NOW
🌿 ਤਖਤ ਸ੍ਰੀ ਦਮਦਮਾ ਸਾਹਿਬ ਵਿਖੇ “ਗ੍ਰੀਨ ਮੇਲਾ” – ਸਾਫ਼ ਸੁਥਰਾ ਤੇ ਹਰਿਆ ਭਰਿਆ ਵਿਸਾਖੀ ਉਤਸਵ 🌾    ਖਾਲਸਾ ਸਾਜਨਾ ਦਿਵਸ ‘ਤੇ ਤਲਵੰਡੀ ਸਾਬੋ ‘ਚ ਗੂੰਜੀ ਪੰਥਕ ਆਵਾਜ਼ — Mla ਮਨਪ੍ਰੀਤ ਇਆਲੀ ਦੀ ਦਮਦਾਰ ਹਾਜ਼ਰੀ     ਲੁਧਿਆਣਾ 'ਚ ਵੱਡੀ ਕਾਰਵਾਈ: 50,000 ਰੁਪਏ ਰਿਸ਼ਵਤ ਲੈਂਦਾ ਸੀਡ ਸਰਟੀਫਿਕੇਸ਼ਨ ਅਧਿਕਾਰੀ ਰੰਗੇ ਹੱਥੀਂ ਕਾਬੂ    ਤੇਜਿੰਦਰ ਮਹਿਤਾ ਵੱਲੋਂ ਸ਼ਹਿਰ ਨੂੰ 100 ਬੈਂਚ ਤੇ 200 ਟ੍ਰੀ ਗਾਰਡ ਸਮਰਪਿਤ    ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਏ.ਡੀ.ਸੀ. ਵੱਲੋਂ 150 ਸ਼ਿਕਾਇਤਾਂ ਦਾ ਨਿਪਟਾਰਾ    ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਚਾਰ    ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮਾਰਿਆ ਡੰਕਾ, Pseb ਕਲਾਸ 8 ਦੇ ਟਾਪ-20 ਵਿੱਚੋਂ 19 ਸਥਾਨ ਕੀਤੇ ਆਪਣੇ ਨਾਮ: Bhagwant Singh Mann    ਨਗਰ ਨਿਗਮਾਂ ਤੇ ਕੌਂਸਲਾਂ ਲਈ ਵੋਟਰ ਲਿਸਟਾਂ ਦੀ ਸੰਸ਼ੋਧਨ ਪ੍ਰਕਿਰਿਆ ਸ਼ੁਰੂ    😢 ਜਗਰਾਓਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ – ਮਥੁਰਾ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ 🤝    ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ -40 ਲੱਖ ਲੋਕਾਂ ਨੇ ਹੁਣ ਤੱਕ ਸਿਹਤ ਕਾਰਡ ਬਣਵਾਏ, ਬਾਕੀ ਲੋਕ ਵੀ ਵੱਧ ਤੋਂ ਵੱਧ ਆਪਣੇ ਕਾਰਡ ਬਣਵਾਉਣ-ਸਿਹਤ ਮੰਤਰੀ -ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿੱਚ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਾਏ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ -ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਈ ਸੋਚੇਗਾ ਵੀ ਨਹੀਂ-ਬਲਤੇਜ ਪੰਨੂੰ -ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਕਾਨੂੰਨ ਦਾ ਰਾਜ ਸਥਾਪਤ ਕੀਤਾ-ਪੰਨੂ ਪਟਿਆਲਾ, 11 ਅਪ੍ਰੈਲ:    
ਸੀ-ਪਾਇਟ ਵਲੋਂ ਫੌਜੀ ਭਰਤੀ ਦੀ ਆਨਲਾਈਨ ਸਿਖਲਾਈ ਸ਼ੁਰੂ ਕਰਨ ਦਾ ਫੈਸਲਾ
May 13, 2020 00:00:00
Daily-Dharaledar-Online-News-Vie
Daily Dharaledar / Punjab

ਅੰਮ੍ਰਿਤਸਰ, -(ਦਲਜੀਤ ਸ਼ਰਮਾ)- ਡਾਇਰੈਕਟਰ ਜਨਰਲ, ਪੰਜਾਬ ਦੇ ਨੌਜਵਾਨਾਂ ਦਾ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ-ਪਾਇਟ), ਕਪੂਰਥਲਾ ਨੇ ਦੱਸਿਆ ਕਿ ਕੋਵਿਡ 19 ਦੇ ਚੱਲਦੇ ਫੌਜ ਵਲੋਂ ਸਾਲ 2020-21 ਦੀਆਂ ਸਾਰੀਆਂ ਭਰਤੀ ਰੈਲੀਆਂ ਅਣਮਿੱਥੇ ਸਮੇਂ ਲਈ ਅੱਗੇ ਪਾ ਦਿੱਤੀਆਂ ਗਈਆਂ ਹਨ। ਇਸ ਮਗਰੋਂ ਜਦੋਂ ਵੀ ਫੌਜ ਵੱਲੋਂ ਭਰਤੀ ਰੈਲੀਆਂ ਦਾ ਐਲਾਨ ਹੋਇਆ, ਉਸ ਲਈ ਬਹੁਤ ਘੱਟ ਸਮਾਂ ਤਿਆਰੀ ਲਈ ਦਿੱਤਾ ਜਾਣਾ ਹੈ, ਸੋ ਅਸੀਂ ਪੰਜਾਬ ਦੇ ਉਹ ਨੌਜਵਾਨ ਜੋ ਫੌਜ ਵਿਚ ਭਰਤੀ ਹੋਣ ਦੀ ਇੱਛਾ ਰੱਖਦੇ ਹਨ, ਨੂੰ ਆਨਲਾਇਨ ਭਰਤੀ ਸਿਖਲਾਈ ਦੇਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਕਲਾਸਾਂ 15 ਮਈ ਤੋਂ ਦੋ ਮਹੀਨੇ ਲਈ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਭਰਤੀ ਦੇ ਯੋਗ ਹਨ ਅਤੇ ਭਰਤੀ ਹੋਣਾ ਚਾਹੁੰਦੇ ਹਨ ਉਹ ਆਪਣੇ ਨੇੜੇ ਦੇ ਸੀ-ਪਾਇਟ ਕੇਂਦਰ ਵਿਚ ਆਨਲਾਇਨ ਤਿਆਰੀ ਲਈ ਰਜਿਸਟਰੇਸ਼ਨ ਕਰਵਾ ਦੇਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਲਈ ਰਣੀਕੇ ਕੈਂਪ ਵਾਸਤੇ ਹਰਜੀਤ ਸਿੰਘ ਨਾਲ ਅਤੇ ਪੱਟੀ ਲਈ ਸੀਤਲ ਕੁਮਾਰ ਨਾਲ ਰਾਬਤਾ ਕਰ ਸਕਦੇ ਹਨ।

Daily Dharaledar Online News Views and Reviews

Related News