ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਰ, ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਈ-ਅਜੀਤਪਾਲ ਸਿੰਘ ਕੋਹਲੀ
April 7, 2025
-

S M Singh / Patiala

Repoter..S M Singh
ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਰ, ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਈ-ਅਜੀਤਪਾਲ ਸਿੰਘ ਕੋਹਲੀ
-ਪੁਰਾਣੀ ਪੁਲਿਸ ਲਾਈਨ ਸਰਕਾਰੀ ਸਕੂਲ 'ਚ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਅਲਟਰਾ ਮਾਡਰਨ ਕਲਾਸ ਰੂਮ ਤੇ ਟੁਆਇਲਟ ਬਲਾਕ ਦਾ ਉਦਘਾਟਨ
-ਕਿਹਾ, ਪੰਜਾਬ ਸਰਕਾਰ ਨੇ ਸਿੱਖਿਆ ਨੂੰ ਪਹਿਲ ਦੇਕੇ ਲੋਕਾਂ ਦੇ ਸੁਪਨੇ ਕੀਤੇ ਸਾਕਾਰ
-ਮਾਪਿਆਂ ਤੇ ਵਿਦਿਆਰਥੀਆਂ ਨੇ ਪੰਜਾਬ ਸਿੱਖਿਆ ਕ੍ਰਾਂਤੀ ਦੀ ਕੀਤੀ ਭਰਵੀਂ ਸ਼ਲਾਘਾ
ਪਟਿਆਲਾ, 7 ਅਪ੍ਰੈਲ:
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਅਰੰਭੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਅਤਿਆਧੁਨਿਕ ਇੰਟਰੈਕਟਿਵ ਪੈਨਲ ਨਾਲ ਲੈਸ ਮਾਡਰਨ ਕਲਾਸ ਰੂਮ ਅਤੇ 8 ਬਾਥਰੂਮਾਂ ਵਾਲੇ ਨਵੇਂ ਟੁਆਇਲਟ ਬਲਾਕ ਨੂੰ ਵਿਦਿਆਰਥੀਆਂ ਦੇ ਸਮਰਪਿਤ ਕੀਤਾ। ਉਨ੍ਹਾਂ ਨੇ ਇਸ ਮੌਕੇ ਵਿਸ਼ੇਸ਼ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਅਤੇ ਨਵੀਂ ਸਿੱਖਿਆ ਕ੍ਰਾਂਤੀ ਲਈ ਵਧਾਈ ਵੀ ਦਿੱਤੀ।
ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਜੋ ਸੁਪਨਾ 2022 ਵਿੱਚ ਲੋਕਾਂ ਨੂੰ ਦਿਖਾਇਆ ਸੀ ਹੁਣ ਪੰਜਾਬ ਸਰਕਾਰ ਉਸਨੂੰ ਸਾਕਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਆਪ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹਨ। ਲੋਕਾਂ ਵੱਲੋਂ ਨਿਜੀ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਤਰਜੀਹ ਦੇਣ ਕਰਕੇ ਇਨ੍ਹਾਂ ਸਕੂਲਾਂ ਵਿੱਚ ਦਾਖਲਿਆਂ ਲਈ ਲਾਇਨਾਂ ਲੱਗ ਰਹੀਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਨ੍ਹਾਂ ਸਕੂਲਾਂ ਦਾ ਵਕਾਰ ਅਤੇ ਲੋਕਾਂ ਦਾ ਵਿਸ਼ਵਾਸ਼ ਬਹਾਲ ਕੀਤਾ ਹੈ।
