ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਆਈ.ਟੀ.ਆਈ ਵਿਖੇ ਰੋਜ਼ਗਾਰ ਮੇਲੇ ’ਚ 215 ਉਮੀਦਵਾਰਾਂ ਦੀ ਹੋਈ ਚੋਣ
February 8, 2025
-215-

Sukhbir Singh Bedi / Patiala

Repoter..Sukhbir Singh Bedi

ਆਈ.ਟੀ.ਆਈ ਵਿਖੇ ਰੋਜ਼ਗਾਰ ਮੇਲੇ ’ਚ 215 ਉਮੀਦਵਾਰਾਂ ਦੀ ਹੋਈ ਚੋਣ

ਪਟਿਆਲਾ, 7 ਫਰਵਰੀ:

ਪਟਿਆਲਾ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਸਰਕਾਰੀ ਆਈ. ਟੀ. ਆਈ (ਲੜਕੇ), ਪਟਿਆਲਾ ਦੇ ਸਹਿਯੋਗ ਨਾਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਸੀ.ਈ.ਓ. ਡੀ.ਬੀ.ਈ.ਈ. ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਲਗਾਏ ਮੇਲੇ ਵਿੱਚ 215 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਹੋਈ ਹੈ।

ਇਸ ਮੌਕੇ ਭਾਗ ਲੈ ਰਹੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸਰਕਾਰੀ ਆਈ. ਟੀ. ਆਈ (ਲੜਕੇ), ਨਾਭਾ ਰੋਡ, ਪਟਿਆਲਾ ਹਰਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਵੀ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦਾ ਭਰਪੂਰ ਲਾਭ ਲੈਣਾ ਚਾਹੀਦਾ ਹੈ।  ਪਲੇਸਮੈਂਟ ਅਫ਼ਸਰ ਠਾਕੁਰ ਸੌਰਭ ਸਿੰਘ ਨੇ ਜਾਣਕਾਰੀ ਦਿੱਤੀ ਕਿ ਰੋਜ਼ਗਾਰ ਮੇਲੇ ਵਿੱਚ ਲਗਭਗ 21 ਪ੍ਰਾਈਵੇਟ  ਅਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੇ ਵਿਭਾਗਾਂ ਵੱਲੋਂ ਹਿੱਸਾ ਲਿਆ ਗਿਆ। ਰੋਜ਼ਗਾਰ ਮੇਲੇ ਵਿੱਚ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਜੀ. ਐਸ . ਏ ਇੰਡਸਟਰੀਜ਼, ਟੈਕ ਮਹਿੰਦਰਾ, ਚੈਕਮੇਟ ਸਿਕਿਉਰਿਟੀ, ਜੇ ਐਸ ਡਬਲਿਊ, ਪ੍ਰੀਤ ਟਰੈਕਟਰ, ਐਸ.ਬੀ. ਆਈ ਲਾਈਫ਼,ਸਵਰਾਜ ਗਰੁੱਪ ਵੱਲੋਂ ਜ਼ਿਲ੍ਹਾ ਪਟਿਆਲਾ ਵਾਸਤੇ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਗਈ।

ਇਸ ਕੈਂਪ ਵਿੱਚ ਉਕਤ ਕੰਪਨੀਆਂ ਵੱਲੋਂ ਹੈਲਪਰ, ਫਿਟਰ, ਵਰਕਰ, ਇਲੈਕਟ੍ਰੀਸ਼ੀਅਨ, ਟਰਨਰ, ਫਿਟਰ, ਮਸ਼ੀਨਿਸਟ, ਸੀਐਨਸੀ/ਵੀਐਮਸੀ ਆਪਰੇਟਰ, ਮਕੈਨਿਕ, ਵੈਲਡਰ, ਕੋ- ਆਰਡੀਨੇਟਰ ਆਈ.ਟੀ., ਅਕਾਊਂਟਸ ਐਗਜ਼ੀਕਿਊਟਿਵ, ਸੇਲਜ਼ ਮੈਨੇਜਰ, ਡਿਪਲੋਮਾ ਮਕੈਨੀਕਲ ਇੰਜੀਨੀਅਰ, ਸਕਿਉਰਿਟੀ ਗਾਰਡਸ, ਮੈਨੇਜਰ, ਸਹਾਇਕ ਮੈਨੇਜਰ, ਸੇਲਜ਼ ਐਗਜ਼ੀਕਿਊਟਿਵ ਅਤੇ ਕੰਪਿਊਟਰ ਓਪਰੇਟਰ ਆਦਿ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਗਈ।

ਇਸ ਕੈਂਪ ਵਿੱਚ 438 ਉਮੀਦਵਾਰਾਂ ਨੇ ਭਾਗ ਲਿਆ ਅਤੇ 215 ਉਮੀਦਵਾਰਾਂ ਦੀ ਮੌਕੇ ਤੇ ਹੀ ਚੋਣ ਕੀਤੀ ਗਈ। ਇਸ ਕੈਂਪ ਦੌਰਾਨ ਇੰਟਰਵਿਊ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਯੋਗਤਾ ਅਤੇ ਅਹੁਦੇ ਅਨੁਸਾਰ ਸੈਲਰੀ ਮਿਲਣ ਯੋਗ ਹੈ। ਇਸ ਮੌਕੇ ਸ਼੍ਰੀ ਗੁਰਪ੍ਰੀਤ ਸਿੰਘ ਪਲੇਸਮੈਂਟ ਅਫ਼ਸਰ ਸਰਕਾਰੀ ਆਈ. ਟੀ. ਆਈ (ਲੜਕੇ) ਅਤੇ ਰੋਜ਼ਗਾਰ ਦਫ਼ਤਰ ਦਾ ਸਟਾਫ਼ ਮੌਜੂਦ ਸੀ।


Powered by Froala Editor

215


Recommended Posts