ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਪਟਿਆਲਾ ਪਹੁੰਚੀ, ਡਾ. ਬਲਬੀਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ    “ਆਓ ਪੰਜਾਬ ਨੂੰ ਜ਼ੀਰੋ-ਬਲੈਕ ਧੂਆ ਅਤੇ ਸਭ ਤੋਂ ਸਾਫ਼ ਪਾਣੀ ਵਾਲਾ ਸੂਬਾ ਬਣਾਈਏ, ਦਾ ਸੰਕਲਪ    ਪਟਿਆਲਾ ’ਚ ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ, 15 ਅਗਸਤ ਨੂੰ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ    ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਗੋਸ਼ਟੀ ਲਗਾਈ*    ਸਫਾਈ ਕਰਮਚਾਰੀਆਂ ਦੀ ਤਨਖਾਹ ’ਚ 10 ਤੋਂ 20 ਹਜ਼ਾਰ ਰੁਪਏ ਤੱਕ ਵਾਧਾ, ਚੰਦਨ ਗਰੇਵਾਲ ਨੇ ਦਿੱਤੀ ਵਧਾਈ    Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.    
Bpeo ਜਖਵਾਲੀ ਖਿਲਾਫ਼ 18 ਅਧਿਆਪਕਾਂ ਦੀ ਸ਼ਿਕਾਇਤ 'ਤੇ ਸਿੱਖਿਆ ਵਿਭਾਗ ਨੇ ਕੱਸਿਆ ਸ਼ਿਕੰਜਾ
May 27, 2024
The-Education-Department-Cracked

Daily Dharaledar Bureau / Jakhwali, Fatehgarh Sahib

ਬਲਾਕ ਜਖਵਾਲੀ ਦੇ 18 ਅਧਿਆਪਕਾਂ ਵੱਲੋਂ ਨਵੰਬਰ 2023 'ਚ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਫ਼ਤਹਿਗੜ੍ਹ ਸਾਹਿਬ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਕਿ ਬੀਪੀਈਓ ਜਖਵਾਲੀ ਬਲਵੀਰ ਕੌਰ ਵੱਲੋਂ ਆਪਣੇ ਦਫ਼ਤਰ ਦੇ ਮੁਲਾਜ਼ਮਾਂ ਰਾਹੀਂ ਉਨ੍ਹਾਂ ਦੇ ਸਕੂਲਾਂ ਨੂੰ ਸਰਕਾਰ ਵੱਲੋਂ ਭੇਜੀਆਂ ਗਈਆਂ ਗ੍ਰਾਂਟਾਂ 'ਚੋਂ ਮਟੀਰੀਅਲ ਦੇ ਰੂਪ 'ਚ ਹਿੱਸੇਦਾਰੀ ਦੀ ਮੰਗ ਕੀਤੀ ਜਾਂਦੀ ਹੈ। ਉਨ੍ਹਾਂ ਦੇ ਜਾਇਜ਼ ਕੰਮ ਜਿਵੇਂ ਤਨਖਾਹ ਏਰੀਅਰ ਆਦਿ ਕਢਵਾਉਣ ਲਈ ਵੀ ਪੈਸੇ ਮੰਗੇ ਜਾਂਦੇ ਹਨ। ਪਿਛਲੇ ਸਮੇਂ ਦੌਰਾਨ ਅਧਿਆਪਕਾਂ ਦਾ ਏਰੀਅਰ ਕਢਵਾਉਣ ਬਦਲੇ ਸਬੰਧਤ ਅਧਿਆਪਕਾਂ ਤੋਂ 1000-1000 ਰੁਪਏ ਲੈ ਕੇ ਆਪਣੇ ਦਫ਼ਤਰ 'ਚ ਏਸੀ ਲਗਵਾਇਆ ਗਿਆ ਹੈ। 