ਵਿਧਾਇਕ ਕੋਹਲੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਜੋ ਸਿੱਖਿਆ ਦਾ ਮਾਡਲ ਬਣਾਇਆ ਉਸ ਦੀ ਦੇਸ਼ ਤੇ ਵਿਦੇਸ਼ਾਂ ਵਿੱਚ ਸ਼ਲਾਘਾ ਹੋਈ ਹੈ, ਜਿਸ ਤਹਿਤ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ 'ਚ ਸਿਖਲਾਈ, ਨਵੇਂ ਸਕੂਲ ਆਫ਼ ਐਮੀਨੈਂਸ, ਕਿੱਤਾਮੁਖੀ ਸਿੱਖਿਆ ਅਤੇ ਅਧਿਆਪਕਾਂ ਦੀ ਭਰਤੀ ਕੀਤੀ ਗਈ, ਜਿਸ ਨਾਲ ਸਕੂਲਾਂ 'ਚ ਸੁਰੱਖਿਆ ਤੇ ਸਿੱਖਿਆ ਦਾ ਵਾਤਵਰਣ ਬਣਿਆ ਹੈ ਅਤੇ ਬੱਚੇ ਸਿੱਖਿਆ ਸਮੇਤ ਹੋਰ ਸਹਿ ਵਿੱਦਿਅਕ ਖੇਤਰਾਂ 'ਚ ਮੱਲਾਂ ਮਾਰ ਰਹੇ ਹਨ।
ਸਕੂਲ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਨੇ ਵਿਧਾਇਕ ਕੋਹਲੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ ਦੱਸਦਿਆਂ ਕਿਹਾ ਕਿ ਇਸ ਸਕੂਲ ਨੂੰ ਹੁਨਰ ਸਿੱਖਿਆ ਸਕੂਲ ਲਈ ਚੁਣਿਆ ਗਿਆ ਹੈ ਤੇ ਇੱਥੇ ਬਿਊਟੀ ਵੈਲਨੈਸ ਤੇ ਵੈਲਨੈਸ ਦੇ ਕੋਰਸ ਕਰਵਾਏ ਜਾ ਰਹੇ ਹਨ, ਜਿਸ ਕਰਕੇ ਅਸਲ ਵਿੱਚ ਸਿੱਖਿਆ ਕ੍ਰਾਂਤੀ ਉਨ੍ਹਾਂ ਦੇ ਸਕੂਲ ਵਿੱਚ ਆਈ ਹੈ। 
ਸਮਾਗਮ ਦੌਰਾਨ ਪੁੱਜੇ ਮਾਪਿਆਂ ਤੇ ਵਾਰਸਾਂ ਰੋਹਿਤ ਕੁਮਾਰ, ਅਮਨਜੋਤ ਸਿੰਘ, ਰਾਮ ਕੁਮਾਰ, ਰਮਾ, ਗੌਰੀ, ਸੋਨੀਆ ਅਤੇ ਹਰਪ੍ਰੀਤ ਕੌਰ ਆਦਿ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਨਵੇਂ ਬੁਨਿਆਦੀ ਢਾਂਚੇ ਦਾ ਉਨ੍ਹਾਂ ਦੇ ਬੱਚਿਆਂ ਨੂੰ ਬਹੁਤ ਲਾਭ ਹੋਵੇਗਾ। ਜਦੋਂਕਿ ਵਿਦਿਆਰਥੀਆਂ ਨੇ ਵੀ ਸਕੂਲ ਵਿੱਚ ਨਵੇਂ ਸਾਜੋ-ਸਮਾਨ ਨੂੰ ਆਪਣੇ ਲਈ ਲਾਭਕਾਰੀ ਦੱਸਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਵੇਂ ਸਿੱਖਿਆ ਵਾਤਾਵਰਣ ਦਾ ਬਹੁਤ ਲਾਭ ਹੋ ਰਿਹਾ ਹੈ।ਇਸ ਮੌਕੇ ਵਿ‌ਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ।
ਇਸ ਮੌਕੇ ਮੇਅਰ ਕੁੰਦਨ ਗੋਗੀਆ, ਆਪ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਕੌਂਸਲਰ ਰਮਨਪ੍ਰੀਤ ਕੌਰ ਕੋਹਲੀ, ਸਿੱਖਿਆ ਕੋਆਰਡੀਨੇਟਰ ਅਮਿਤ ਡਾਬੀ, ਰਵਿੰਦਰਪਾਲ ਸਿੰਘ ਜੌਨੀ ਕੋਹਲੀ, ਰਵੀ ਭਾਟੀਆ, ਸੁਸ਼ੀਲ ਮਿੱਡਾ, ਰੋਹਿਤ ਸਿੰਗਲਾ, ਭਾਰਤ ਡਾਬੀ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼ਾਲੂ ਮਹਿਰਾ, ਹਲਕਾ ਸਕੂਲ ਕੋਆਰਡੀਨੇਟਰ ਮਨੋਜ ਥਾਪਰ ਅਤੇ ਵੱਡੀ ਗਿਣਤੀ ਮਾਪੇ, ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।
******
ਫੋਟੋ ਕੈਪਸ਼ਨ-ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਨਵੇਂ ਸਮਾਰਟ ਕਲਾਸ ਰੂਮ ਤੇ ਨਵੇਂ ਟੁਆਇਲਟ ਬਲਾਕ ਦਾ ਉਦਘਾਟਨ ਕਰਦੇ ਹੋਏ।

Powered by Froala Editor


Recommended Posts