ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਸ.ਮਿ.ਸ.ਖੇੜੀ ਗੁੱਜਰਾਂ ਦੇ 5 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ
April 8, 2025
-5-100-100-

Rajni / Patiala

Repoter..Rajni

ਸ.ਮਿ.ਸ.ਖੇੜੀ ਗੁੱਜਰਾਂ ਦੇ 5 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ

(ਪਟਿਆਲਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦੀ ਬੋਰਡ ਪ੍ਰੀਖਿਆ-2025 ਦਾ ਨਤੀਜਾ ਐਲਾਨਿਆ ਗਿਆ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੱਠਵੀਂ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਇਸ ਸਕੂਲ ਦਾ ਕੰਪਿਊਟਰ ਸਾਇੰਸ ਵਿਸ਼ੇ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਕੰਪਿਊਟਰ ਸਾਇੰਸ ਵਿਸ਼ੇ ਵਿੱਚ ਸਭ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਨਵਦੀਪ ਕੌਰ ਸਪੁੱਤਰੀ ਅਸ਼ੋਕ ਕੁਮਾਰ, ਮਹਿਕਪ੍ਰੀਤ ਕੌਰ ਸਪੁੱਤਰੀ ਅਵਤਾਰ ਸਿੰਘ, ਗੁਰਨੂਰ ਕੌਰ ਸਪੁੱਤਰੀ ਮਨਿੰਦਰ ਸਿੰਘ, ਨਵਪ੍ਰੀਤ ਕੌਰ ਸਪੁੱਤਰੀ ਸਰਦਾਰਾ ਸਿੰਘ ਅਤੇ ਹਰਨੀਤ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ 100 ਵਿੱਚੋਂ 100 ਅੰਕ  ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ। ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਜੀ ਨੇ ਕਿਹਾ ਕਿ ਇਸ ਸਕੂਲ ਨੇ ਵਿਦਿਆਰਥੀ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਬਹੁਤ ਰੁਚੀ ਰੱਖਦੇ ਹਨ ਅਤੇ ਹਰ ਸਾਲ ਬੋਰਡ ਪ੍ਰੀਖਿਆਵਾਂ ਵਿੱਚ ਕੰਪਿਊਟਰ ਸਾਇੰਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ। ਸ੍ਰੀਮਤੀ ਰਵਿੰਦਰਪਾਲ ਕੌਰ (ਸਕੂਲ ਇੰਚਾਰਜ) ਜੀ ਨੇ ਕਿਹਾ ਕਿ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਨੇ ਵਿਦਿਆਰਥੀਆਂ ਤੇ ਬਹੁਤ ਮਿਹਨਤ ਕੀਤੀ ਸੀ, ਜਿਸ ਦੇ ਸਿੱਟੇ ਵੱਜੋਂ ਵਿਦਿਆਰਥੀ ਨੇ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ। ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਜੀ ਨੇ ਕਿਹਾ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਇਹਨਾਂ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਪੜ੍ਹਾਈ ਵਿੱਚ ਹੋਰ ਮਿਹਨਤ ਕਰਨੀ ਚਾਹੀਦੀ ਹੈ। ਸਮੂਹ ਸਕੂਲ ਸਟਾਫ ਨੇ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਅਤੇ ਸਮੂਹ ਵਿਦਿਆਰਥੀਆਂ ਨੂੰ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿਤੀ। ਇਸ ਮੌਕੇ ਤੇ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪੇ ਮੋਜੂਦ ਸਨ।

Powered by Froala Editor

5 100 100


Recommended Posts