ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 17 ਫਰਵਰੀ ਤੋਂ
February 11, 2025
-17-

Rajni / Patiala

Repoter..Rajni

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 17 ਫਰਵਰੀ ਤੋਂ
ਪਟਿਆਲਾ, 11 ਫਰਵਰੀ:

  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 17 ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ।
  ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ ਸਾਢੇ 17 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫ਼ੀਸਦੀ ਅਤੇ ਹਰੇਕ ਵਿਸ਼ੇ ਵਿੱਚ 33 ਫ਼ੀਸਦੀ ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ ਸਾਢੇ 17 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੁੱਕ ਕੀਪਿੰਗ ਵਿਸ਼ਿਆਂ ਵਿਚ 50 ਫ਼ੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਾਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
  ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ.0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

Powered by Froala Editor

17


Recommended Posts