ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ   
-ਪੰਜਾਬ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ : ਕੁਲਵੰਤ ਸਿੰਘ ਬਾਜ਼ੀਗਰ
May 1, 2025
-

Rajni / Patiala

Repoter..Rajni

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਸਕੂਲਾਂ ’ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

-ਪੰਜਾਬ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ : ਕੁਲਵੰਤ ਸਿੰਘ ਬਾਜ਼ੀਗਰ

ਸ਼ੁਤਰਾਣਾ/ਪਟਿਆਲਾ, 30 ਅਪ੍ਰੈਲ:
ਸ਼ੁਤਰਾਣਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ ਹਲਕੇ ਦੇ ਸੱਤ ਸਕੂਲਾਂ ਵਿੱਚ ਹੋਏ ਲੱਖਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
  ਉਨ੍ਹਾਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੂਰੜ, ਸਰਕਾਰੀ ਸੀਨੀਅਰ ਸੈਕੰਡਰੀ ਤੇ ਪ੍ਰਾਇਮਰੀ ਸਕੂਲ ਦੁਗਾਲ, ਸਰਕਾਰੀ ਪ੍ਰਾਇਮਰੀ ਸਕੂਲ ਦੁਗਾਲ ਕਲਾ, ਸਰਕਾਰੀ ਪ੍ਰਾਇਮਰੀ ਦੁਗਾਲ ਖ਼ੁਰਦ, ਸਰਕਾਰੀ ਮਿਡਲ ਸਕੂਲ ਚੁਨਾਗਰਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਚੁਨਗਰਾ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
        ਇਸ ਮੌਕੇ ਐਮ ਐਲ ਏ ਕੁਲਵੰਤ ਸਿੰਘ ਬਾਜ਼ੀਗਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ 12000 ਸਰਕਾਰੀ ਸਕੂਲਾਂ ਨੂੰ ਨਿਵੇਕਲੀ ਦਿੱਖ ਦਿੱਤੀ ਜਾ ਰਹੀ ਹੈ।
      ਵਿਧਾਇਕ ਨੇ ਕਿਹਾ ਜਦੋਂ ਉਹ ਸਕੂਲਾਂ ਦੇ ਦੌਰੇ ਦੌਰਾਨ ਨਵੇਂ ਨਵੇਂ ਕਮਰੇ, ਸਮਾਰਟ ਕਲਾਸ ਰੂਮ, ਚੰਗੇ ਪਖਾਨੇ, ਸਾਫ ਪੀਣ ਵਾਲੇ ਪਾਣੀ ਦੀ ਵਿਵਸਥਾ, ਖੇਡ ਦੇ ਮੈਦਾਨ ਆਦਿ ਦੇਖਦੇ ਹਨ ਤਾਂ ਉਸ ਮੌਕੇ ਉਥੇ ਪੜ ਰਹੇ ਬੱਚਿਆਂ ਦੇ ਚਿਹਰਿਆਂ ਤੇ ਆਈ ਮੁਸਕਾਨ ਹੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦਾ ਸਭ ਤੋਂ ਵੱਡਾ ਧੰਨਵਾਦ ਹੁੰਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਨਿਸ਼ਾਨਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾ ਕੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਮਿਆਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣਾ ਹੈ। ਇਸ ਮੌਕੇ ਇਹਨਾਂ ਸਕੂਲਾਂ ਦੇ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਮੋਹਤਬਰ ਮੌਜੂਦ ਸਨ।

Powered by Froala Editor


Recommended Posts