ਪਟਿਆਲਾ (ਅਮਰੀਕਇੰਦਰ ਸਿੰਘ) ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਅਧਿਆਪਕ ਡਾ. ਏ. ਐੱਲ. ਜੇ. ਰਾਓ ਨੂੰ ਇੱਕ ਚੈਰੀਟੇਬਲ ਟਰੱਸਟ ਵੱਲੋਂ -ਕਿਰਤ ਕਮਾਈ ਐਵਾਰਡ- ਦੇ ਕੇ ਸਨਮਾਨਿਆ ਗਿਆ। ਜ਼ਿਕਰਯੋ " /> ਪਟਿਆਲਾ (ਅਮਰੀਕਇੰਦਰ ਸਿੰਘ) ਪੰਜਾਬੀ ਯੂਨੀਵਰਸਿਟੀ ">
ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਅਧਿਆਪਕ ਡਾ. ਏ. ਐੱਲ. ਜੇ. ਰਾਓ ਨੂੰ -ਕਿਰਤ ਕਮਾਈ ਐਵਾਰਡ- ਮਿਲਿਆ
November 30, 2023
Daily-Dharaledar-Online-News-Vie

Daily Dharaledar / Punjab

ਪਟਿਆਲਾ (ਅਮਰੀਕਇੰਦਰ ਸਿੰਘ) ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਅਧਿਆਪਕ ਡਾ. ਏ. ਐੱਲ. ਜੇ. ਰਾਓ ਨੂੰ ਇੱਕ ਚੈਰੀਟੇਬਲ ਟਰੱਸਟ ਵੱਲੋਂ -ਕਿਰਤ ਕਮਾਈ ਐਵਾਰਡ- ਦੇ ਕੇ ਸਨਮਾਨਿਆ ਗਿਆ। ਜ਼ਿਕਰਯੋਗ ਹੈ ਕਿ ਡਾ. ਰਾਓ ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਮੋਢੀ ਅਧਿਆਪਕਾਂ ਵਿੱਚੋਂ ਇੱਕ ਸਨ। ਉਨ੍ਹਾਂ ਨੂੰ ਇਹ ਐਵਾਰਡ -ਗ੍ਰੇਅ ਸ਼ੇਡਜ਼- ਨਾਮ ਦੇ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਮਾਜ ਵਿਗਿਆਨ ਸਕੂਲ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਹਿਯੋਗ ਨਾਲ਼ ਦਿੱਤਾ ਗਿਆ ਹੈ। ਇਸ ਮਕਸਦ ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਸੈਕਟਰ 26 ਚੰਡੀਗੜ੍ਹ ਵਿਖੇ ਰੱਖੇ ਗਏ ਸਮਾਗਮ ਵਿੱਚ ਇਹ ਐਵਾਰਡ ਪ੍ਰਦਾਨ ਕੀਤਾ ਗਿਆ। ਚੈਰੀਟੇਬਲ ਟਰੱਸਟ -ਗ੍ਰੇਅ ਸ਼ੇਡਜ਼- ਦੇ ਮੋਢੀ ਅਤੇ ਕਾਰਜਕਾਰੀ ਨਿਰਦੇਸ਼ਕ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਡਾ. ਰਾਓ ਨੂੰ ਇਹ ਐਵਾਰਡ ਉਨ੍ਹਾਂ ਵੱਲੋਂ ਰਸਾਇਣ ਵਿਗਿਆਨ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਬਦਲੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਦਿੱਤਾ ਗਿਆ ਇਹ ਪਹਿਲਾ ਐਵਾਰਡ ਹੈ। ਇਸ ਐਵਾਰਡ ਦੀ ਸ਼ੁਰੂਆਤ ਇਸ ਸਾਲ ਤੋਂ ਹੀ ਕੀਤੀ ਗਈ ਹੈ। ਡਾ. ਰਾਓ ਇਸ ਪਹਿਲੇ ਸਾਲ ਐਵਾਰਡ ਲਈ ਚੁਣੀਆਂ ਗਈਆਂ 31 ਸ਼ਖ਼ਸੀਅਤਾਂ ਵਿੱਚ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ, ਕਿਰਤ ਕਮਾਈ ਦੀ ਭਾਵਨਾ ਨੂੰ ਧਾਰਨ ਕਰਦਿਆਂ ਰਾਜ ਨੂੰ ਅਮੀਰ ਕਰਨ ਵਾਲੇ ਕੁੱਲ 31 ਬਜ਼ੁਰਗ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਕਿਰਤ ਕਮਾਈ ਅਵਾਰਡਾਂ ਦਾ ਉਦੇਸ਼ ਉਨ੍ਹਾਂ ਬਜ਼ੁਰਗਾਂ ਦੇ ਅਣਥੱਕ ਯਤਨਾਂ ਨੂੰ ਮਾਨਤਾ ਦੇਣਾ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਹੈ ਜਿਨ੍ਹਾਂ ਨੇ ਸਖ਼ਤ ਮਿਹਨਤ, ਤਜਰਬੇ ਅਤੇ ਕਦਰਾਂ-ਕੀਮਤਾਂ ਵਾਲੇ ਜੀਵਨ ਨਾਲ਼ ਸਮਾਜ ਵਿੱਚ ਯੋਗਦਾਨ ਪਾਇਆ।

Daily Dharaledar Online News Views and Reviews


Recommended Posts