ਮਾਨਸਾ ’ਚ ਐਂਬੂਲੈਂਸ ਨਾ ਮਿਲਣ ’ਤੇ ਰੇਹੜੀ ’ਤੇ ਹਸਪਤਾਲ ਪਹੁੰਚਾਈ ਲਾਸ਼, ਸਿਹਤ ਸੇਵਾਵਾਂ ’ਤੇ ਉੱਠੇ ਸਵਾਲ    ਮਾਨਸਾ ’ਚ ਐਂਬੂਲੈਂਸ ਨਾ ਮਿਲਣ ’ਤੇ ਰੇਹੜੀ ’ਤੇ ਹਸਪਤਾਲ ਪਹੁੰਚਾਈ ਲਾਸ਼, ਸਿਹਤ ਸੇਵਾਵਾਂ ’ਤੇ ਉੱਠੇ ਸਵਾਲ    ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ    ਨੰਗਲ ਖਾਦ ਫੈਕਟਰੀ ਦੇ ਆਧੁਨਿਕੀਕਰਨ ਨੂੰ ਕੇਂਦਰ ਦੀ ਮਨਜ਼ੂਰੀ, ਸਾਲਾਨਾ ਉਤਪਾਦਨ ਸਮਰੱਥਾ 4.8 ਤੋਂ ਵਧ ਕੇ 12.7 ਲੱਖ ਮੀਟ੍ਰਿਕ ਟਨ ਹੋਵੇਗੀ    ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ   
ਸੁਪਰੀਮ ਕੋਰਟ ਨੇ ‘ਵੋਟ ਚੋਰ, ਗੱਦੀ ਛੋੜ’ ਨਾਅਰੇ ਦੀਆਂ ਵੀਡੀਓਜ਼ ਹਟਾਉਣ ਦੀ ਪਟੀਸ਼ਨ ਕੀਤੀ ਖਾਰਜ, ਸੋਸ਼ਲ ਮੀਡੀਆ ਤੋਂ ਵੀਡੀਓਜ਼ ਹਟਾਉਣ ਦੀ ਕੀਤੀ ਗਈ ਸੀ ਮੰਗ
November 27, 2026
Supreme-Court-Vote-Ch-Gaddi-Chho

ਸੁਪਰੀਮ ਕੋਰਟ ਨੇ ‘ਵੋਟ ਚੋਰ, ਗੱਦੀ ਛੋੜ’ ਨਾਅਰੇ ਦੀਆਂ ਵੀਡੀਓਜ਼ ਹਟਾਉਣ ਦੀ ਪਟੀਸ਼ਨ ਕੀਤੀ ਖਾਰਜ, ਸੋਸ਼ਲ ਮੀਡੀਆ ਤੋਂ ਵੀਡੀਓਜ਼ ਹਟਾਉਣ ਦੀ ਕੀਤੀ ਗਈ ਸੀ ਮੰਗ

