ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਵਿੱਦਿਅਕ ਮਾਹੌਲ ਨੂੰ ਮਜ਼ਬੂਤ ਬਣਾਉਣ ਲਈ ਢਾਂਚਾ ਗਤ ਸੁਧਾਰ ਅਹਿਮ ਭੂਮਿਕਾ ਨਿਭਾਵੇਗਾ : ਨੀਨਾ ਮਿੱਤਲ
April 10, 2025
-52-46-

Rajni / Patiala

Repoter..Rajni

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਟਾਊਨ ਸਮੇਤ ਤਿੰਨ ਸਰਕਾਰੀ ਸਕੂਲਾਂ ਲਈ 52.46 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਵਿੱਦਿਅਕ ਮਾਹੌਲ ਨੂੰ ਮਜ਼ਬੂਤ ਬਣਾਉਣ ਲਈ ਢਾਂਚਾ ਗਤ ਸੁਧਾਰ ਅਹਿਮ ਭੂਮਿਕਾ ਨਿਭਾਵੇਗਾ : ਨੀਨਾ ਮਿੱਤਲ

ਰਾਜਪੁਰਾ/ਪਟਿਆਲਾ, 9 ਅਪ੍ਰੈਲ:
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਕਦਮ ਚੁੱਕਦਿਆਂ ਰਾਜਪੁਰਾ ਵਿਧਾਨ ਸਭਾ ਦੀ ਵਿਧਾਇਕ ਮੈਡਮ ਨੀਨਾ ਮਿੱਤਲ ਨੇ ਅੱਜ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਸਮੇਤ ਸਰਕਾਰੀ ਪ੍ਰਾਇਮਰੀ ਸਕੂਲ ਪੁਰਾਣਾ ਰਾਜਪੁਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਐਨ ਟੀ ਸੀ ਨੰਬਰ ਇੱਕ ਵਿੱਚ ਕੁੱਲ 52.46 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਢਾਂਚਾ ਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
  ਇਨ੍ਹਾਂ ਵਿਕਾਸ ਕਾਰਜਾਂ ਵਿੱਚ ਨਵੇਂ ਕਮਰੇ ਬਣਾਉਣਾ, ਕਲਾਸ-ਰੂਮ ਦੀ ਮੁਰੰਮਤ, ਪਖਾਨਿਆਂ ਦੀ ਉਸਾਰੀ, ਚਾਰਦੀਵਾਰੀ, ਵਰਾਂਡਿਆਂ ਦੀ ਉਸਾਰੀ, ਪਾਣੀ ਦੀਆਂ ਸਹੂਲਤਾਂ ਦੀ ਸੁਧਾਰ, ਸਕੂਲ ਕੈਂਪਸ ਦੀ ਸੁੰਦਰਤਾ ਅਤੇ ਹੋਰ ਆਧੁਨਿਕੀਕਰਨ ਦੇ ਕੰਮ ਸ਼ਾਮਲ ਹਨ।
  ਇਸ ਮੌਕੇ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਤੇ ਅਸਰਦਾਰ ਨਿਵੇਸ਼ ਹੈ। ਬੱਚਿਆਂ ਲਈ ਚੰਗਾ ਵਿੱਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ। ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ।
  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦੀ ਸੁਧਾਰਤ ਢਾਂਚਾ ਬਣਾਇਆ ਜਾ ਰਿਹਾ ਹੈ ਤਾਂ ਜੋ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ।
  ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।
  ਇਸ ਮੌਕੇ ਉਨ੍ਹਾਂ ਦੇ ਨਾਲ ਵਿਜੇ ਮੈਨਰੋ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜ਼ੋਨ, ਰਿਤੇਸ਼ ਬਾਂਸਲ, ਸੁਧਾ ਰਾਣੀ ਹੈੱਡ ਮਿਸਟ੍ਰੈੱਸ,  ਸੰਗੀਤਾ ਵਰਮਾ, ਮਨਵਿੰਦਰ ਕੌਰ ਭੁੱਲਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਪਟਿਆਲਾ, ਰਾਜੇਸ਼ ਕੁਮਾਰ ਮੀਤ ਪ੍ਰਧਾਨ ਮਿਊਂਸੀਪਲ ਕੌਂਸਲ ਰਾਜਪੁਰਾ, ਹੈੱਡ ਮਾਸਟਰ ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ-2, ਰਚਨਾ ਰਾਣੀ ਬਲਾਕ ਨੋਡਲ ਅਫ਼ਸਰ ਰਾਜਪੁਰਾ -1, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਰਾਜਿੰਦਰ ਸਿੰਘ ਚਾਨੀ, ਮੇਜਰ ਸਿੰਘ ਮੀਡੀਆ ਪ੍ਰਾਇਮਰੀ, ਪਰਮਿੰਦਰ ਸਿੰਘ ਸਰਾਓ, ਰਾਜਵੰਤ ਸਿੰਘ ਡੀਆਰਸੀ ਪ੍ਰਾਇਮਰੀ, ਮਨਜੀਤ ਕੌਰ ਬੀਪੀਈਓ,  ਬਲਵਿੰਦਰ ਕੁਮਾਰ, ਪਿਆਰਾ ਸਿੰਘ, ਦਲਜੀਤ ਸਿੰਘ,  ਅਵਤਾਰ ਸਿੰਘ ਬੀਆਰਸੀ, ਮਨਜੀਤ ਸਿੰਘ ਸੀਐਚਟੀ, ਮਨਪ੍ਰੀਤ ਸਿੰਘ,  ਇੰਦਰਪ੍ਰੀਤ ਸਿੰਘ,  ਯੋਗੇਸ਼ ਕੁਮਾਰ,  ਬਲਵਿੰਦਰ ਕੌਰ, ਅਮਰਿੰਦਰ ਸਿੰਘ ਮੀਰੀ ਪੀਏ, ਲਲਿਤ ਕੁਮਾਰ ਲਵਲੀ, ਜੋਤੀ ਪੁਰੀ ਸੀਐਚਟੀ, ਗੁਰਜੀਤ ਸਿੰਘ,  ਰਣਜੀਤ ਸਿੰਘ, ਰਾਜੇਸ਼ ਬਾਵਾ ਯੂਥ ਪ੍ਰਧਾਨ, ਲਖਵਿੰਦਰ ਸਿੰਘ, ਬਿਕਰਮਜੀਤ ਸਿੰਘ ਕੰਡੇਵਾਲਾ, ਰਾਮ ਸ਼ਰਨ ਸਾਬਕਾ ਐਮਸੀ, ਗੁਰਵੀਰ ਸਰਾਓ, ਧਨਵੰਤ ਸਿੰਘ, ਨਰੇਸ਼ ਧਮੀਜਾ, ਗੁਲਜ਼ਾਰ ਖਾਂ, ਹਰਚਰਨ ਕਮਲ ਧੀਮਾਨ, ਦੀਪਕ ਪੁਰੀ, ਦਿਨੇਸ਼ ਮਹਿਤਾ, ਸਥਾਨਕ ਪੱਧਰ ਦੇ ਅਧਿਕਾਰੀ, ਪਾਰਟੀ ਵਰਕਰ, ਸਕੂਲ ਮੁਖੀ ਅਤੇ ਸਮਾਜਿਕ ਸਰਗਰਮੀਆਂ ਨਾਲ ਜੁੜੇ ਹੋਰ ਵਿਅਕਤੀ ਵੀ ਮੌਜੂਦ ਸਨ।

Powered by Froala Editor

52 46


Recommended Posts