ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਗਰਲਜ ਕਾਲਜ ">
Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
ਪ੍ਰੋ. ਬਡੁੰਗਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਗਰਲਜ ਕਾਲਜ ਆਕੜ ਦੇ ਵਿਦਿਆਰਥੀਆਂ ਲਈ ਕਿਤਾਬਾਂ ਦਾ ਸੈੱਟ ਭੇਂਟ
May 20, 2024
Prof-Badungar-Presented-A-Set-Of

Daily Dharaledar Bureau / Patiala

ਪਟਿਆਲਾ, 20 ਮਈ 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਗਰਲਜ ਕਾਲਜ ਆਕੜ ਵਿਖੇ ਪਹੁੰਚ ਕੇ ਕਾਲਜ ਦੇ ਵਿਦਿਆਰਥੀਆਂ ਲਈ ਧਾਰਮਿਕ ਕਿਤਾਬਾਂ ਦਾ ਸੈੱਟ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰਾਂ ਨੂੰ ਸੌਂਪਿਆ। ਇਸ ਮੌਕੇ ਬੋਲਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਧਰਮ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਕਿਤਾਬਾਂ ਦਾ ਪਟਨਾ ਬਹੁਤ ਜਰੂਰੀ ਹੈ ਕਿਉਂਕਿ ਕਿਤਾਬਾਂ ਇੱਕ ਗਿਆਨਵਾਨ ਸਰੋਤ ਹਨ ਜਿਸ ਨਾਲ ਹਮੇਸ਼ਾ ਮਨੁੱਖ ਨੂੰ ਨਵੀਂ ਤੇ ਨਵੀਂ ਜਾਣਕਾਰੀ ਪ੍ਰਾਪਤ ਹੁੰਦੀ ਹੈ ਤੇ ਜੇਕਰ ਵਿਦਿਆਰਥੀ ਆਪਣੇ ਧਰਮ ਬਾਰੇ ਪੜ੍ਹਨਗੇ ਤਾਂ ਉਹ ਜਾਣੂ ਹੋ ਸਕਣ ਕਿ ਅਤੇ ਹੋਰ ਦੂਜੇ ਵਿਦਿਆਰਥੀਆਂ ਨੂੰ ਵੀ ਜਾਣਕਾਰੀ ਦੇ ਸਕਣਗੇ। ਉਹਨਾਂ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਆਪਣੀ ਪੜ੍ਹਾਈ ਦੇ ਨਾਲ ਨਾਲ ਵਿਹਲੇ ਸਮੇਂ ਵਿੱਚ ਲਾਈਬਰੇਰੀ ਵਿੱਚ ਬੈਠ ਕੇ ਗਿਆਨ ਪ੍ਰਦਾਨ ਕਰਨ ਵਾਲੀਆਂ ਪੁਸਤਕਾਂ ਜਰੂਰ ਪੜਿਆ ਕਰਨ ਕਿਉਂਕਿ ਇਸ ਨਾਲ ਉਹਨਾਂ ਦੇ ਗਿਆਨ ਵਿੱਚ ਅਥਾਹ ਵਾਧਾ ਹੁੰਦਾ ਹੈ । ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਹਰਬੰਸ ਕੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹਮੇਸ਼ਾਂ ਹੀ ਉਸਾਰੂ ਸੋਚ ਨੂੰ ਅੱਗੇ ਰੱਖ ਕੇ ਕਾਲਜ ਦੇ ਵਿਦਿਆਰਥੀਆਂ ਦੀ ਮਦਦ ਕੀਤੀ ਜਾਂਦੀ ਹੈ ਉਹਨਾਂ ਕਿਹਾ ਕਿ ਕਾਲਜ ਦੇ ਜਿਆਦਾਤਰ ਬੱਚਿਆਂ ਦੀ ਪੜ੍ਹਾਈ ਦੀ ਫੀਸ ਵੀ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਹੈ ਜਿਸ ਨਾਲ ਉਹ ਪੜ੍ਹ ਕੇ ਆਪਣਾ ਚੰਗਾ ਭਵਿੱਖ ਰੁਸਨਾਉਂਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਪ੍ਰਿੰਸੀਪਲ ਡਾਕਟਰ ਹਰਬੰਸ ਕੌਰ, ਪ੍ਰੋਫੈਸਰ ਰਵਨੀਤ ਕੌਰ, ਪ੍ਰੋਫੈਸਰ ਸਤਵੰਤ ਕੌਰ, ਪ੍ਰੋਫੈਸਰ ਹਰਪ੍ਰੀਤ ਕੌਰ, ਪ੍ਰੋਫੈਸਰ ਅਰਵਿੰਦਰ ਕੌਰ ਸਮੇਤ ਹੋਰ ਸਟਾਫ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ। 

Prof Badungar Presented A Set Of Books For The Students Of Sri Guru Teg Bahadur Girls College Akar


Recommended Posts