ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
-ਹਲਕਾ ਸ਼ੁਤਰਾਣਾ ਦੇ ਸਕੂਲਾਂ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਰਹਿਣਗੇ : ਵਿਧਾਇਕ
April 11, 2025
-

Rajni / Patiala

Repoter..Rajni

ਸੂਬੇ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਤਿੰਨ ਸਾਲਾਂ 'ਚ ਹੋਏ ਲਾ ਮਿਸਾਲ ਵਿਕਾਸ : ਕੁਲਵੰਤ ਸਿੰਘ ਬਾਜ਼ੀਗਰ
-ਹਲਕਾ ਸ਼ੁਤਰਾਣਾ ਦੇ ਸਕੂਲਾਂ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਰਹਿਣਗੇ : ਵਿਧਾਇਕ
-ਕਿਹਾ, ਸ਼ੁਤਰਾਣਾ ਹਲਕੇ ਦੇ 7 ਸਕੂਲਾਂ ਦੀ 74 ਲੱਖ ਰੁਪਏ ਨਾਲ ਕੀਤੀ ਗਈ ਕਾਇਆ ਕਲਪ
ਸ਼ੁਤਰਾਣਾ/ਪਟਿਆਲਾ, 11 ਅਪ੍ਰੈਲ:
ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਨਾ ਹੀ ਬੁਨਿਆਦੀ ਸਹੂਲਤਾਂ ਸਨ ਤੇ ਨਾ ਹੀ ਪੜਾਉਣ ਲਈ ਅਧਿਆਪਕ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਮਾਨ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਸਿੱਖਿਆ ਦੇ ਖੇਤਰ 'ਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ ਸ਼ੁਰੂ ਕੀਤੇ, ਜੋ ਹੁਣ ਸਭ ਦੇ ਸਾਹਮਣੇ ਹਨ। ਇਹ ਪ੍ਰਗਟਾਵਾਂ ਉਨ੍ਹਾਂ ਅੱਜ ਹਲਕਾ ਸ਼ੁਤਰਾਣਾ ਦੇ 7 ਸਕੂਲਾਂ 'ਚ 74 ਲੱਖ ਰੁਪਏ ਦੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ 20 ਹਜ਼ਾਰ ਸਕੂਲ 'ਚ ਲੱਖਾਂ ਵਿਦਿਆਰਥੀ ਸਿੱਖਿਆ ਲੈ ਰਹੇ ਹਨ ਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕੂਲਾਂ ਦੀ ਸੁਰੱਖਿਆ ਲਈ 9 ਹਜ਼ਾਰ ਸਕਿਉਰਿਟੀ ਗਾਰਡ ਰੱਖੇ ਗਏ। ਸਿੱਖਿਆ ਵਿੱਚ ਵੱਡਾ ਬਦਲਾਅ ਲਿਆਉਂਦੇ ਹੋਏ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਵੱਖ ਵੱਖ ਕਿੱਤਿਆਂ ਨਾਲ ਸਬੰਧਤ ਸਿੱਖਿਆ ਦਿੱਤੀ ਜਾ ਸਕੇ।
ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਕਰੀਮਨਗਰ, ਸਰਕਾਰੀ ਪ੍ਰਾਇਮਰੀ ਸਕੂਲ ਰਸੋਲੀ, ਸਰਕਾਰੀ ਹਾਈ ਸਕੂਲ ਕਰਤਾਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਜੈਲਰ ਤੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਸ਼ਾਦੀਪੁਰ ਮੋਮੀਆ ਵਿਖੇ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ 'ਚ ਸਿੱਖਿਆ ਦੇ ਖੇਤਰ ਵਿੱਚ ਇਸੇ ਤਰ੍ਹਾਂ ਜੰਗੀ ਪੱਧਰ 'ਤੇ ਵਿਕਾਸ ਕਾਰਜ ਜਾਰੀ ਰਹਿਣਗੇ।
ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਤੇ ਸਭਿਆਚਾਰਕ ਪੇਸ਼ਕਾਰੀ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਨੂੰ ਦਿਖਾਇਆ।

Powered by Froala Editor


Recommended Posts