ਪਟਿਆਲਾ ਖ਼ਾਲਸਾ ਕਾਲਜ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਅਤੇ ਲੋਕ ਕਲਾਵਾਂ ਮੇਲੇ ਵਿੱਚ " />
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਖ਼ਾਲਸਾ ਕਾਲਜ ਪਟਿਆਲਾ ਬਣਿਆ ਪੰਜਾਬੀ ਯੂਨੀਵਰਿਸਟੀ ਅੰਤਰ ਖੇਤਰੀ ਯੁਵਕ ਮੇਲੇ ਦਾ ਓਵਰਆਲ ਸੰਗੀਤ ਚੈਂਪੀਅਨ
November 25, 2023
Daily-Dharaledar-Online-News-Vie

Daily Dharaledar / Punjab

ਸਮੁੱਚੇ ਰੂਪ ਵਿੱਚ ਓਵਰਆਲ ਰਨਰ-ਅੱਪ ਦੀ ਟਰਾਫ਼ੀ ਵੀ ਹਾਸਿਲ ਕੀਤੀ।

ਪਟਿਆਲਾ ਖ਼ਾਲਸਾ ਕਾਲਜ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਅਤੇ ਲੋਕ ਕਲਾਵਾਂ ਮੇਲੇ ਵਿੱਚ ਆਪਣੇ ਬਿਹਤਰ ਪ੍ਰਦਰਸ਼ਨ ਨੂੰ ਕਾਇਮ ਰੱਖਦੇ ਹੋਏ ਸੰਗੀਤ ਦੀ ਓਵਰਆਲ ਟਰਾਫੀ ਅਤੇ ਸਮੁੱਚੇ ਰੂਪ ਵਿੱਚ ਓਵਰਆਲ ਰਨਰ-ਅੱਪ ਦੀ ਟਰਾਫੀ ਜਿੱਤਣ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੇ ਚਾਰ ਰੋਜ਼ਾ ਅੰਤਰ-ਖੇਤਰੀ ਯੁਵਕ ਮੇਲੇ ਦੇ ਅੰਤਿਮ ਦਿਨ ਸਮੁੱਚੇ ਨਤੀਜਿਆਂ ਦੇ ਆਧਾਰ ਖ਼ਾਲਸਾ ਕਾਲਜ ਪਟਿਆਲਾ ਨੇ ਇਹ ਉਪਲਬਧੀ ਹਾਸਿਲ ਕੀਤੀ । ਵਰਨਨਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਅੰਤਰ-ਖੇਤਰੀ ਯੁਵਕ ਮੇਲਿਆਂ ਵਿੱਚੋਂ ਪਹਿਲੀ ਅਤੇ ਦੂਸਰੀ ਪੁਜੀਸ਼ਨ ਹਾਸਲ ਕਰਨ ਵਾਲੇ ਸਾਰੇ ਕਾਲਜ 56 ਦੇ ਕਰੀਬ ਵੱਖ-ਵੱਖ ਵੰਨਗੀਆਂ ਵਿੱਚ ਭਾਗ ਲੈ ਰਹੇ ਸਨ। ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ ਨੇ ਖ਼ਾਲਸਾ ਕਾਲਜ ਪਟਿਆਲਾ ਦੇ ਪਿ੍ਰੰਸੀਪਲ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੋਹਰੀ ਰੋਲ ਅਦਾ ਕਰ ਰਹੀਆਂ ਹਨ। ਉਹਨਾਂ ਇਹ ਵੀ ਕਿਹਾ ਕਿ ਖ਼ਾਲਸਾ ਕਾਲਜ ਦਾ ਲਗਾਤਾਰ ਅਜਿਹੀਆਂ ਉਪਲਬਧੀਆਂ ਹਾਸਲ ਕਰਨਾ ਦੱਸਦਾ ਹੈ ਕਿ ਸਾਡੇ ਕਾਲਜ ਕੇਵਲ ਅਕਾਦਮਿਕ ਖੇਤਰ ਵਿੱਚ ਹੀ ਨਹੀਂ ਸਗੋਂ ਪੰਜਾਬ ਦੇ ਸੱਭਿਆਚਾਰਕ ਖੇਤਰ ਵਿੱਚ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ। ਸ. ਸੁਰਜੀਤ ਸਿੰਘ ਰੱਖੜਾ ਅਨਰੇਰੀ ਸਕੱਤਰ ਖ਼ਾਲਸਾ ਕਾਲਜ ਗਵਰਨਿੰਗ ਬਾਡੀ ਅਤੇ ਸਾਬਕਾ ਮੰਤਰੀ, ਪੰਜਾਬ ਸਰਕਾਰ ਨੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਸਟਾਫ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ ਕਿ ਕਾਲਜ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਖੇਤਰੀ ਅਤੇ ਅੰਤਰ ਖੇਤਰੀ ਯੁਵਕ ਮੇਲਿਆਂ ਵਿੱਚ ਟਰਾਫੀਆਂ ਹਾਸਲ ਕਰਦਾ ਆ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਆਪਣੀਆਂ ਪ੍ਰਾਪਤੀਆਂ ਦੇ ਸਦਕੇ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਦੇ ਰੂਪ ਵਿੱਚ ਆਪਣੀ ਪਹਿਚਾਣ ਬਣਾ ਚੁੱਕਾ ਹੈ। ਸ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾ ਕਾਲਜ ਦੀ ਇਸ ਸ਼ਾਨਾਮਤੀ ਪ੍ਰਾਪਤੀ ਉੱਤੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸ. ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਲਜ ਦੀ ਇਸ ਵਡਮੁੱਲੀ ਪ੍ਰਾਪਤੀ ਦੇ ਮੌਕੇ ਕਾਲਜ ਪਿ੍ਰੰਸੀਪਲ ਅਤੇ ਸਮੁੱਚੇ ਸਟਾਫ ਨੂੰ ਵਧਾਈ ਸੰਦੇਸ਼ ਭੇਜਿਆ। ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸਮੁੱਚੇ ਸਟਾਫ ਅਤੇ ਡੀਨ ਸੱਭਿਆਚਾਰਕ ਮਾਮਲੇ ਡਾ ਹਰਵਿੰਦਰ ਕੌਰ, ਸਮੂਹ ਟੀਮਾਂ ਦੇ ਇੰਚਾਰਜ ਸਾਹਿਬਾਨ, ਕਮੇਟੀ ਮੈਂਬਰ ਅਤੇ ਵਿਦਿਆਰਥੀਆਂ ਨੂੰ ਕਾਲਜ ਦੀ ਇਸ ਮਾਣਮੱਤੀ ਪ੍ਰਾਪਤੀ ਦੀ ਵਧਾਈ ਦਿੱਤੀ। ਉਨਾਂ ਦੱਸਿਆ ਕਿ ਵਿਦਿਆਰਥੀਆਂ ਅਤੇ ਸਮੂਹ ਸਟਾਫ ਦੀ ਮਿਹਨਤ ਦਾ ਨਤੀਜਾ ਹੈ ਕਿ ਅਸੀਂ ਸੰਗੀਤ ਦੀ ਓਵਰਆਲ ਟਰਾਫੀ ਅਤੇ ਸਮੁੱਚੇ ਰੂਪ ਵਿੱਚ ਓਵਰਆਲ ਰਨਰ-ਅੱਪ ਟਰਾਫੀ ਹਾਸਲ ਕਰਨ ਵਿੱਚ ਕਾਮਯਾਬ ਰਹੇ ਹਾਂ। ਉਹਨਾਂ ਇਹ ਵੀ ਕਿਹਾ ਕਿ ਸਾਡੀ ਇਹ ਪ੍ਰਾਪਤੀ ਦੱਸਦੀ ਹੈ ਕਿ ਖ਼ਾਲਸਾ ਕਾਲਜ ਪਟਿਆਲਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੀ ਅਥਾਹ ਸਮਰਥਾ ਰੱਖਦਾ ਹੈ। ਡਾ ਹਰਵਿੰਦਰ ਕੌਰ ਵਾਇਸ ਪਿ੍ਰੰਸੀਪਲ ਅਤੇ ਡੀਨ ਸੱਭਿਆਚਾਰਕ ਮਾਮਲੇ ਨੇ ਕਿਹਾ ਕਿ ਕਾਲਜ ਦੀ ਇਸ ਪ੍ਰਾਪਤੀ ਨਾਲ ਸਾਡਾ ਸਿਰ ਮਾਣ ਨਾਲ ਹੋਰ ਉੱਚਾ ਹੋਇਆ ਹੈ। ਉਨ੍ਹਾਂ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।

Daily Dharaledar Online News Views and Reviews


Recommended Posts