*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 2 ਅਪ੍ਰੈਲ ਨੂੰ
April 1, 2025
-2-

Rajni / Patiala

Repoter..Rajni

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 2 ਅਪ੍ਰੈਲ ਨੂੰ
ਪਟਿਆਲਾ, 1 ਅਪ੍ਰੈਲ:
  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 2 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
               ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਵੀਏਟਰ ਹੱਬ ਵੱਲੋਂ ਕੈਬਿਨ ਕਰੂ/ਏਅਰ-ਹੋਸਟੈਸ, ਗਰਾਊਂਡ ਸਟਾਫ਼-ਰਿਜ਼ਰਵੇਸ਼ਨ/ਟਿਕਟਿੰਗ/ਗਾਹਕ ਸੇਵਾ/ਮਹਿਲਾ ਐਚਆਰ ਇੰਟਰਨ, ਟੈਲੀ-ਕਾਲਰ, ਪੁਰਸ਼ ਵਪਾਰ ਵਿਕਾਸ ਇੰਟਰਨ, ਪਾਰਟ-ਟਾਈਮ ਟੈਲੀ-ਕੌਂਸਲਰ (ਐਮ/ਐੱਫ਼) ਅਤੇ ਮਾਰਕੀਟਿੰਗ ਕਾਰਜਕਾਰੀ/ ਹੋਟਲ ਸਟਾਫ਼-ਇੰਟਰਨ/ਫ਼ਰੰਟ ਆਫ਼ਿਸ/ਗੈੱਸਟ ਰਿਲੇਸ਼ਨ ਅਤੇ ਡਿਲੀਵਰੀ ਲੜਕੇ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ/ਬਾਰ੍ਹਵੀਂ/ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-35 ਸਾਲ ਹੋਵੇ ਅਤੇ ਲੜਕੇ/ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
               ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 02-04-2025 ਦਿਨ ਬੁੱਧਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Powered by Froala Editor

2


Recommended Posts