ਪਟਿਆਲਾ (ਅਮਰੀਕਇੰਦਰ ਸਿੰਘ) ਖਾਲਸਾ ਕਾਲਜ ਪਟਿਆਲਾ ਐਨ.ਸੀ.ਸੀ. ">
ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਖ਼ਾਲਸਾ ਕਾਲਜ ਪਟਿਆਲਾ ਦੇ ਐਨ.ਸੀ.ਸੀ. ਨੇਵੀ ਵਿੰਗ ਵੱਲੋਂ ਵਿਸ਼ੇਸ਼ ਭਾਸ਼ਣ ਦਾ ਆਯੋਜਨ
December 1, 2023
Daily-Dharaledar-Online-News-Vie

Daily Dharaledar / Punjab

ਪਟਿਆਲਾ (ਅਮਰੀਕਇੰਦਰ ਸਿੰਘ) ਖਾਲਸਾ ਕਾਲਜ ਪਟਿਆਲਾ ਐਨ.ਸੀ.ਸੀ. ਨੇਵੀ ਵਿੰਗ ਵੱਲੋਂ ਇੱਕ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ. ਨੰਗਲ ਦੇ ਕਮਾਂਡਿੰਗ ਆਫਿਸਰ, ਸ੍ਰੀ ਅਨਿਲ ਮਹਿਤਾ ਜੀ, ਕੈਪਟਨ (ਇੰਡੀਅਨ ਨੇਵੀ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡਾ. ਧਰਮਿੰਦਰ ਸਿੰਘ ਉੱਭਾ, ਕਾਲਜ ਪਿ੍ਰੰਸੀਪਲ ਦੀ ਯੋਗ ਅਗਵਾਈ ਅਧੀਨ ਐਨ.ਸੀ.ਸੀ. ਨੇਵੀ ਵਿੰਗ ਦੇ ਕੈਡਿਟਸ ਲਈ ਇੱਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਰੂਪ ਵਿੱਚ ਵਨ ਪੰਜਾਬ ਨੇਵਲ ਯੂਨਿਟ ਤੋਂ ਤਕਨੀਕੀ ਅਧਿਕਾਰੀ ਸ. ਗੁਰਦੇਵ ਸਿੰਘ ਅਤੇ ਮਨਦੀਪ ਸਿੰਘ ਨੇ ਸ਼ਿਰਕਤ ਕੀਤੀ ਕੈਡਿਟਸ ਨਾਲ ਗੱਲਬਾਤ ਦੌਰਾਨ, ਇਹਨਾਂ ਨੇ ਕੈਡਿਟਸ ਨੂੰ ਨੇਵੀ ਦੇ ਤਕਨੀਕੀ ਪੱਖ ਸਮਝਾਉਂਦੇ ਹੋਏ, ਭਵਿੱਖ ਵਿੱਚ ਐਨ.ਸੀ.ਸੀ ਦੇ ਫਾਇਦੇ ਅਤੇ ਸਰਟੀਫਿਕੇਟ ਬੀ ਅਤੇ ਸੀ ਦੀ ਪ੍ਰੀਖਿਆ ਦੀ ਤਿਆਰੀ ਕਰਵਾਈ ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਕਾਲਜ ਸਮੇਂ ਦੀਆਂ ਚੁਣੌਤੀਆਂ ਨੂੰ ਸਮਝਦਾ ਹੈ ਅਤੇ ਵਿਦਿਆਰਥੀਆਂ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ। ਵਿਦਿਆਰਥੀ ਇਸ ਸਮੇਂ ਵਿੱਚ ਕਿਸ ਤਰਾਂ ਮੁਕਾਬਲੇ ਦੀ ਪ੍ਰੀਖਿਆ ਦੀਆਂ ਤਿਆਰੀ ਕਰਨ ਅਤੇ ਆਪਣਾ ਭਵਿੱਖ ਰੋਸ਼ਨ ਕਰਨ, ਇਸ ਨੂੰ ਮੁੱਖ ਰੱਖਦੇ ਹੋਏ, ਕਾਲਜ ਉਹਨਾਂ ਲਈ ਹਮੇਸ਼ਾ ਮੌਕੇ ਪ੍ਰਦਾਨ ਕਰਦਾ ਰਹਿੰਦਾ ਹੈ। ਇਸ ਸਮਾਗਮ ਦੌਰਾਨ ਸਰਟੀਫਿਕੇਟ ਸੀ ਦੇ ਵਿਦਿਆਰਥੀਆਂ ਨੂੰ ਟਰੈਕ ਸੂਟ ਵੀ ਵੰਡੇ ਗਏ। ਇਸ ਮੌਕੇ ਨੇਵੀ ਵਿੰਗ ਦੇ ਏ.ਐਨ.ਓ ਡਾ. ਸਰਬਜੀਤ ਸਿੰਘ ਸਬ ਲੈਫਟੀਨੈਂਟ (ਇੰਡੀਅਨ ਨੇਵੀ) ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਪਿਛਲੇ ਸਾਲਾਂ ਵਿੱਚ ਐਨ. ਸੀ.ਸੀ. ਦੇ ਕੈਡਿਟ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ ਅਤੇ ਦੱਸਿਆ ਵਿੰਗ ਨੇ ਬਹੁਤ ਥੋੜੇ ਸਮੇਂ ਵਿੱਚ ਰਾਸ਼ਟਰੀ ਪ੍ਰਾਪਤੀਆਂ ਕਰਦੇ ਹੋਏ ਦਾ ਨਾਮ ਰਾਸ਼ਟਰੀ ਪੱਧਰ -ਤੇ ਰੋਸ਼ਨ ਕੀਤਾ ਹੈ। ਇਸ ਮੌਕੇ ਐਨ.ਸੀ.ਸੀ ਨੇਵਲ ਵਿੰਗ ਦੇ ਸਾਰੇ ਕੈਡਿਟ ਹਾਜ਼ਰ ਸਨ।

Daily Dharaledar Online News Views and Reviews


Recommended Posts