ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ   
-ਕਿਹਾ, ਪੰਜਾਬ ਦੇ ਸਕੂਲ ਦੇਸ਼ ਦੇ ਬਿਹਤਰੀਨ ਸਕੂਲ ਬਣੇ, ਵਿਦਿਆਰਥੀਆਂ ਨੂੰ ਮਿਲ ਰਹੀ ਹੈ ਵਿਸ਼ਵ ਪੱਧਰੀ ਮਿਆਰੀ ਸਿੱਖਿਆ
April 11, 2025
-4-35-

S M Singh / Patiala

Repoter..S M Singh


ਵਿਧਾਇਕ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 4 ਸਰਕਾਰੀ ਸਕੂਲਾਂ 'ਚ 35 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ
-ਕਿਹਾ, ਪੰਜਾਬ ਦੇ ਸਕੂਲ ਦੇਸ਼ ਦੇ ਬਿਹਤਰੀਨ ਸਕੂਲ ਬਣੇ, ਵਿਦਿਆਰਥੀਆਂ ਨੂੰ ਮਿਲ ਰਹੀ ਹੈ ਵਿਸ਼ਵ ਪੱਧਰੀ ਮਿਆਰੀ ਸਿੱਖਿਆ
ਸਮਾਣਾ, 11 ਅਪ੍ਰੈਲ:
    ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਸਮਾਣਾ ਹਲਕੇ ਦੇ 4 ਸਕੂਲਾਂ 'ਚ 35 ਲੱਖ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਗਏ ਨਵੇਂ ਕਮਰੇ, ਚਾਰਦੀਵਾਰੀ, ਸਾਇੰਸ ਲੈਬ ਤੇ ਲਾਇਬ੍ਰੇਰੀਆਂ ਦੇ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। 
ਪਿੰਡ ਆਲਮਪੁਰ, ਤਲਵੰਡੀ, ਭਗਵਾਨਪੁਰ ਤੇ ਫ਼ਤਹਿਗੜ੍ਹ ਛੰਨਾ ਵਿਖੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਬਿਹਤਰੀਨ ਸਕੂਲ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
    ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆਂ ਕਲਪ ਕਰਨ ਦਾ ਬੀੜਾ ਉਠਾਇਆ, ਜਿਸ ਲਈ ਦਿੱਲੀ 'ਚ ਸਿੱਖਿਆ ਦੀ ਕ੍ਰਾਂਤੀ ਲਿਆਉਣ ਵਾਲੇ ਮੁਨੀਸ਼ ਸਿਸੋਦੀਆ ਦੀ ਵੀ ਸਲਾਹ ਲਈ ਅਤੇ ਨਤੀਜਾ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਭਰਤੀ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਮੇਤ ਸਕੂਲਾਂ 'ਚ ਸੁਰੱਖਿਆ ਤੇ ਪ੍ਰਬੰਧਕ ਲਾਏ, ਜਿਸ ਕਰਕੇ ਸਕੂਲਾਂ 'ਚ ਸਿੱਖਿਆ ਤੇ ਸੁਰੱਖਿਆ ਦਾ ਮਾਹੌਲ ਬਣਿਆ।
ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਮੱਖਣ ਸਿੰਘ, ਬਬਲੀ ਰਾਣੀ, ਹਰਵਿੰਦਰ ਸਿੰਘ ਤੇ ਅਮਰਜੀਤ ਸਿੰਘ ਸਮੇਤ ਫਤਹਿਗੜ੍ਹ ਛੰਨਾ ਦੇ ਸਰਪੰਚ ਗੁਰਨਾਇਬ ਸਿੰਘ, ਕੁਲਦੀਪ ਸਿੰਘ, ਤਲਵੰਡੀ ਮਲਿਕ ਦੇ ਸਰਪੰਚ ਬਲਵਿੰਦਰ ਸਿੰਘ, ਖੱਤਰੀਵਾਲ ਦੇ ਸਰਪੰਚ ਗੁਰਵੀਰ ਸਿੰਘ, ਹਰਦੀਪ ਚੀਮਾ, ਹੈਪੀ ਧੀਮਾਨ, ਪਰਮਿੰਦਰ ਸਿੰਘ, ਆਲਮਪੁਰ ਦੇ ਸਰਪੰਚ ਸੁਰਿੰਦਰ ਸ਼ਰਮਾ ਤੇ ਹਰਮੇਸ਼ ਖੱਤਰੀਵਾਲ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।
********
ਫੋਟੋ ਕੈਪਸ਼ਨ-ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਦੇ ਪਿੰਡਾਂ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰਵਾਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕਰਦੇ ਹੋਏ।

Powered by Froala Editor

4 35


Recommended Posts