ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਰਕਾਰੀ ਸਕੂਲਾਂ ਦਾ ਨਿਰੀਖਣ
February 6, 2025
-

Rajni / Patiala

Repoter..Rajni

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਰਕਾਰੀ ਸਕੂਲਾਂ ਦਾ ਨਿਰੀਖਣ

-ਪ੍ਰੀਤੀ ਚਾਵਲਾ ਨੇ ਬੱਚਿਆਂ ਲਈ ਤਿਆਰ ਖਾਣੇ ਦੀ ਕੀਤੀ ਜਾਂਚ

ਪਟਿਆਲਾ, 6 ਫਰਵਰੀ:
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਪਟਿਆਲਾ ਜ਼ਿਲ੍ਹੇ 'ਚ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਖੇ ਮਿਡ ਡੇ ਮੀਲ ਤੇ ਆਂਗਣਵਾੜੀ ਸਕੀਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪ੍ਰੀਤੀ ਚਾਵਲਾ ਨੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਚੰਗੇੜਾ, ਸਰਕਾਰੀ ਐਲੀਮੈਂਟਰੀ ਸਕੂਲ ਮੋਹੀ ਕਲਾਂ, ਸਰਕਾਰੀ ਮਿਡਲ ਤੇ ਐਲੀਮੈਂਟਰੀ ਸਕੂਲ ਪਿੰਡ ਖੇੜੀ ਗੁਰਨਾ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਪਿੰਡ ਘੜਾਮ ਕਲਾਂ, ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਨੰਦਗੜ੍ਹ ਤੇ ਸਰਕਾਰੀ ਐਲੀਮੈਂਟਰੀ ਸਕੂਲ ਲੋਹੰਦ ਦਾ ਦੌਰਾ ਕੀਤਾ।
ਫੂਡ ਕਮਿਸ਼ਨ ਮੈਂਬਰ ਨੇ ਸਕੂਲ ਅਧਿਆਪਕਾਂ ਤੇ ਆਂਗਣਵਾੜੀ ਸੈਂਟਰਾਂ 'ਚ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਦਿੱਤੇ ਜਾਂਦੇ ਖਾਣੇ ਦੇ ਮਾਮਲੇ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਜਾਂਚ ਵੀ ਸਮੇਂ-ਸਮੇਂ 'ਤੇ ਜਰੂਰ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਸਕੂਲਾਂ ਦੀਆਂ ਰਸੋਈਆਂ ਦਾ ਨਿਰੀਖਣ ਕਰਦਿਆਂ ਰਾਸ਼ਨ ਨੂੰ ਸਟੋਰ ਕਰਨ ਦੇ ਢੰਗ ਦੀ ਜਾਂਚ ਕੀਤੀ ਜਿਸ 'ਤੇ ਉਨ੍ਹਾਂ ਤਸੱਲੀ ਪ੍ਰਗਟਾਈ। ਉਨ੍ਹਾਂ ਬੱਚਿਆਂ ਲਈ ਤਿਆਰ ਖਾਣੇ ਨੂੰ ਵੀ ਚੈਕ ਕੀਤਾ ਅਤੇ ਖਾਣੇ ਦਾ ਮਿਆਰ 'ਤੇ ਹੀ ਤਸੱਲੀ ਜਾਹਰ ਕੀਤੀ।
ਆਪਣੇ ਦੌਰੇ ਦੌਰਾਨ ਉਨ੍ਹਾਂ 2013 ਦੇ ਰਾਸ਼ਟਰੀ ਖਾਦ ਸੁਰੱਖਿਆ ਕਾਨੂੰਨ ਤਹਿਤ ਚੱਲ ਰਹੀਆਂ ਵੱਖ ਵੱਖ ਯੋਜਨਾਵਾਂ ਦੀ ਜਾਂਚ ਕੀਤੀ ਅਤੇ ਆਂਗਣਵਾੜੀ ਰਜਿਸਟਰਾਂ ਨੂੰ ਵੀ ਘੋਖਿਆ ਅਤੇ ਬੱਚਿਆਂ ਲਈ ਤਿਆਰ ਕੀਤਾ ਗਿਆ ਮਿਡ ਡੇ ਮੀਲ ਦਾ ਖਾਣ ਵੀ ਖਾਧਾਂ ਜੋ ਮਿਆਰ ਅਨੁਸਾਰ ਪਾਇਆ ਗਿਆ।
ਪ੍ਰੀਤੀ ਚਾਵਲਾ ਨੇ ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਸਮੇਤ ਸਕੂਲ ਦੇ ਅਧਿਆਪਕਾਂ ਨੂੰ ਕੁਝ ਜਰੂਰੀ ਹਦਾਇਤਾਂ ਦਿੱਤੀਆਂ, ਜਿਸ 'ਤੇ ਇਨ੍ਹਾਂ ਨੇ ਭਰੋਸਾ ਦਿੱਤਾ ਕਿ ਬੱਚਿਆਂ ਨੂੰ ਬਿਹਤਰ ਢੰਗ ਨਾਲ ਮਿਡ ਡੇ ਮੀਲ ਖਾਣਾ ਪ੍ਰਦਾਨ ਕਰਨ ਸਬੰਧੀ ਹੋਰ ਵੀ ਸੁਧਾਰ ਕੀਤੇ ਜਾਣਗੇ।

 ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਸਰਕਾਰੀ ਸਕੂਲਾਂ ਵਿਖੇ ਮਿਡ ਡੇਅ ਮੀਲ ਦਾ ਅਚਨਚੇਤ ਨਿਰੀਖਣ ਕਰਦੇ ਹੋਏ।

Powered by Froala Editor


Recommended Posts