ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
-ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਕੂਲਾਂ 'ਚ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ
May 2, 2025
-

Rajni / Patiala

Repoter..Rajni
ਸਮਾਣਾ ਦੇ ਗਾਜੀਸਲਾਰ, ਕਾਕੜਾ, ਜਮਾਲਪੁਰ ਤੇ ਚੁਤੈਹਰਾ ਸਕੂਲਾਂ 'ਚ ਵੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜ ਮੁਕੰਮਲ
-ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਕੂਲਾਂ 'ਚ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ
ਸਮਾਣਾ, 2 ਮਈ:
    ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਗਾਜੀਸਲਾਰ, ਕਾਕੜਾ, ਜਮਾਲਪੁਰ ਰਾਈਮਾਜਰਾ ਤੇ ਚੁਤੈਹਰਾ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਦੌਰਾਨ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਵਿੱਦਿਅਕ ਤੇ ਹੋਰ ਸਹਿ ਵਿੱਦਿਅਕ ਗਤੀਵਿਧੀਆਂ 'ਚ ਮੱਲਾਂ ਮਾਰਨ ਲਈ ਸਨਮਾਨ ਵੀ ਕੀਤਾ। 
ਜੌੜਾਮਾਜਰਾ ਨੇ ਇਸ ਦੌਰਾਨ ਗਾਜੀਸਲਾਰ ਪਿੰਡ 'ਚ 10.4 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ, ਜਮਾਲਪੁਰ ਰਾਈਮਾਜਰਾ 'ਚ 7.9 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਕਾਕੜਾ ਵਿੱਚ 9.3 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਤੇ ਚੁਤੈਹਰਾ ਸਕੂਲ ਵਿੱਚ ਵੀ ਵੱਖ-ਵੱਖ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
    ਪੰਜਾਬ ਦੇ ਸਕੂਲਾਂ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਗਏ ਵਿਕਾਸ ਕਾਰਜਾਂ ਨੂੰ ਵਿਦਿਆਰਥਂਆਂ ਦੇ ਭਵਿੱਖ ਬਣਾਉਣ ਲਈ ਮੀਲ ਪੱਥਰ ਦੱਸਦਿਆਂ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਕੂਲਾਂ 'ਚ ਡਿਜੀਟਲ ਇੰਟ੍ਰੈਕਟਿਵ ਸਕਰੀਨਾਂ, ਨਵੇਂ ਬੈਂਚ ਤੇ ਕਮਰਿਆਂ ਸਮੇਤ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਹਨ। 
ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਕੇ ਦੇਸ਼ ਭਰ 'ਚ ਸਭ ਤੋਂ ਬਿਹਤਰ ਸਕੂਲਾਂ ਦਾ ਦਰਜਾ ਦੇ ਰਹੀ ਹੈ, ਇਸ ਨਾਲ ਸਰਕਾਰੀ ਸਕੂਲਾਂ ਵਿਚ ਨਵੇਂ ਪੁਰਾਣੇ ਬਲੈਕ ਬੋਰਡਾਂ ਦੀ ਥਾਂ ਸਮਾਰਟ ਇੰਟਰੈਕਟਿਵ ਬੋਰਡ, ਲਾਇਬ੍ਰੇਰੀਆਂ, ਲੈਬਾਰਟਰੀਆਂ, ਚਾਰਦੀਵਾਰੀਆਂ, ਨਵਾਂ ਫਰਨੀਚਰ, ਪੀਣ ਵਾਲਾ ਪਾਣੀ, ਟੁਆਇਲਟ ਬਲਾਕ, ਖੇਡਾਂ ਦੇ ਮੈਦਾਨ ਉਪਲਬਧ ਕਰਵਾਏ ਗਏ ਹਨ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।
********
ਫੋਟੋ ਕੈਪਸ਼ਨ-ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ।

Powered by Froala Editor


Recommended Posts