ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ   
ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ‘ਚ ਦਰਜ ਕਰਵਾਇਆ ਨਾਮ
April 5, 2025
-

S M Singh / Patiala

ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ

-ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ‘ਚ ਦਰਜ ਕਰਵਾਇਆ ਨਾਮ

-ਪੰਜਾਬ ਸਿੱਖਿਆ ਕ੍ਰਾਂਤੀ ਨੂੰ ਮਿਲ ਰਿਹਾ ਹੈ ਹੁਲਾਰਾ

ਪਟਿਆਲਾ, 5 ਅਪ੍ਰੈਲ:

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਜਾਰੀ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ ਹੈ।
  ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਸਫਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਮਿਹਨਤ ਅਤੇ ਸਮਰਪਣ ਕਾਰਨ ਇਹ ਨਤੀਜੇ ਸੰਭਵ ਹੋ ਸਕੇ।
ਡੀਈਓ ਸੰਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਆ ਰਹੀ ਬਦਲਾਅ ਦੀ ਲਹਿਰ ਸਰਕਾਰੀ ਸਕੂਲਾਂ ਦੇ ਵਿੱਦਿਅਕ ਪ੍ਰਦਰਸ਼ਨ ਵਿੱਚ ਵਾਧਾ ਕਰ ਰਹੀ ਹੈ।
ਡਾ: ਰਵਿੰਦਰਪਾਲ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਕਿਹਾ ਕਿ ਮੈਰਿਟ ਸੂਚੀ ਵਿੱਚ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 12 ਵਿਦਿਆਰਥੀਆਂ ਨੇ ਆਪਣਾ ਨਾਮ ਦਰਜ ਕਰਵਾਇਆ ਹੈ, ਜਿਸ ਨਾਲ ਸਿਰਫ਼ ਉਨ੍ਹਾਂ ਦੇ ਸਕੂਲਾਂ ਦਾ ਹੀ ਨਹੀਂ, ਸਗੋਂ ਪੂਰੇ ਜ਼ਿਲ੍ਹੇ ਦਾ ਮਾਣ ਵੀ ਵਧਿਆ ਹੈ। ਇਹਨਾਂ ਵਿਦਿਆਰਥਣਾਂ ਵਿੱਚ ਨੈਨਸੀ ਸਕੰਸਸਸ ਰਾਜਪੁਰਾ ਟਾਊਨ,  ਜੈਸਮੀਨ ਸਹਸ ਨੈਣ ਕਲਾਂ, ਆਸ਼ੂਦੀਪ ਕੌਰ ਸਸਸਸ ਧੰਗੇੜਾ, ਅਮਰਜੋਤ ਕੌਰ ਸਕੰਸਸਸ ਰਾਜਪੁਰਾ ਟਾਊਨ, ਸ਼ਰਨਪ੍ਰੀਤ ਕੌਰ ਸਹਸ ਰਾਮਗੜ੍ਹ, ਪਰਮਿੰਦਰ ਕੌਰ ਸਹਸ ਖੇੜਾ ਗੱਜੂ, ਜਸਪ੍ਰੀਤ ਕੌਰ ਸਸਸਸ ਕੁਲਾਰਾਂ, ਨਿਬੜਿਆ ਧੀਮਾਨ ਸਸਸਸ ਨਮਾਦਾਂ, ਪ੍ਰਾਚੀ ਸਮਾਸਸਸ ਮਾਡਲ ਟਾਊਨ ਪਟਿਆਲਾ, ਸਾਕਸ਼ੀ ਸਕੰਸਸਸ ਸਮਾਣਾ, ਸਿਰਜਣ ਕੁਮਾਰੀ ਸਹਸ ਖੇੜੀ ਫੱਤਾਂ ਅਤੇ ਨੈਨਸੀ ਸਹਸ ਮਝਾਲ ਕਲਾਂ ਸ਼ਾਮਲ ਹਨ।
ਇਸ ਮੌਕੇ ਸ਼ਾਲੂ ਮਹਿਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ, ਮਨਵਿੰਦਰ ਕੌਰ ਭੁੱਲਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਅਤੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਸਮੂਹ ਅਧਿਕਾਰੀਆਂ ਵੱਲੋਂ ਸਾਰੇ ਸਫਲ ਵਿਦਿਆਰਥੀਆਂ ਲਈ ਹੋਰ ਉੱਚਾਈਆਂ ਛੂਹਣ ਦੀ ਕਾਮਨਾ ਕੀਤੀ ਗਈ।

Powered by Froala Editor


Recommended Posts