ਪਟਿਆਲਾ (ਅਮਰੀਕਇੰਦਰ ਸਿੰਘ) ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ‘ਸੰਪਰਦਾਇਕ ਸਦਭਾਵਨਾ ਹਫਤਾ- ਤਹਿਤ ਖ਼ਾਲਸਾ ਕਾਲਜ ਪਟਿਆਲਾ ਵਿਖੇ ਐਨ.ਐਸ.ਐਸ. ਯੂਨਿਟ ਵੱਲੋ ਵਿਸ਼ " /> ਪਟਿਆਲਾ (ਅਮਰੀਕਇੰਦਰ ਸਿੰਘ) ਭਾਰਤ ਸਰਕਾਰ ਦੇ ">
ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ   
ਖ਼ਾਲਸਾ ਕਾਲਜ ਪਟਿਆਲਾ ਵਿਖੇ ‘ਸੰਪਰਦਾਇਕ ਸਦਭਾਵਨਾ ਹਫਤਾ- ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
November 30, 2023
Daily-Dharaledar-Online-News-Vie

Daily Dharaledar / Punjab

ਪਟਿਆਲਾ (ਅਮਰੀਕਇੰਦਰ ਸਿੰਘ) ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ‘ਸੰਪਰਦਾਇਕ ਸਦਭਾਵਨਾ ਹਫਤਾ- ਤਹਿਤ ਖ਼ਾਲਸਾ ਕਾਲਜ ਪਟਿਆਲਾ ਵਿਖੇ ਐਨ.ਐਸ.ਐਸ. ਯੂਨਿਟ ਵੱਲੋ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੇ ਕਿਹਾ ਕਿ ਗੁਰਬਾਣੀ ਦੇ ਮਹਾਂਵਾਕ ‘ਏਕ ਨੂਰ ਤੇ ਸਭੁ ਜਗੁ ਉਪਜਿਆ- ਅਨੁਸਾਰ ਮਨੁੱਖਤਾ ਦੀ ਅਸਲ ਪਹਿਚਾਣ ਸਮੁੱਚੇ ਮਨੁੱਖੀ ਜਗਤ ਨੂੰ ਇਕਸਾਰ ਤੇ ਇਕ ਸਮਾਨ ਸਮਝਣ ਤੇ ਮਾਨਤਾ ਦੇਣ ਵਿਚ ਹੈ। ਨਸਲ, ਭਾਸ਼ਾ, ਭੂਗੋਲਿਕ ਖਿੱਤਾ ਤੇ ਸੱਭਿਆਚਾਰਕ ਪੱਧਰ -ਤੇ ਭਾਵੇਂ ਮਨੁੱਖਤਾ ਵਿਚ ਅਨੇਕਾਂ ਵਖਰੇਵੇਂ ਹਨ ਪਰ ਇਕ ਪ੍ਰਮਾਤਮਾ ਦੀ ਜੋਤ ਦਾ ਪ੍ਰਕਾਸ਼ ਹੋਣ ਸਦਕਾ ਸਾਰੀ ਕਾਇਨਾਤ ਇਕ ਸਾਂਝੇ ਸੂਤਰ ਵਿੱਚ ਵੀ ਪਰੋਈ ਹੋਈ ਹੈ। ਇਸ ਵਿੱਚ ਕੋਈ ਕਿਸੇ ਤੋਂ ਉਚਾ ਨੀਵਾਂ ਨਹੀਂ ਹੈ। ਕਾਲਜ ਦੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਸਪਨਾ, ਡਾ. ਜਗਤਾਰ ਸਿੰਘ ਅਤੇ ਡਾ. ਰਾਜਬਿੰਦਰ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਕਿਹਾ ਕਿ ਮਨੁੱਖ ਦੀ ਸ਼ਖ਼ਸੀਅਤ ਉਸਾਰੀ ਵਿਚ ਵਿਦਿਆਰਥੀ ਜੀਵਨ ਦਾ ਬਹੁਤ ਮਹੱਤਵ ਹੁੰਦਾ ਹੈ। ਇਸ ਸਮੇਂ ਦੌਰਾਨ ਜੇਕਰ ਵਿਦਿਆਰਥੀ ਮਨੁੱਖੀ ਸਦਭਾਵਨਾ ਦੀ ਸਿੱਖਿਆ ਦੇਣ ਵਾਲਾ ਗਿਆਨ ਹਾਸਲ ਕਰ ਲੈਂਦਾ ਹੈ ਤਾਂ ਫਿਰਕੂ ਜਨੂੰਨ ਤੋਂ ਰਹਿਤ ਸਮਾਜ ਦੀ ਸਿਰਜਣਾ ਵਿਚ ਮਹੱਤਵਪੂਰਨ ਰੋਲ ਅਦਾ ਕਰ ਸਕਦਾ ਹੈ। ਉਨ੍ਹਾਂ ਸ਼ੋਸ਼ਲ ਮੀਡੀਏ ਦੇ ਵੱਧ ਰਹੇ ਪ੍ਰਭਾਵ ਦੀ ਗੱਲ ਕਰਦੇ ਹੋਏ ਕਿਹਾ ਕਿ ਸ਼ੋਸ਼ਲ ਮੀਡੀਆ ਸੰਚਾਰ ਦੇ ਇਕ ਬਹੁਤ ਹੀ ਜੋਰਾਵਰ ਰੂਪ ਵਿੱਚ ਸਾਹਮਣੇ ਆ ਰਿਹਾ ਹੈ, ਵਿਦਿਆਰਥੀਆਂ ਨੂੰ ਇਸ ਦੀ ਵਰਤੋਂ ਬਹੁਤ ਹੀ ਸਾਵਧਾਨੀ ਨਾਲ ਕਰਨੀ ਚਾਹੀਦੀ ਹੈ।

Daily Dharaledar Online News Views and Reviews


Recommended Posts