂ 2,313.3 ਗ੍ਰਾਮ ਵਜ਼ਨ ਦੀਆਂ ਸੋਨੇ ਦੀਆਂ ਚਾਰ ਇੱਟਾਂ (ਬਾਰ) ਪ੍ਰਾਪਤ ਹੋਈਆਂ। ਬਰਾਮਦ ਕੀਤੇ ਗਏ ਸੋਨੇ ਦਾ ਕੁੱਲ ਵਜ਼ਨ ਲਗਪਗ 2.31 ਕਿਲੋਗ੍ਰਾਮ ਹੈ, ਜਿਸ ਦੀ ਬਾਜ਼ਾਰੀ ਕੀਮਤ ਕਰੀਬ 3.21 ਕਰੋੜ ਰੁਪਏ ਦੱਸੀ ਗਈ ਹੈ। ਕਸਟਮ ਵਿਭਾਗ ਨੇ ਕਸਟਮ ਐਕਟ, 1962 ਦੀ ਧਾਰਾ 110 ਤਹਿਤ ਬਰਾਮਦ ਕੀਤਾ ਸੋਨਾ ਜ਼ਬਤ ਕਰ ਲਿਆ ਹੈ। ਇਸ ਦੇ ਨਾਲ ਹੀ ਦੋਵਾਂ ਵਿਦੇਸ਼ੀ ਯਾਤਰੀਆਂ ਨੂੰ ਐਕਟ ਦੀ ਧਾਰਾ 104 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਕਸਟਮ ਵਿਭਾਗ ਵੱਲੋਂ ਸੋਨੇ ਦੇ ਅਸਲ ਸਰੋਤ ਦਾ ਪਤਾ ਲਗਾਉਣ ਅਤੇ ਇਸ ਤਸਕਰੀ ਪਿੱਛੇ ਸਰਗਰਮ ਸੰਭਾਵਿਤ ਨੈੱਟਵਰਕ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Delhi Customs Igi Airport Gold Smuggling Gold Seizure 3 21 Crore Gold Foreign Nationals Arrested Delhi Airport News Customs Department Gold Paste India News


Recommended Posts