ਜਿਹੜਾ ਅਧਿਆਪਕ ਉਨ੍ਹਾਂ ਦੀ ਗੱਲ ਨਹੀਂ ਮੰਨਦਾ ਉਸ 'ਤੇ ਚੈਕਿੰਗ ਕਰਨ ਦਾ ਦਬਾਅ ਬਣਾਇਆ ਜਾਂਦਾ ਹੈ ਤੇ ਅਧਿਆਪਕਾਂ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾਂਦਾ ਹੈ।ਬੀਪੀਈਓ ਜਖਵਾਲੀ ਤੇ ਉਸ ਦੇ ਦਫ਼ਤਰ ਦੇ ਇਕ ਮੁਲਾਜ਼ਮ ਦੀ ਆਪਸੀ ਗੱਲਬਾਤ ਦੀ ਬਲਾਕ 'ਚ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਨੂੰ ਬੇਪਰਦ ਕਰਦੀ ਆਡੀਓ ਪੈਨ ਡਰਾਇਵ 'ਚ ਪਾ ਕੇ ਲਿਖਤੀ ਸ਼ਿਕਾਇਤ ਦੇ ਨਾਲ ਸਬੂਤ ਵਜੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਦੀਦਾਰ ਸਿੰਘ ਮਾਂਗਟ ਨੂੰ ਦਿੱਤੀ ਗਈ ਸੀ ਅਤੇ ਮੰਗ ਕੀਤੀ ਗਈ ਸੀ ਕਿ ਸਮਾਂਬੱਧ ਢੰਗ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸਬੰਧਤ ਬੀਪੀਈਓ ਵਿਰੁੱਧ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸ ਸਬੰਧੀ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਵੱਲੋਂ ਨੋਟਿਸ ਲੈਂਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਮਾਮਲੇ 'ਚ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦੀਪ ਸਿੰਘ ਤੇ ਅਮਨਦੀਪ ਕੌਰ ਪ੍ਰਿੰਸੀਪਲ ਬਰਾਸ ਨੂੰ ਜਾਂਚ ਅਧਿਕਾਰੀ ਲਗਾ ਕੇ ਜਾਂਚ ਕਰਵਾਈ ਗਈ ਸੀ ਜਿਸ ਵਿਚ ਦੇਸ਼ ਸਹੀ ਪਾਏ ਗਏ। ਇਸ ਸਬੰਧੀ ਸਬੰਧਤ ਬੀਪੀਈਓ ਅਤੇ ਉਸ ਦੇ ਦਫ਼ਤਰ ਦੀ ਇਕ ਕਰਮਚਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ 1970 ਦੇ ਨਿਯਮ 8 ਤਹਿਤ ਦੋਸ਼ ਸੂਚੀ ਜਾਰੀ ਕੀਤੀ ਗਈ ਸੀ ਅਤੇ ਦੋਸ਼ ਤਹਿ ਕੀਤੇ ਗਏ ਸਨ ਕਿ ਉਸ ਵੱਲੋਂ ਵਿਭਾਗ ਦਾ ਅਕਸ ਖਰਾਬ ਕੀਤਾ ਗਿਆ ਹੈ ਤੇ ਆਪਣਾ ਲਿਖਤੀ ਪੱਖ ਰੱਖਣ ਲਈ ਸਮਾਂ ਦਿੱਤਾ ਗਿਆ ਸੀ। 

ਸ਼ਿਕਾਇਤਕਰਤਾ 18 ਅਧਿਆਪਕਾਂ ਵੱਲੋਂ ਇਸ ਮਾਮਲੇ ਵਿੱਚ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ ਤੇ ਡੈਮੋਕ੍ਰੇਟਿਕ ਟੀਚਰਜ ਫਰੰਟ ਫ਼ਤਹਿਗੜ੍ਹ ਸਾਹਿਬ ਵੱਲੋਂ ਲਗਾਤਾਰ ਇਸ ਮਾਮਲੇ ਵਿੱਚ ਸੰਘਰਸ਼ ਕੀਤਾ ਜਾ ਰਿਹਾ ਸੀ। ਸਕੂਲ ਸਿੱਖਿਆ ਸਕੱਤਰ ਪੰਜਾਬ ਵੱਲੋਂ ਇਸ ਗੰਭੀਰ ਮਾਮਲੇ ਦਾ ਸੱਚ ਜਾਣਨ ਲਈ ਰੈਗੁਲਰ ਪੜਤਾਲ ਕਰਨ ਲਈ ਹੁਣ ਜੇ ਆਰ ਸਿੰਗਲਾ ਵਧੀਕ ਜ਼ਿਲ੍ਹਾ ਅਤੇ ਸ਼ੈਸਨ ਜੱਜ (ਰਿਟਾ) ਨੂੰ ਬਤੌਰ ਪੜਤਾਲ ਅਫਸਰ ਨਿਯੁਕਤ ਕੀਤਾ ਗਿਆ ਹੈ,15 ਦਿਨਾਂ ਦੇ ਅੰਦਰ ਅੰਦਰ ਪੜਤਾਲ ਕਰ ਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

Powered by Froala Editor

The Education Department Cracked Down On The Complaint Of 18 Teachers Against Bpeo Jakhwali


Recommended Posts