April 7, 2025
S M Singh / Patiala
Repoter..S M Singh
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਵਿੱਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ
-ਸਿੱਖਿਆ ਦੇ ਖੇਤਰ ’ਚ ਸੁਧਾਰ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ : ਨੀਨਾ ਮਿੱਤਲ
-ਹਲਕਾ ਰਾਜਪੁਰਾ ਦੇ ਵਿਧਾਇਕਾ ਨੀਨਾ ਮਿੱਤਲ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ
-ਸਕੂਲ ’ਚ ਬਣੇ ਨਵੇਂ ਚਾਰ ਕਮਰਿਆਂ ਦਾ ਕੀਤਾ ਉਦਘਾਟਨ
-ਉਦਘਾਟਨ ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਪ੍ਰਦਰਸ਼ਨੀਆਂ ਅਤੇ ਸਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ
ਰਾਜਪੁਰਾ/ਪਟਿਆਲਾ 7 ਅਪ੍ਰੈਲ:
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਜ਼ਿਲ੍ਹਾ ਪਟਿਆਲਾ ਵਿਖੇ ਲੱਖਾਂ ਰੁਪਏ ਦੀ ਗਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਮੈਡਮ ਨੀਨਾ ਮਿੱਤਲ ਵਿਧਾਇਕਾ ਵਿਧਾਨ ਸਭਾ ਹਲਕਾ ਰਾਜਪੁਰਾ ਨੇ ਲੋਕ ਅਰਪਿਤ ਕੀਤਾ ਗਿਆ। ਇਸ ਉਦੇਸ਼ ਹੇਠ ਕਰਵਾਏ ਗਏ ਉਦਘਾਟਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਨੀਨਾ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ। ਮੁੱਖ ਮਹਿਮਾਨ ਦਾ ਸਵਾਗਤ ਸਕੂਲ ਬੈਂਡ ਨਾਲ ਕੀਤਾ ਗਿਆ ਅਤੇ ਰੀਬਨ ਕਟਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ। ਸਕੂਲ ਮੁਖੀ ਪ੍ਰਿੰਸੀਪਲ ਜੁਗਰਾਜ ਬੀਰ ਕੌਰ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।
ਸਿੱਖਿਆ ਕ੍ਰਾਂਤੀ ਤਹਿਤ ਸਕੂਲ ਨੂੰ ਸਕੂਲ ਆਫ਼ ਅਪਲਾਈਡ ਲਰਨਿੰਗ ਬਣਾਉਣ, ਨਵੇਂ ਪਖਾਨੇ ਅਤੇ ਮੁਰੰਮਤ ਕਾਰਜਾਂ ਦੀ ਜਾਣਕਾਰੀ, ਅਧਿਆਪਕਾਂ ਨੂੰ ਫਿਨਲੈਂਡ ਅਤੇ ਸਿੰਘਾਪੁਰ ਭਾਜ ਕੇ ਮਿਆਰੀ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਬਾਰੇ ਮਾਪਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਦੀ ਮਹੱਤਤਾ ਬਾਰੇ ਵੀ ਵਿਸ਼ੇਸ਼ ਤੌਰ 'ਤੇ ਰੌਸ਼ਨੀ ਪਾਈ ਗਈ।
