ਪਟਿਆਲਾ 28 ਨਵੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁ " /> ਪਟਿਆਲਾ 28 ">
ਭਾਜਪਾ ਨੇ ਸੰਗਠਨਾਤਮਕ ਢਾਂਚੇ ’ਚ ਕੀਤਾ ਵੱਡਾ ਫੇਰਬਦਲ    ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da    ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ    Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ    ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ   
ਡਿਪਟੀ ਕਮਿਸ਼ਨਰ ਨੇ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਕਰਵਾਇਆ
November 28, 2023
Daily-Dharaledar-Online-News-Vie

Daily Dharaledar / Punjab

 -

ਪਟਿਆਲਾ 28 ਨਵੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਖੇਡਾਂ ਤੇ ਸਿੱਖਿਆ ਨੂੰ ਆਪਣੀ ਪਹਿਲੀ ਤਰਜੀਹ ਬਣਾਇਆ ਹੈ ਇਸ ਕਰਕੇ ਸੂਬੇ ਵਿੱਚ ਖੇਡਾਂ ਪ੍ਰਤੀ ਅਨੁਕੂਲ ਮਾਹੌਲ ਬਣ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਪਟਿਆਲਾ ਦੇ ਪੋਲੋ ਗਰਾਊਂਡ ਸਥਿਤ ਮਲਟੀਪਰਪਜ਼ ਜਿਮਨੇਜ਼ੀਅਮ ਹਾਲ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਪ੍ਰਾਈਮਰੀ ਸਕੂਲ ਖੇਡਾਂ ਵਿੱਚ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ 1150 ਖਿਡਾਰੀ ਹਿੱਸਾ ਲੈਣ ਪੁੱਜੇ ਹੋਏ ਹਨ ਅਤੇ ਇਹ ਤਿੰਨ ਦਿਨ ਖਿਡਾਰੀ ਖੋ-ਖੋ ਜਿਮਨਾਸਟਿਕ ਤੇ ਯੋਗਾ ਵਿੱਚ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀ ਆਪਣੇ ਛੋਟੇ-ਛੋਟੇ ਗੋਲ ਮਿਥ ਕੇ ਮਿਹਨਤ ਕਰਨ ਤਾਂ ਉਨ੍ਹਾਂ ਨੂੰ ਸਫ਼ਲਤਾ ਜਰੂਰ ਮਿਲੇਗੀ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਰਚਨਾ ਮਹਾਜਨ ਨੇ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਲਈ ਰਹਿਣ-ਸਹਿਣ ਤੇ ਹੋਰ ਸੁਚੱਜੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਅਤੇ ਹੋਰ ਪ੍ਰਬੰਧਕ ਮੌਜੂਦ ਸਨ।

Daily Dharaledar Online News Views and Reviews


Recommended Posts