Prabhsimran Singh / Delhi

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਹੈਦਰਾਬਾਦ ਵਿੱਚ 13 ਅਤੇ 14 ਨਵੰਬਰ ਨੂੰ ਹੋਏ ‘ਭਾਰਤ ਸੰਮੇਲਨ’ ਦੌਰਾਨ ਇਤਾਲਵੀ ਸਿਆਸਤਦਾਨ ਗੀਆਕੋਮੋ ਫਿਲਿਬੇਕ ਵੱਲੋਂ ਕਥਿਤ ਤੌਰ ’ਤੇ ‘ਵੋਟ ਚੋਰ, ਗੱਦੀ ਛੋੜ’ ਦਾ ਨਾਅਰਾ ਲਗਾਉਣ ਨਾਲ ਸਬੰਧਤ ਵੀਡੀਓਜ਼ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਪਟੀਸ਼ਨ ਵਿੱਚ ਕੁਝ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਹ ਵੀਡੀਓਜ਼ ਹਟਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਪਟੀਸ਼ਨ ਖਾਰਜ ਕਰਨ ਦਾ ਹੁਕਮ ਦਿੱਤਾ। ਸੁਣਵਾਈ ਦੌਰਾਨ ਜਦੋਂ ਬੈਂਚ ਨੇ ਪਟੀਸ਼ਨ ਖਾਰਜ ਕਰਨ ਦੀ ਗੱਲ ਕਹੀ ਤਾਂ ਪਟੀਸ਼ਨਕਰਤਾ ਦੇ ਵਕੀਲ ਨੇ ਬੇਨਤੀ ਕੀਤੀ ਕਿ ਸਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਇੱਕ ਮੰਗ-ਪੱਤਰ ਵਜੋਂ ਵਿਚਾਰਨ ਲਈ ਕਿਹਾ ਜਾਵੇ। ਇਸ ’ਤੇ ਬੈਂਚ ਨੇ ਕਿਹਾ, ‘‘ਨਹੀਂ। ਤੁਸੀਂ ਮੰਗ-ਪੱਤਰ ਦੇਣ ਲਈ ਆਜ਼ਾਦ ਹੋ। ਤੁਹਾਨੂੰ ਕੌਣ ਰੋਕ ਰਿਹਾ ਹੈ!’’ਦੱਸਣਯੋਗ ਹੈ ਕਿ ਪਾਰਟੀ ਆਫ਼ ਯੂਰਪੀਅਨ ਸੋਸ਼ਲਿਸਟਸ (PES) ਦੇ ਸਕੱਤਰ-ਜਨਰਲ ਗੀਆਕੋਮੋ ਫਿਲਿਬੇਕ ਵੱਲੋਂ ਸੰਮੇਲਨ ਦੌਰਾਨ ਕਥਿਤ ਤੌਰ ’ਤੇ ‘ਵੋਟ ਚੋਰ, ਗੱਦੀ ਛੋੜ’ ਦਾ ਨਾਅਰਾ ਲਗਾਉਣ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸ਼ਲਾਘਾ ਕਰਨ ਤੋਂ ਬਾਅਦ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਸੀ। ਫਿਲਿਬੇਕ ਨੇ ਰਾਹੁਲ ਗਾਂਧੀ ਦੀ ਸਾਫ਼-ਸੁਥਰੀਆਂ ਅਤੇ ਪਾਰਦਰਸ਼ੀ ਵੋਟਰ ਸੂਚੀਆਂ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਸ਼ੰਸਾ ਕੀਤੀ ਸੀ। ਉਨ੍ਹਾਂ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਦਿੱਲੀ ਦੇ ਰਾਮਲੀਲਾ ਮੈਦਾਨ ਵੱਲ ਵਿਰੋਧੀ ਧਿਰ ਵੱਲੋਂ ਕੱਢੇ ਗਏ ਮਾਰਚ ਦਾ ਜ਼ਿਕਰ ਕਰਦਿਆਂ ਕਿਹਾ ਸੀ ਕਿ ਲੋਕਤੰਤਰ ਦੀ ਰੱਖਿਆ ਉਨ੍ਹਾਂ ਨਾਗਰਿਕਾਂ ਵੱਲੋਂ ਕੀਤੀ ਜਾਣੀ ਚਾਹੀਦੀ ਹੈ, ਜੋ ਇਸ ਲਈ ਖੜ੍ਹੇ ਹੋਣ ਵਾਸਤੇ ਤਿਆਰ ਹਨ।ਸੰਮੇਲਨ ਦੌਰਾਨ ਫਿਲਿਬੇਕ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੇ ਉਸ ਸਰਲ ਸਿਧਾਂਤ ਦਾ ਬਚਾਅ ਕੀਤਾ ਹੈ, ਜਿਸ ’ਤੇ ਹਰ ਲੋਕਤੰਤਰ ਟਿਕਿਆ ਹੋਇਆ ਹੈ, ਉਹ ਹੈ ‘ਇੱਕ ਵਿਅਕਤੀ, ਇੱਕ ਵੋਟ’। ਉਨ੍ਹਾਂ ਕਿਹਾ ਸੀ ਕਿ ਸਾਫ਼-ਸੁਥਰੀਆਂ ਅਤੇ ਪਾਰਦਰਸ਼ੀ ਵੋਟਰ ਸੂਚੀਆਂ ਲਈ ਰਾਹੁਲ ਗਾਂਧੀ ਦੀ ਮੁਹਿੰਮ ਅਤੇ ਦੋ ਹਫ਼ਤੇ ਪਹਿਲਾਂ ਉਨ੍ਹਾਂ ਨਾਲ ਰਾਮਲੀਲਾ ਮੈਦਾਨ ਵੱਲ ਮਾਰਚ ਕਰਨ ਵਾਲੇ ਹਜ਼ਾਰਾਂ ਲੋਕ ਇਹ ਯਾਦ ਦਿਵਾਉਂਦੇ ਹਨ ਕਿ ਲੋਕਤੰਤਰ ਆਪਣੇ ਆਪ ਨਹੀਂ ਮਿਲਦਾ, ਸਗੋਂ ਇਸ ਦੀ ਰੱਖਿਆ ਲਈ ਲੋਕਾਂ ਨੂੰ ਅੱਗੇ ਆਉਣਾ ਪੈਂਦਾ ਹੈ। ਇਸੇ ਦੌਰਾਨ ਉਨ੍ਹਾਂ ਨੇ ‘ਵੋਟ ਚੋਰ, ਗੱਦੀ ਛੋੜ’ ਦਾ ਨਾਅਰਾ ਵੀ ਲਗਾਇਆ ਸੀ ਅਤੇ ਕਿਹਾ ਸੀ ਕਿ ਕਾਂਗਰਸ ਪਾਰਟੀ ਨੇ ਆਧੁਨਿਕ ਭਾਰਤ ਦੀਆਂ ਲੋਕਤੰਤਰੀ ਨੀਂਹਾਂ ਰੱਖੀਆਂ ਹਨ।ਜ਼ਿਕਰਯੋਗ ਹੈ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਕਈ ਰਾਜਾਂ ਵਿੱਚ ਚੋਣਾਂ ਦੌਰਾਨ ਕਥਿਤ ਧਾਂਦਲੀਆਂ ਅਤੇ ਹੋਰ ਬੇਨਿਯਮੀਆਂ ਦੇ ਸਬੂਤ ਪੇਸ਼ ਕਰਨ ਲਈ ਪ੍ਰੈੱਸ ਕਾਨਫਰੰਸਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ‘ਵੋਟ ਚੋਰ, ਗੱਦੀ ਛੋੜ’ ਦਾ ਨਾਅਰਾ ਵੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਵਿਰੋਧੀ ਧਿਰ ਦੇ ਸਿਆਸੀ ਹਮਲਿਆਂ ਦਾ ਹਿੱਸਾ ਬਣਿਆ ਹੋਇਆ ਹੈ।

Supreme Court Vote Ch Gaddi Chhodo Giacomo Filibeck Rahul Gandhi Congress India Summit Hyderabad Social Media Viral Video Indian Politics Election Controversy Electoral Rolls


Recommended Posts