ਪਟਿਆਲਾ (ਅਮਰੀਕਇੰਦਰ ਸਿੰਘ) ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੇ -ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023- ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆ " /> ਪਟਿਆਲਾ (ਅਮਰੀਕਇੰਦਰ ਸਿੰਘ) ਗੁਰੂ ਨਾਨਕ ਦੇਵ ਯੂਨ ">
ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023- ਵਿੱਚ ਪੰਜਾਬੀ ਯੂਨੀਵਰਸਿਟੀ ਨੇ 16 ਮੁਕਾਬਲਿਆਂ ਵਿੱਚ ਜਿੱਤੇ ਤਗ਼ਮੇ
November 28, 2023
Daily-Dharaledar-Online-News-Vie

Daily Dharaledar / Punjab

ਪਟਿਆਲਾ (ਅਮਰੀਕਇੰਦਰ ਸਿੰਘ) ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੇ -ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023- ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 16 ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕਰ ਲਏ ਹਨ। ਡਾ. ਗਗਨ ਦੀਪ ਥਾਪਾ, ਇੰਚਾਰਜ, ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਪੰਜਾਬ ਦੀਆਂ 17 ਯੂਨੀਵਰਸਿਟੀਆਂ ਦੇ ਵਿਦਿਆਰਥੀ ਕਲਾਕਾਰ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪ੍ਰਤਿਨਿਧਤਾ ਕਰਦਿਆਂ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਕਲਾ ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਛੇ ਕਲਾ ਵੰਨਗੀਆਂ ਵਿੱਚ ਪਹਿਲਾ ਸਥਾਨ, ਸੱਤ ਕਲਾ ਵੰਨਗੀਆਂ ਵਿੱਚ ਦੂਜਾ ਸਥਾਨ ਅਤੇ ਤਿੰਨ ਕਲਾ ਵੰਨਗੀਆਂ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ।  - ਲੋਕ ਗੀਤ, ਮਿਮਿੱਕਰੀ, ਕਢਾਈ, ਨਾਲਾ ਬਣਾਉਣਾ, ਫ਼ੋਟੋਗ੍ਰਾਫੀ਼ ਅਤੇ ਕੋਲਾਜ ਵਿੱਚ ਪਹਿਲਾ ਸਥਾਨ ਜਦੋਂ ਕਿ ਪਹਿਰਾਵਾ, ਵਿਰਾਸਤੀ ਕੁਇਜ਼, ਮਿੱਟੀ ਦੇ ਖਿਡਾਉਣੇ, ਕਲਾਸੀਕਲ ਵੋਕਲ, ਮਹਿੰਦੀ, ਰੱਸਾ ਵੱਟਣਾ ਅਤੇ ਲਘੂ ਫਿਲਮ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪਰਾਂਦਾ ਬਣਾਉਣਾ, ਕਰੋਸ਼ੀਏ ਦੀ ਬੁਣਤੀ ਅਤੇ ਪੀੜ੍ਹੀ ਬਣਾਉਣਾ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਾਪਤੀ ਉੱਤੇ ਸਾਰੇ ਵਿਦਿਆਰਥੀਆਂ ਅਤੇ ਵਿਸ਼ੇਸ਼ ਤੌਰ ਉੱਤੇ ਯੁਵਕ ਭਲਾਈ ਵਿਭਾਗ ਨੂੰ ਮੁਬਾਰਕ ਦਿੱਤੀ ਗਈ।

Daily Dharaledar Online News Views and Reviews


Recommended Posts