ਮੁੱਖ ਮਹਿਮਾਨ ਐਮ.ਐਲ.ਏ ਰਾਜਪੁਰਾ ਨੀਨਾ ਮਿੱਤਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਜ਼ਿਆਦਾ ਪਹਿਲ ਦੇ ਰਹੀ ਹੈ। ਹਰ ਬੱਚੇ ਨੂੰ ਗੁਣਵੱਤਾ ਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਲਈ ਇਹ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਸਕੂਲ ’ਚ ਬਣੇ ਨਵੇਂ ਚਾਰ ਕਮਰਿਆਂ ਦਾ ਉਦਘਾਟਨ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਵੀ ਮਾਪਿਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੇ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਵੀ ਆਸ਼ੀਰਵਾਦ ਦਿੱਤਾ ਅਤੇ ਰਾਜਪੁਰਾ ਦਾ ਨਾਮ ਚਮਕਾਉਣ ਤੇ ਹੌਸਲਾ ਅਫ਼ਜ਼ਾਈ ਕੀਤੀ। ਉਹਨਾਂ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਰਿਤੇਸ਼ ਬਾਂਸਲ ਐਮ.ਐਲ.ਏ. ਕੋਆਰਡੀਨੇਟਰ, ਅਮਰਿੰਦਰ ਸਿੰਘ ਮੀਰੀ ਪੀਏ ਟੂ ਐਮ.ਐਲ.ਏ, ਵਿਜੇ ਮੈਨਰੋ ਬਲਾਕ ਪ੍ਰਧਾਨ ਅਤੇ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜ਼ੋਨ ਪੰਜਾਬ, ਪ੍ਰਿੰਸੀਪਲ ਜੋਗਾ ਸਿੰਘ, ਰਾਜੀਵ ਕੁਮਾਰ ਡੀ.ਐੱਸ.ਐੱਮ, ਅਜੇ ਕੁਮਾਰ ਪ੍ਰਧਾਨ ਵਿਉਪਾਰ ਮੰਡਲ, ਹੈੱਡ ਮਾਸਟਰ ਹਰਪ੍ਰੀਤ ਸਿੰਘ ਬੀ ਐਨ ਓ, ਰਚਨਾ ਰਾਣੀ ਬੀ ਐਨ ਓ, ਮਨਪ੍ਰੀਤ ਸਿੰਘ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਮੇਜਰ ਸਿੰਘ, ਜਗਦੀਪ ਸਿੰਘ ਅਲੂਣਾ ਬਲਾਕ ਪ੍ਰਧਾਨ, ਰਾਜ ਕੁਮਾਰੀ ਸ਼ਰਮਾ, ਰਾਕੇਸ਼ ਸੋਹੀ, ਸੁਖਵਿੰਦਰ ਸਿੰਘ, ਰਾਮ ਸ਼ਰਨ ਸਾਬਕਾ ਐਮ ਸੀ, ਨਿਰਮਲ ਸਿੰਘ, ਬਿਕਰਮਜੀਤ ਸਿੰਘ ਕੰਡੇਵਾਲਾ, ਲਲਿਤ ਕੁਮਾਰ ਲਵਲੀ, ਮ੍ਰਿਦੁਲ ਬਾਂਸਲ, ਗੁਰਸ਼ਰਨ ਸਿੰਘ ਵਿਰਕ, ਰਾਜੇਸ਼ ਬਾਵਾ ਯੂਥ ਪ੍ਰਧਾਨ, ਨਿਤਿਨ ਕੁਮਾਰ, ਨਿਤਿਨ ਖੁਰਾਨਾ, ਕਮਲ ਵਰਮਾ, ਅਨੁਪਮ ਬੀਆਰਸੀ, ਰਸ਼ਮੀ ਬੀਆਰਸੀ, ਨਰਿੰਦਰ ਕੁਮਾਰ ਉੱਪਲ, ਵਰਿੰਦਰਜੀਤ ਕੌਰ, ਵਿਵੇਕ ਕੁਮਾਰ, ਮਨੀਸ਼ ਖੁਰਾਨਾ, ਪਤਵੰਤੇ ਸੱਜਣ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਰਪੰਚ, ਪੰਚ, ਮਿਊਂਸੀਪਲ ਕੌਂਸਲਰ, ਪ੍ਰੋਗਰਾਮ ਹਲਕਾ ਕੋਆਰਡੀਨੇਟਰ, ਪ੍ਰੋਗਰਾਮ ਵਿਭਾਗ ਕੋਆਰਡੀਨੇਟਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ।
Powered by Froala Editor