*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਪੰਜਾਬ ਸਿਵਲ ਸਰਵਿਸ ਪ੍ਰੀਖਿਆ 2025 ਲਈ ਮੋਕ ਟੈੱਸਟ ਕਰਵਾਇਆ
February 5, 2025
-2025-

Rajni / Patiala

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਪੰਜਾਬ ਸਿਵਲ ਸਰਵਿਸ ਪ੍ਰੀਖਿਆ 2025 ਲਈ ਮੋਕ ਟੈੱਸਟ ਕਰਵਾਇਆ

ਪਟਿਆਲਾ, 5 ਫਰਵਰੀ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਅਨੁਪ੍ਰਿਤਾ  ਜੌਹਲ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਿਵਲ ਸਰਵਿਸ ਪ੍ਰੀਖਿਆ 2025 ਲਈ ਮੋਕ ਟੈੱਸਟ ਕਰਵਾਇਆ ਗਿਆ। ਜਿਸ ਵਿਚ ਲਗਭਗ 50 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ। ਇਸ ਮੋਕ ਟੈੱਸਟ ਦਾ ਮੁੱਖ ਉਦੇਸ਼ ਯੋਗ ਉਮੀਦਵਾਰਾਂ ਦੀ ਸ਼ਨਾਖ਼ਤ ਕਰਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਉਨ੍ਹਾਂ ਨੂੰ ਪੰਜਾਬ ਸਿਵਲ ਸਰਵਿਸ ਪ੍ਰੀਖਿਆ 2025 ਲਈ ਮੁਫ਼ਤ ਕੋਚਿੰਗ ਦਿਵਾਉਣਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਪ੍ਰੀਖਿਆ ਦੀ ਮੈਰਿਟ ਸੂਚੀ ਅਨੁਸਾਰ ਉਮੀਦਵਾਰਾਂ ਦਾ ਬੈਚ ਬਣਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਇਹਨਾਂ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਦਿਵਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ  ਪਟਿਆਲਾ ਦੇ ਇਹਨਾਂ  ਨਿਵੇਕਲੇ ਉਪਰਾਲਿਆਂ ਤੋਂ ਉਤਸ਼ਾਹਿਤ ਹੋ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ  ਮੁਫ਼ਤ  ਸੇਵਾਵਾਂ ਦਾ ਭਰਪੂਰ ਲਾਹਾ ਲੈ ਸਕਣ ਅਤੇ ਆਪਣੇ ਉਦੇਸ਼ ਦੀ ਪ੍ਰਾਪਤੀ  ਕਰ ਸਕਣ।

Powered by Froala Editor

2025


Recommended Posts