ਬਟਾਲਾ, 17 ਜਨਵਰੀ ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿ ">
ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਮਿਡਲ ਸਕੂਲ, ਸੱਲ੍ਹੋ ਚਾਹਲ ਵਿਖੇ ਜਾਗਰੂਕਤਾ ਸੈਮੀਨਾਰ
January 18, 2025
-

Ravneet / Batala

repoter..Ravneet

ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਮਿਡਲ ਸਕੂਲ, ਸੱਲ੍ਹੋ ਚਾਹਲ ਵਿਖੇ ਜਾਗਰੂਕਤਾ ਸੈਮੀਨਾਰ

ਬਟਾਲਾ, 17 ਜਨਵਰੀ  ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਮਿਡਲ ਸਕੂਲ, ਸੱਲ੍ਹੋ ਚਾਹਲ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਵਾਤਾਵਰਣ ਦੀ ਸੰਭਾਲ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, (ਐਸ.ਪੀ.ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰਕੂ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਉਨਾਂ ਅੱਗੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਵਾਤਾਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨਾਂ ਕਿਹਾ ਕਿ ਜਿਥੇ ਪੌਦੇ ਲਗਾਉਣ ਜਰੂਰੀ ਹਨ, ਓਸ ਦੇ ਨਾਲ-ਨਾਲ ਪੌਦਿਆਂ ਦੀ ਸਾਂਭ ਸੰਭਾਲ ਕਰਨੀ ਵੀ ਬਹੁਤ ਜਰੂਰੀ ਹੈ।

ਸ੍ਰੀਮਤੀ ਜਸਵੰਤ ਕੌਰ, (ਐਸ.ਪੀ.ਐੱਚ) ਬਟਾਲਾ ਨੇ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਵਲੋਂ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ---------

Powered by Froala Editor


Recommended Posts