*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
-ਸਿੱਖਿਆ ਕ੍ਰਾਂਤੀ ਤਹਿਤ ਪਟਿਆਲਾ ਦੇ ਦੋ ਸਕੂਲਾਂ ਵਿੱਚ ਇਕ ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ
April 12, 2025
-

Rajni / Patiala

Repoter..Rajni

ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ –ਅਜੀਤ ਪਾਲ ਸਿੰਘ ਕੋਹਲੀ

-ਸਿੱਖਿਆ ਕ੍ਰਾਂਤੀ ਤਹਿਤ ਪਟਿਆਲਾ ਦੇ ਦੋ ਸਕੂਲਾਂ ਵਿੱਚ ਇਕ ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

-ਬੱਚਿਆ ਲਈ ਵਿਦਿੱਅਕ ਮਾਹੋਲ ਤਿਆਰ ਕਰਨਾ ਸਰਕਾਰ ਦੀ ਪਹਿਲ

ਪਟਿਆਲਾ 11 ਅਪ੍ਰੈਲ

                        ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪਟਿਆਲਾ ਦੇ ਵਿਧਾਇਕ ਸ੍ਰ: ਅਜੀਤ ਪਾਲ ਸਿੰਘ ਕੋਹਲੀ ਨੇ ਦੋ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ (ਸਮੇਤ ਜੂਨੀਅਰ ਬਰਾਂਚ ) ਅਤੇ ਸਰਕਾਰੀ ਸੀਨੀਅਰ ਸੈਕੰਡਰੀ  ਸਮਾਰਟ ਸਕੂਲ ਮਲਟੀਪਰਪਜ਼ ਪਟਿਆਲਾ (ਸਮੇਤ ਜੂਨੀਅਰ ਬਰਾਂਚ) ਵਿੱਚ ਇਕ ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ । ਇਸ ਮੌਕੇ ਸ੍ਰ: ਕੋਹਲੀ ਨੇ ਕਿਹਾ ਕਿ  ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇਕ ਅਹਿਮ ਕਦਮ ਚੁੱਕਿਆ ਗਿਆ ਹੈ ।

                        ਸ੍ਰ: ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਜਿਹਨਾਂ ਅਧਿਆਪਕਾਂ ‘ਤੇ ਤਸ਼ਦੱਦ ਹੁੰਦਾ ਸੀ ਸ੍ਰ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਉਹੀ ਅਧਿਆਪਕਾਂ ਨੂੰ ਅੱਜ ਸਿਖਲਾਈ ਲਈ ਫਿਨਲੈਂਡ ਅਤੇ ਸਿੰਗਾਪੁਰ ਭੇਜਿਆ ਜਾ ਰਿਹਾ ਹੈ । ਉਹਨਾਂ ਅਗੋਂ ਕਿਹਾ ਕਿ ਜਦੋਂ ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਲਈ ਕੋਈ ਸਿਫਾਰਿਸ ਆਉਂਦੀ ਹੈ ਤਾਂ ਉਸ ਸਮੇਂ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਹੁਣ ਲੋਕਾਂ ਦਾ ਰੁਝਾਨ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵੱਲ ਵੱਧ ਰਿਹਾ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦਾ ਸੁਧਾਰਿਆ ਹੋਇਆ ਢਾਂਚਾ ਬਣਾਇਆ ਜਾ ਰਿਹਾ ਹੈ ਤਾਂ ਜੋ ਹਰ ਵਿਦਿਆਰਥੀਆਂ ਨੂੰ ਬਰਾਬਰ ਮੌਕੇ ਮਿਲ ਸਕਣ ।

                        ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਕ੍ਰਮਬੱਧ ਗਰਾਂਟਾਂ ਦੇ ਕੇ ਸਕੂਲਾਂ ਦੀ ਨੂਹਾਰ ਬਦਲ ਰਹੀ ਹੈ ਜੋ ਕਿ ਪੰਜਾਬ ਸਿੱਖਿਆ ਕ੍ਰਾਂਤੀ ਦਾ ਜਿਉਂਦਾ ਜਾਗਦਾ ਸਬੂਤ ਹੈ। ਉਹਨਾਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਪੱਧਰ ਦੇ ਜਿਮਨਾਸਟਿਕ ਦੇ ਖੇਡ ਪ੍ਰਦਰਸ਼ਨ ਕਰਨ ਅਤੇ ਵਿਦਿਆਰਥਣਾ ਵੱਲੋਂ ਪੇਸ਼ ਕੀਤੇ ਗਿੱਧੇ ਦੀ ਸ਼ਲਾਘਾ ਕੀਤੀ ।,

                        ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਐਮ.ਸੀ. ਰਮਿੰਦਰ ਕੌਰ, ਐਮ.ਸੀ. ਅਤੇ ਹਲਕਾ ਕੋਆਰਡੀਨੇਟਰ ਹਰਮਨ ਸਿੰਘ ਸੰਧੂ, ਸਿੱਖਿਆ ਕੋਆਰਡੀਨੇਟਰ ਅਮਿਤ ਡਾਬੀ, ਸਕੂਲ ਮੁੱਖੀ ਵਿਜੇ ਕਪੂਰ ਅਤੇ ਸੀਮਾ ਉੱਪਲ, ਲੈਕਚਰਾਰ ਰਾਮ ਲਾਲ, ਹਲਕਾ ਨੋਡਲ ਅਫਸਰ ਮਨੋਜ ਥਾਪਰ, ਸਿੱਖਿਆ ਕੋਆਰਡੀਨੇਟਰ ਰਾਜੀਵ ਕੁਮਾਰ, ਬਲਾਕ ਨੋਡਲ ਅਫਸਰ ਮੀਨਾ ਨਾਰੰਗ, ਸਮੂਹ ਸਕੂਲ ਦੇ ਅਧਿਆਪਕ ਅਤੇ ਮਾਪੇ ਮੌਜੂਦ ਸਨ । 

Powered by Froala Editor


Recommended Posts