ਪਟਿਆਲਾ (ਅਮਰੀਕਇੰਦਰ ਸਿੰਘ) ਪਟਿਆਲਾ ਦੇ ਨਾਮੀਂ ਗਰੀਨ ਵੈਲ ਹਾਈ ਸਕੂਲ ਨੂੰ ਪੰਜਾਬ ਸਟੇਟ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਆਸੋਸੀਏਸਨ ਚੰਡੀਗੜ੍ਹ ਵਲੋਂ ਸਰਵੋਤਮ ਸਕੂ " /> ਪਟਿਆਲਾ (ਅਮਰੀਕਇੰਦਰ ਸਿੰਘ ">
Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ   
ਗ੍ਰੀਨ ਵੈਲ ਹਾਈ ਸਕੂਲ ਨੂੰ ਪੰਜਾਬ ਦਾ ਸਰਵੋਤਮ ਸਨਮਾਨ ਮਿਲਿਆ
November 30, 2023
Daily-Dharaledar-Online-News-Vie

Daily Dharaledar / Punjab

ਪਟਿਆਲਾ (ਅਮਰੀਕਇੰਦਰ ਸਿੰਘ) ਪਟਿਆਲਾ ਦੇ ਨਾਮੀਂ ਗਰੀਨ ਵੈਲ ਹਾਈ ਸਕੂਲ ਨੂੰ ਪੰਜਾਬ ਸਟੇਟ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਆਸੋਸੀਏਸਨ ਚੰਡੀਗੜ੍ਹ ਵਲੋਂ ਸਰਵੋਤਮ ਸਕੂਲ ਦਾ ਸਨਮਾਨ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਜੀ ਨੇ ਦੱਸਿਆ ਕਿ ਇਹ ਸਨਮਾਨ ਉਨ੍ਹਾਂ ਦੇ ਸਕੂਲ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪ੍ਰਦਾਨ ਕੀਤਾ ਗਿਆ। ਫੈਡਰੇਸ਼ਨ ਦੇ ਮੈਂਬਰਾਂ ਵਲੋਂ ਉਨ੍ਹਾਂ ਦੇ ਸਕੂਲ ਵਿਖੇ ਖੁਸ਼ਹਾਲ ਹਰਿਆਵਲ ਭਰਿਆਂ ਵਾਤਾਵਰਨ, ਸਫ਼ਾਈ ਸਵੱਛਤਾ, ਵਧੀਆ ਪੀਣ ਵਾਲੇ ਪਾਣੀ ਬਾਥਰੂਮਾਂ, ਅਧਿਆਪਕਾਂ ਅਨੁਸਾਰ ਵਿਦਿਆਰਥੀਆਂ ਦੀ ਗਿਣਤੀ, ਵਿਦਿਆਰਥੀਆਂ ਦੇ ਅਨੁਸ਼ਾਸਨ ਆਗਿਆ ਪਾਲਣ, ਵਰਦੀਆਂ, ਸਿਖਿਆ ਅਤੇ ਦੂਸਰੀ ਗਤੀਵਿਧੀਆਂ ਅਤੇ ਸ਼ਹਿਰ ਵਿਚ ਕਰਵਾਏ ਜਾਂਦੇ ਮੁਕਾਬਲਿਆਂ, ਵਿਦਿਆਰਥੀਆਂ ਅਧਿਆਪਕਾਂ ਨੂੰ ਸਿਹਤ ਤਦੰਰੁਸਤੀ ਫ਼ਸਟ ਏਡ ਸੀ ਪੀ ਆਰ ਫਾਇਰ ਸੇਫਟੀ ਸਿਲੰਡਰਾਂ ਦੀ ਵਰਤੋਂ, ਆਤਮ ਵਿਸ਼ਵਾਸ ਹੌਸਲੇ, ਅਤੇ ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਪ੍ਰਤੀ ਵਫ਼ਾਦਾਰੀਆਂ ਬਾਰੇ ਪ੍ਰਸ਼ੰਸਾਯੋਗ ਜਾਣਕਾਰੀ ਨਿਰੰਤਰ ਦਿਤੀ ਜਾਂਦੀ ਹੈ ਅਤੇ ਅੱਜ ਦੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਬੰਧਤ ਵਿਸ਼ਿਆਂ ਬਾਰੇ ਜਾਗਰੂਕ ਕਰਦੇ ਰਹਿਣਾ ਸਕੂਲਾਂ ਦੀ ਪਹਿਲੀ ਜੁਮੇਵਾਰੀ ਅਤੇ ਫਰਜ਼ ਹਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਸਕੂਲ ਵਿਖੇ ਪ੍ਰਾਇਮਰੀ ਸਿੱਖਿਆ ਬੱਚਿਆਂ ਦੀ ਵਧੀਆ ਸ਼ਾਨਦਾਰ ਲਿਖਾਈ, ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਅਤੇ ਦੇਸ਼ ਸਮਾਜ ਘਰ ਪਰਿਵਾਰਾਂ ਸੰਸਥਾਵਾਂ ਅਤੇ ਕੁਦਰਤ ਦੇ ਨਿਯਮਾਂ ਕਾਨੂੰਨਾਂ ਅਸੂਲਾਂ ਬਾਰੇ ਜਾਗਰੂਕ ਕੀਤਾ ਜਾਂਦਾ ਅਤੇ ਹਰ ਮਹੱਤਵਪੂਰਨ ਧਾਰਮਿਕ ਸਮਾਜਿਕ ਅਤੇ ਰਾਸ਼ਟਰਵਾਦੀ ਵਿਦਵਾਨਾਂ ਦੇ ਦਿਵਸ਼ ਮਣਾਏ ਜਾਂਦੇ ਹਨ ਤਾਂ ਜੋਂ ਵਿਦਿਆਰਥੀਆਂ ਨੂੰ ਇਨ੍ਹਾਂ ਬਾਰੇ ਜਾਣਕਾਰੀ ਮਿਲਦੀ ਰਹੇ।

Daily Dharaledar Online News Views and Reviews


Recommended Posts