Repoter..S M Singh

ਨੌਜਵਾਨਾਂ ਦਾ ਸੁਨਹਿਰਾ ਭਵਿੱਖ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਮਾਨ ਸਰ ">
ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
- ਪੰਜਾਬ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਵਿਧਾਇਕ
April 9, 2025
-

S M Singh / Patiala

Repoter..S M Singh

ਨੌਜਵਾਨਾਂ ਦਾ ਸੁਨਹਿਰਾ ਭਵਿੱਖ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਮਾਨ ਸਰਕਾਰ : ਕੁਲਵੰਤ ਸਿੰਘ ਬਾਜ਼ੀਗਰ

- ਪੰਜਾਬ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਵਿਧਾਇਕ

-ਐਮ.ਐਲ.ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਹਲਕੇ ਦੇ 10 ਸਕੂਲਾਂ 'ਚ 1 ਕਰੋੜ 72 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸ਼ੁਤਰਾਣਾ/ਪਟਿਆਲਾ, 9 ਅਪ੍ਰੈਲ:
ਸ਼ੁਤਰਾਣਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਨੌਜਵਾਨਾਂ ਦਾ ਸੁਨਹਿਰਾ ਭਵਿੱਖ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨਾਂ ਸਾਲਾਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀ ਗਈਆਂ ਹਨ ਤੇ ਕੱਚੇ ਅਧਿਆਪਕ ਪੱਕੇ ਕਰਨ ਸਮੇਤ ਵੱਡੀ ਗਿਣਤੀ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਹ ਪ੍ਰਗਟਾਵਾਂ ਉਨ੍ਹਾਂ ਸ਼ੁਤਰਾਣਾ ਹਲਕੇ ਦੇ 10 ਸਕੂਲਾਂ ਦੇ ਵਿੱਚ ਹੋਏ 1 ਕਰੋੜ 72 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
  ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਅੱਜ ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਢਾਬੀ ਗੁਜਰਾਂ, ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਸ਼ੇਰਗੜ੍ਹ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਗੁਲਜ਼ਾਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਗਲੋਲੀ, ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਅਰਨੋ ਤੇ ਸਰਕਾਰੀ ਪ੍ਰਾਇਮਰੀ ਸਕੂਲ ਗੁਰਦਿਤਾਪੁਰਾ ਦੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
  ਇਸ ਮੌਕੇ ਵਿਦਿਆਰਥੀਆਂ, ਮਾਪਿਆਂ ਦੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਦੇ ਸੁਧਾਰ ਵੱਲ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਸਨ, ਜਿਸ ਸਦਕਾ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਅਧਿਆਪਕਾਂ ਨੂੰ ਵਿਸ਼ਵਪੱਧਰੀ ਟਰੇਨਿੰਗ ਦਿਵਾਉਣ ਲਈ ਵੱਖ ਵੱਖ ਦੇਸ਼ਾਂ ਵਿੱਚ ਭੇਜਿਆ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਅੰਦਰ ਕੁਝ ਵੱਡਾ ਕਰਨ ਦੀ ਚਿਣਗ ਪੈਦਾ ਕਰਨ ਲਈ ਆਈ.ਆਈ.ਐਮ ਤੇ ਆਈ.ਆਈ.ਟੀ. ਵਰਗੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦੇ ਟੂਰ ਕਰਵਾਏ ਜਾ ਰਹੇ ਹਨ।
  ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ 'ਚ ਪੜਦੇ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਉਪਲਬੱਧ ਕਰਵਾਈ ਜਾਵੇਗੀ ਤਾਂ ਜੋ ਇਨ੍ਹਾਂ ਸਕੂਲਾਂ 'ਚ ਪੜਦੇ ਵਿਦਿਆਰਥੀ ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ।  ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਨੇ ਜੋ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਆਉਣ ਵਾਲੇ ਸਮੇਂ ਵਿੱਚ ਇਸ ਦੇ ਸਾਰਥਕ ਨਤੀਜੇ ਸਾਡੇ ਸਾਹਮਣੇ ਇਨ੍ਹਾਂ ਬੱਚਿਆਂ ਦੀ ਤਰੱਕੀ ਦੇ ਰੂਪ ਵਿੱਚ ਆਉਣਗੇ।


Powered by Froala Editor


Recommended Posts